ਲੁਧਿਆਣਾ, 1 ਅਗਸਤ: ਪੀ.ਐਸ.ਪੀ.ਸੀ.ਐਲ. ਪਟਿਆਲਾ ਦੇ ਨਿਰਦੇਸ਼ਕ ਵੰਡ ਵੱਲੋਂ ਲੁਧਿਆਣਾ ਸ਼ਹਿਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਵੱਖ-ਵੱਖ ਉਦਯੋਗਿਕ ਜੱਥੇਬੰਦੀਆਂ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀ ਸ਼ਾਮਲ ਹੋਏ।ਮੀਟਿੰਗ ਦਾ ਮੁੱਖ ਉਦੇਸ਼ ਬਿਜਲੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਸੀ।
PSPCL ਦੇ ARR ਅਤੇ TR Wing ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ
ਇਸ ਦੌਰਾਨ ਉਦਯੋਗਿਕ ਅਤੇ ਵਪਾਰਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਕਈ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਬਾਕੀ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ। ਐਲ.ਡੀ. ਸਿਸਟਮ ਨੂੰ ਅਪਗਰੇਡ ਕਰਨ ਦੇ ਨਿਰਦੇਸ਼ ਦਿੱਤੇ ਗਏ। ਲੋੜੀਂਦਾ ਸਾਮਾਨ ਵੱਖ-ਵੱਖ ਦਫ਼ਤਰਾਂ ਨੂੰ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ।ਇਸ ਤੋਂ ਬਾਅਦ, ਨਿਰਦੇਸ਼ਕ ਵੰਡ ਨੇ ਨੋਡਲ ਕਾਲ ਸੈਂਟਰ 1912 ਦਾ ਮੁਆਇਨਾ ਕੀਤਾ ਅਤੇ ਜਨਤਾ ਦੀਆਂ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ।
Share the post "ਪੀ.ਐਸ.ਪੀ.ਸੀ.ਐਲ. ਦੇ ਨਿਰਦੇਸ਼ਕ ਵੰਡ ਵੱਲੋਂ ਲੁਧਿਆਣਾ ’ਚ ਕੀਤੀ ਗਈ ਵਿਸ਼ੇਸ਼ ਮੀਟਿੰਗ"