WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਸੰਗਰੂਰ

MP ਮੀਤ ਹੇਅਰ ਨੇ ਸੰਸਦ ਵਿੱਚ ਚੁੱਕਿਆ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਦਾ ਮੁੱਦਾ

ਨਵੀਂ ਦਿੱਲੀ, 1 ਅਗੱਸਤ: ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਦਾ ਮੁੱਦਾ ਮੁੜ ਲੋਕ ਵਿਚ ਉੱਠਿਆ ਹੈ। ਆਪ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਚੁੱਕਦਿਆਂ ਕੇਂਦਰ ਕੋਲੋਂ ਮੰਗ ਕੀਤੀ ਹੈ, ‘‘ਮਾਲਵਾ ਖੇਤਰ ਦੇ ਲੋਕ ਸਿਹਤ ਸਹੂਲਤਾਂ, ਸਿੱਖਿਆ ਅਤੇ ਸਰਕਾਰੀ ਕੰਮਾਂ ਲਈ ਚੰਡੀਗੜ੍ਹ ’ਤੇ ਨਿਰਭਰ ਕਰਦੇ ਹਨ, ਇਸ ਲਈ ਇਸ ਮਾਰਗ ਨੂੰ ਰੇਲਵੇ ਨਾਲ ਜੋੜਨਾ ਬਹੁਤ ਹੀ ਜ਼ਰੂਰੀ ਹੈ।’’ ਮੀਤ ਹੇਅਰ ਨੇ ਹੁਣ ਤੱਕ ਇਹ ਰੇਲ Çਲੰਕ ਸੰਪਰਕ ਨਾ ਬਣਨ ਲਈ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪਹਿਲਾਂ ਇਹ ਰੂਟ ਪੂਰਾ ਨਹੀਂ ਹੋ ਸਕਿਆ, ਕਿਉਂਕਿ ਇਸ ਰੂਟ ’ਤੇ ਸਿਆਸੀ ਪਰਿਵਾਰ ਦੀਆਂ ਬੱਸਾਂ ਚਲਦੀਆਂ ਸਨ।

ਰਾਜ ਸਰਕਾਰ ਸੰਤਾਂ, ਮਹਾਪੁਰਸ਼ਾਂ ਦੇ ਦਿਖਾਏ ਮਾਰਗ ’ਤੇ ਚੱਲਦੇ ਹੋਏ ਗਰੀਬਾਂ ਦੀ ਭਲਾਈ ਲਈ ਕਰ ਰਹੀ ਹੈ ਕੰਮ:ਮੁੱਖ ਮੰਤਰੀ

ਪਰ ਹੁਣ ਸੂਬੇ ’ਚ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤੇ ਇਸ ਰੇਲ Çਲੰਕ ਨੂੰ ਪੂਰਾ ਕਰਵਾਉਣ ਲਈ ਇਹ ਸਰਕਾਰ ਤਤਪਰ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਆਰਥਿਕ ਤੌਰ ’ਤੇ ਵੀ ਫ਼ਾਇਦਾ ਹੋਵੇਗਾ ਅਤੇ ਸੜਕਾਂ ’ਤੇ ਹੋਣ ਵਾਲੇ ਹਾਦਸਿਆਂ ’ਚ ਵੀ ਕਮੀ ਆਵੇਗੀ, ਬਸ਼ਰਤੇ ਰੇਲਵੇ ’ਤੇ ਹਾਦਸੇ ਘੱਟ ਹੋਣ। ਮੀਤ ਹੇਅਰ ਨੇ ਆਪਣੇ ਭਾਸ਼ਣ ਦੇ ਸ਼ੁਰੂ ਵਿੱਚ ਸ਼ਹੀਦ ਉਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਹ ਸੁਨਾਮ ਦੇ ਵਸਨੀਕ ਸਨ, ਜੋ ਕਿ ਮੇਰੇ ਲੋਕ ਸਭਾ ਹਲਕੇ ਅਧੀਨ ਆਉਂਦਾ ਹੈ ਤੇ ਅੱਜ ਉਸ ਮਹਾਨ ਸ਼ਹੀਦ ਦਾ ਸ਼ਹੀਦੀ ਦਿਨ ਹੈ। ਉਨ੍ਹਾਂ ਇੱਕ ਹੋਰ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੇ ਪਿਛਲੇ ਚਾਰ ਸਾਲਾਂ ਤੋਂ ਰੇਲਵੇ ਵਿੱਚ ਸੀਨੀਅਰ ਸਿਟੀਜ਼ਨ ਨੂੰ ਦਿੱਤੀ ਜਾਣ ਵਾਲੀ ਰਿਆਇਤਾਂ ਬੰਦ ਕਰ ਦਿੱਤੀਆਂ ਹੈ,

