WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਸਿੱਖਿਆ

ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ, 1 ਅਗਸਤ:ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨ ਕੀਤਾ।ਸ. ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੱਭਿਆਚਾਰਕ ਯੋਜਨਾ ਤਹਿਤ ਜਾਪਾਨ ਦਾ ਦੌਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਵਿਦਿਆਰਥੀ ਸਰਕਾਰੀ ਸਕੂਲਾਂ ਨਾਲ ਸਬੰਧਤ ਹਨ ਅਤੇ ਇਨ੍ਹਾਂ ਨੇ ਮੈਰਿਟ ਸੂਚੀ ਵਿੱਚ ਉੱਚੀਆਂ ਥਾਵਾਂ ਹਾਸਲ ਕੀਤੀਆਂ ਹਨ।

ਪੀ.ਐਸ.ਪੀ.ਸੀ.ਐਲ. ਦੇ ਨਿਰਦੇਸ਼ਕ ਵੰਡ ਵੱਲੋਂ ਲੁਧਿਆਣਾ ’ਚ ਕੀਤੀ ਗਈ ਵਿਸ਼ੇਸ਼ ਮੀਟਿੰਗ

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਇੱਕ ਹਫ਼ਤੇ ਦੇ ਦੌਰੇ ਦੌਰਾਨ ਜਾਪਾਨ ਦੇ ਸੱਭਿਆਚਾਰ, ਵਿਗਿਆਨ ਅਤੇ ਤਕਨੀਕੀ ਢੰਗ -ਤਰੀਕਿਆਂ ਨੂੰ ਸਮਝਣ ਦਾ ਮੌਕਾ ਮਿਲਿਆ।ਸ. ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹਰਮਨਦੀਪ ਕੌਰ (ਮਾਨਸਾ), ਜਸਮੀਤ ਕੌਰ (ਸੰਗਰੂਰ), ਸੰਜਨਾ ਕੁਮਾਰੀ (ਪਟਿਆਲਾ), ਸਪਨਾ ਤੇ ਦੀਪਿਕਾ (ਬਠਿੰਡਾ), ਗੁਰਵਿੰਦਰ ਕੌਰ (ਫਿਰੋਜ਼ਪੁਰ) ਅਤੇ ਖੁਆਇਸ਼ (ਜਲੰਧਰ) ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।ਸਪੀਕਰ ਨੇ ਇਨ੍ਹਾਂ ਵਿਦਿਆਰਥੀਆਂ ਨਾਲ ਜਾਪਾਨ ਦੌਰੇ ਸਬੰਧੀ ਵਿਸਥਾਰ ‘ਚ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਹਾਊਸ ਵੀ ਵਿਖਾਇਆ ਅਤੇ ਵਿਧਾਨ ਸਭਾ ‘ਚ ਹੁੰਦੇ ਵਿਧਾਨਕ ਕੰਮਕਾਜ ਬਾਰੇ ਵੀ ਜਾਣਕਾਰੀ ਦਿੱਤੀ।ਇਸ ਮੌਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਵਿਧਾਇਕ ਜਸਵਿੰਦਰ ਸਿੰਘ, ਵਿਧਾਇਕ ਸੰਦੀਪ ਜਾਖੜ ਅਤੇ ਵਿਧਾਇਕ ਬਰਿੰਦਰ ਗੋਇਲ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਵੀ ਹਾਜ਼ਰ ਸਨ।

 

Related posts

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵੱਲੋਂ ਹੁਨਰ ਵਿਕਾਸ ਅਤੇ ਸਿਖਲਾਈ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕੀਤਾ ਜਾਵੇਗਾ- ਵੀ.ਸੀ.

punjabusernewssite

ਨਸ਼ਾ ਮੁਕਤ ਭਾਰਤ ਅਭਿਆਨ: SSD Girls College ’ਚ ਪੋਸਟਰ ਮੁਕਾਬਲੇ ਆਯੋਜਿਤ

punjabusernewssite

ਜੌਗਰਫ਼ੀ ਟੀਚਰਜ਼ ਯੂਨੀਅਨ ਦੀ ਸਿੱਖਿਆ ਮੰਤਰੀ ਬੈਂਸ ਨਾਲ ਮੁਲਾਕਾਤ

punjabusernewssite