WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਮੁਫ਼ਤ ਬੱਸ ਸਫ਼ਰ: ਸਵਾ ਦੋ ਸਾਲਾਂ ’ਚ ਸਾਢੇ 32 ਕਰੋੜ ਔਰਤਾਂ ਨੇ 1548 ਕਰੋੜ ਰੁਪਏ ਦਾ ਕੀਤਾ ਸਫ਼ਰ

ਮੁਫ਼ਤ ਬੱਸ ਯਾਤਰਾ ਸਕੀਮ ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 1 ਅਗਸਤ: ਪਿਛਲੀ ਸਰਕਾਰ ਦੇ ਵੱਲੋਂ ਮਹਿਲਾਵਾਂ ਨੂੰ ਮੁਹੱਈਆਂ ਕਰਵਾਈ ਮੁਫ਼ਤ ਬੱਸ ਸਫ਼ਰ ਦੀ ਸਹੂਤਲ ਤਹਿਤ ਪਿਛਲੇ ਸਵਾ ਦੋ ਸਾਲਾਂ ਵਿਚ 1548 ਕਰੋੜ ਰੁਪਏ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇੰਨ੍ਹਾਂ 28 ਮਹੀਨਿਆਂ ਵਿਚ 32.46 ਕਰੋੜ ਔਰਤਾਂ ਨੇ ਇਸ ਸਕੀਮ ਤਹਿਤ ਮੁਫ਼ਤ ਸਫ਼ਰ ਦਾ ਅਨੰਦ ਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਹਿੱਤ 1,548.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਬਦਲਦੇ ਮਾਹੌਲ ਵਿੱਚ ਪ੍ਰੇਮਚੰਦ”ਵਿਸ਼ੇ ਤੇ ਆਨ-ਲਾਈਨ ਸੈਮੀਨਾਰ ਆਯੋਜਿਤ

ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਰਚ 2022 ਤੋਂ ਮਾਰਚ 2023 ਤੱਕ ਕੁੱਲ 664.63 ਕਰੋੜ ਰੁਪਏ ਖ਼ਰਚ ਕੇ ਮਹਿਲਾਵਾਂ ਨੂੰ 14.29 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਗਿਆ ਜਦਕਿ ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਦੇ ਖ਼ਰਚ ਨਾਲ ਔਰਤਾਂ ਨੂੰ 14.90 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ 15 ਜੁਲਾਈ, 2024 ਤੱਕ 188.98 ਕਰੋੜ ਰੁਪਏ ਨਾਲ ਮਹਿਲਾਵਾਂ ਨੂੰ 3.27 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ।

MP ਮੀਤ ਹੇਅਰ ਨੇ ਸੰਸਦ ਵਿੱਚ ਚੁੱਕਿਆ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਦਾ ਮੁੱਦਾ

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਯੋਜਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਮਾਜਿਕ ਭਲਾਈ ਅਤੇ ਲਿੰਗ ਬਰਾਬਰਤਾ ਪ੍ਰਤੀ ਬਹੁਪੱਖੀ ਪਹੁੰਚ ਦਾ ਸਬੂਤ ਹੈ। ਸ. ਭੁੱਲਰ ਨੇ ਕਿਹਾ ਕਿ ਮਹਿਲਾਵਾਂ ਲਈ ਆਉਣ-ਜਾਣ ਦੀਆਂ ਵਿੱਤੀ ਰੁਕਾਵਟਾਂ ਨੂੰ ਦੂਰ ਕਰਦਿਆਂ ਇਹ ਪਹਿਲਕਦਮੀ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸਹੂਲਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਲਈ ਸਮਰੱਥ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੰਨਣਾ ਹੈ ਕਿ ਸਾਰੇ ਵਰਗਾਂ ਦੀ ਸਮੁੱਚੀ ਤਰੱਕੀ ਹੀ ਅਸਲ ਮਾਅਨਿਆਂ ਵਿੱਚ ਤਰੱਕੀ ਹੈ। ਇਹ ਮੁਫ਼ਤ ਯਾਤਰਾ ਸਕੀਮ ਔਰਤਾਂ ਨੂੰ ਮਹਿਜ਼ ਆਉਣ-ਜਾਣ ਦੀ ਸਹੂਲਤ ਦੇਣਾ ਹੀ ਨਹੀਂ, ਸਗੋਂ ਪੰਜਾਬ ਦੀ ਹਰ ਮਹਿਲਾ ਲਈ ਸਵੈਮਾਣ, ਆਜ਼ਾਦੀ ਅਤੇ ਵਿਕਾਸ ਨੂੰ ਦਰਸਾਉਂਦੀ ਹੈ।

 

Related posts

ਲੋਕ ਨਿਰਮਾਣ ਮੰਤਰੀ ਨੇ ਮੋਰਿੰਡਾ ਵਿਖੇ ਰੇਲਵੇ ਅੰਡਰ ਬ੍ਰਿਜ ਦਾ ਕੀਤਾ ਉਦਘਾਟਨ

punjabusernewssite

ਪੰਜਾਬ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਵੱਲੋਂ ਸੂਬੇ ਦੇ ਅਹੁਦੇਦਾਰਾਂ ਅਤੇ ਸੂਬਾ ਕਾਰਜਕਰਨੀ ਮੈਂਬਰਾਂ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ

punjabusernewssite

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ- ਭਾਜਪਾ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਲਈ ਸਭ ਤੋਂ ਵੱਡਾ ਖ਼ਤਰਾ

punjabusernewssite