ਬਿਜਲੀ ਮੰਤਰੀ ਵੱਲੋਂ ਪੀਐਸਈਬੀ ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

ਇਸ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇ, ਕਿਉਂਕਿ ਹਰ ਰੋਜ਼ ਵੱਡੀ ਗਿਣਤੀ ਵਿੱਚ ਸੀਨੀਅਰ ਸਿਟੀਜ਼ਨ ਰੇਲਵੇ ਵਿੱਚ ਸਫ਼ਰ ਕਰਦੇ ਹਨ। ਜਿੱਥੇ ਪਹਿਲਾਂ ਟਰਾਂਸਜੈਂਡਰਾਂ ਨੂੰ 40% ਰਿਆਇਤ ਮਿਲਦੀ ਸੀ ਅਤੇ ਔਰਤਾਂ ਨੂੰ 50% ਰਿਆਇਤ ਮਿਲਦੀ ਸੀ, ਉਹ ਵੀ ਇਸ ਸਾਲ ਦੇ ਬਜਟ ਵਿੱਚ ਬੰਦ ਕਰ ਦਿੱਤੀ ਗਈ ਹੈ, ਇਸ ਨੂੰ ਵੀ ਮੁੜ ਚਾਲੂ ਕੀਤਾ ਜਾਣਾ ਚਾਹੀਦਾ ਹੈ।ਮੀਤ ਹੇਅਰ ਨੇ ਸੰਸਦ ਵਿੱਚ ਈਡੀਐਫਸੀ ਰੂਟ ਦੇ ਵਿਸਥਾਰ ਦੀ ਮੰਗ ਕਰਦਿਆਂ ਕਿਹਾ ਕਿ ਫ਼ਿਲਹਾਲ ਇਹ ਲੁਧਿਆਣਾ ਤੋਂ ਬੰਗਾਲ ਤੱਕ ਹੈ। ਮੇਰੀ ਬੇਨਤੀ ਹੈ ਕਿ ਇਸ ਨੂੰ ਜਲੰਧਰ ਅਤੇ ਅੰਮ੍ਰਿਤਸਰ ਤੱਕ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀ ਸਨਅਤ ਖ਼ਤਮ ਹੋ ਚੁੱਕੀ ਹੈ, ਜਦੋਂ ਕਿ ਖੇਡਾਂ ਅਤੇ ਚਮੜੇ ਦਾ ਸਮਾਨ ਜਲੰਧਰ ਵਿੱਚ ਅਤੇ ਕੱਪੜਾ ਅੰਮ੍ਰਿਤਸਰ ਵਿੱਚ ਬਣਦਾ ਹੈ। ਇਸ ਰੂਟ ਦੇ ਵਿਸਥਾਰ ਨਾਲ ਦੋਵਾਂ ਥਾਵਾਂ ’ਤੇ ਉਦਯੋਗ ਨੂੰ ਹੁਲਾਰਾ ਮਿਲੇਗਾ।

 

Related posts

ਪੰਜਾਬ ਰੋਡਵੇਜ, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜਮਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸਰਕਾਰ-ਰੇਸਮ ਸਿੰਘ ਗਿੱਲ

punjabusernewssite

ਸੰਗਰੂਰ ਦੇ ਸਰਕਾਰੀ ਮੇਰੀਟੋਰੀਅਸ ਸਕੂਲ ‘ਚ ਬੱਚਿਆ ਦੀ ਵਿਗੜੀ ਸਿਹਤ, ਪ੍ਰਸ਼ਾਸ਼ਨ ਨੂੰ ਪਈ ਭਾਜੜਾ, ਠੇਕੇਦਾਰ ਗ੍ਰਿਫ਼ਤਾਰ

punjabusernewssite

ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ: ਮੁੱਖ ਮੰਤਰੀ

punjabusernewssite