ਲੋਕ ਨਿਰਮਾਣ ਮੰਤਰੀ ਨੇ ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ

Date:

spot_img

ਚੰਡੀਗੜ੍ਹ, 1 ਅਗਸਤ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ।ਤਿੰਨ ਘੰਟੋ ਤੋਂ ਵੀ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਅੰਕ ਭਾਰਤੀ, ਚੀਫ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਪੰਜਾਬ ਪੀ.ਡਬਲਯੂ.ਡੀ (ਬੀ.ਐਂਡ.ਆਰ.) ਜੇ.ਐੱਸ.ਤੁੰਗ ਅਤੇ ਐੱਨ.ਐੱਚ.ਏ.ਆਈ. ਚੰਡੀਗੜ੍ਹ ਦੇ ਆਰ.ਓ. ਵਿਪਨੇਸ਼ ਸ਼ਰਮਾ ਨਾਲ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਪ੍ਰਾਪਤੀ ਦੌਰਾਨ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਰਣਨੀਤੀ ’ਤੇ ਚਰਚਾ ਕੀਤੀ।

ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਕੈਬਨਿਟ ਮੰਤਰੀ ਨੇ ਕੌਮੀ ਸ਼ਾਹਮਾਰਗਾਂ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਮੀਨ ਇਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਲੰਬਿਤ ਮਸਲਿਆਂ ਦਾ ਜਲਦੀ ਹੱਲ ਅਤੇ ਜ਼ਮੀਨ ਮਾਲਕਾਂ ਨੂੰ ਉਚਿਤ ਮੁਆਵਜ਼ਾ ਮਿਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਹ ਸਮੀਖਿਆ ਮੀਟਿੰਗ ਜਲਦੀ ਹੀ ਅਗਲੀ ਬੁਲਾਈ ਜਾਣ ਵਾਲੀ ਮੀਟਿੰਗ ਦੌਰਾਨ ਕਾਰਗੁਜ਼ਾਰੀ ਦੇ ਮੁਲਾਂਕਣ ਲਈ ਬੈਂਚਮਾਰਕ ਵਜੋਂ ਕੰਮ ਕਰੇਗੀ।ਕੈਬਨਿਟ ਮੰਤਰੀ ਨੇ ਉਨ੍ਹਾਂ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਵੀ ਸ਼ਲਾਘਾ ਕੀਤੀ ਜਿੰਨ੍ਹਾਂ ਸਮਰਪਣ ਅਤੇ ਪ੍ਰੋਜੈਕਟਾਂ ਨੂੰ ਜਲਦੀ ਲਾਗੂ ਕਰਨ ਪ੍ਰਤੀ ਵਚਨਬੱਧਤਾ ਤਹਿਤ ਜ਼ਮੀਨ ਐਕਵਾਇਰ ਵਿੱਚ ਜ਼ੀਰੋ ਪੈਂਡੈਂਸੀ ਹਾਸਲ ਕੀਤੀ ਹੈ।

ਪੀ.ਐਸ.ਪੀ.ਸੀ.ਐਲ. ਦੇ ਨਿਰਦੇਸ਼ਕ ਵੰਡ ਵੱਲੋਂ ਲੁਧਿਆਣਾ ’ਚ ਕੀਤੀ ਗਈ ਵਿਸ਼ੇਸ਼ ਮੀਟਿੰਗ

ਇਸ ਦੌਰਾਨ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨੇ ਲੋਕ ਨਿਰਮਾਣ ਮੰਤਰੀ ਨੂੰ ਇਕਾਵਾਇਰ ਕੀਤੀਆਂ ਗਈਆਂ ਜ਼ਮੀਨਾਂ ਦੀ ਰਾਸ਼ੀ ਇਸ ਦੇ ਮਾਲਕਾਂ ਨੂੰ ਸੌਂਪਣ ਬਾਰੇ ਮੌਜੂਦਾ ਸਥਿਤੀ ਅਤੇ ਜਿੱਥੇ ਕਿਤੇ ਵੀ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਦਾ ਕਬਜ਼ਾ ਕੌਮੀ ਸ਼ਾਹਮਾਰਗਾਂ ਦੇ ਪ੍ਰੋਜੈਕਟਾਂ ਲਈ ਦੇਣ ਲਈ ਮਨਾਉਣ ਦੀ ਲੋੜ ਹੈ, ਬਾਰੇ ਚੱਲ ਰਹੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਮੀਟਿੰਗ ਦੀ ਸਮਾਪਤੀ ਕਰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਅਤੇ ਕੌਮੀ ਸ਼ਾਹਮਾਰਗਾਂ ਰਾਹੀਂ ਸੰਪਰਕ ਵਧਾਉਣ ਲਈ ਆਪਣੀ ਵਚਨਬੱਧਤਾ ਵਿੱਚ ਅਡੋਲ ਹੈ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਜ਼ਮੀਨ ਪ੍ਰਾਪਤ ਕਰਨ ਵਿੱਚ ਸੂਬਾ ਸਰਕਾਰ ਦੀ ਸਫਲਤਾ ਇੰਨ੍ਹਾਂ ਪ੍ਰੋਜੈਕਟਾਂ ਨੂੰ ਨਿਰਵਿਘਨ ਅਮਲ ਵਿੱਚ ਲਿਆਉਣ ਲਈ ਰਾਹ ਪੱਧਰਾ ਕਰੇਗੀ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡਾ ਲਾਭ ਪਹੁੰਚੇਗਾ।

 

LEAVE A REPLY

Please enter your comment!
Please enter your name here

spot_img

Share post:

Popular

More like this
Related

प्रत्येक विधानसभा क्षेत्र बनेगा ‘विकसित हरियाणा-2047’ का आधार: मुख्यमंत्री

👉मुख्यमंत्री ने विधायकों के साथ किया ‘विकसित हरियाणा-2047’ पर...

कैबिनेट ने मॉडल ऑनलाइन स्थानांतरण नीति, 2026 और शिक्षक स्थानांतरण नीति, 2026 को मंजूरी दी

Haryana News: हरियाणा के मुख्यमंत्री श्री नायब सिंह सैनी...