ਬਠਿੰਡਾ, 1 ਅਗੱਸਤ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਦਿੱਤੇ ਪ੍ਰੋਗਰਾਮ ਤਹਿਤ ਦੇਸ਼ ਭਰ ਵਿੱਚ ਕੇਂਦਰ ਸਰਕਾਰ ਅਤੇ ਭਾਜਪਾ ਦੀ ਹਰਿਆਣਾ ਸਰਕਾਰ ਦੁਆਰਾ ਆਪਣੇ ਹੀ ਦੇਸ਼ ਦੇ ਨਿਹੱਥੇ ਬੇਕਸੂਰ ਲੋਕਾਂ ਉੱਪਰ ਜੁਲਮ ਕਰਨ ਵਾਲੇ ਪੁਲਿਸ ਅਫਸਰਾਂ ਦੇ ਨਾਮ ਰਾਸ਼ਟਰਪਤੀ ਅਵਾਰਡ ਲਈ ਸਿਫਾਰਸ਼ ਕਰਨ ਦੇ ਰੋਸ ਵੱਜੋ ਪੁਤਲੇ ਫੂਕੇ ਗਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕਾਕਾ ਸਿੰਘ ਕੋਟੜਾ ਜਨ ਸਕੱਤਰ, ਬਲਦੇਵ ਸਿੰਘ ਸੰਦੋਹਾ, ਰੇਸ਼ਮ ਸਿੰਘ ਯਾਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਲੋਕਤੰਤਰਿਕ ਦੇਸ਼ ਵਿੱਚ ਉਸ ਦੇਸ਼ ਦਾ ਸੰਵਿਧਾਨ ਆਪਣੇ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਦਿੰਦਾ ਹੈ ਪ੍ਰੰਤੂ ਕੇਂਦਰ ਸਰਕਾਰ ਦੇ ਇਸ਼ਾਰੇ ਉੱਪਰ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੇ ਨਾਗਰਿਕਾਂ ਉੱਪਰ ਖਨੌਰੀ ਅਤੇ ਸ਼ੰਭੂ ਬਾਰਡਰ ਤੇ 13,14 ਅਤੇ 21 ਫਰਵਰੀ ਨੂੰ ਅਣਮਨੁੱਖੀ ਅੱਤਿਆਚਾਰ ਕਰਦਿਆਂ ਕੈਮੀਕਲ ਵਾਲੇ ਹਥਿਆਰਾਂ ਦਾ ਇਸਤੇਮਾਲ ਕਰਕੇ ਅਣਗਿਣਤ ਲੋਕਾਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਗਿਆ ਅਤੇ ਕਿੰਨੇ ਹੀ ਨੌਜਵਾਨਾਂ ਅਤੇ ਬਜ਼ੁਰਗਾਂ ਦੀ ਅੱਖਾਂ ਦੀ ਰੌਸ਼ਨੀ ਖੋਹ ਲਈ ਗਈ।
ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗਣ ਵਾਲੇ ਸੁਖਦੇਵ ਸਿੰਘ ਢੀਂਢਸਾ ਨੂੰ ਵੀ ਕੱਢਿਆ ਬਾਹਰ
ਕਿਸਾਨ ਆਗੂਆਂ ਨੇ ਦੋਸ਼ਾਂ ਦੀ ਲੜੀ ਜਾਰੀ ਰੱਖਦਿਆਂ ਕਿਹਾ ਕਿ ਕਿਸਾਨ ਪ੍ਰੀਤਪਾਲ ਸਿੰਘ ਨੂੰ ਬੋਰੀ ਵਿੱਚ ਪਾ ਕੇ ਉਸ ਉੱਪਰ ਅਣਮਨੁੱਖੀ ਤਸ਼ੱਦਦ ਕਰਦੇ ਹੋਏ ਉਸ ਦੇ ਸਰੀਰ ਦੀ ਇੱਕ ਇੱਕ ਹੱਡੀ ਤੋੜ ਦਿੱਤੀ ਅਤੇ ਸ਼ੁਭਕਰਨ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਇਹ ਕਿਸੇ ਵੀ ਲੋਕਤੰਤਰਿਕ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਕਿ ਕਿਸੇ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਹੋਈਆਂ ਮੰਗਾਂ ਦਾ ਸਰਕਾਰ ਨੂੰ ਵਾਅਦਾ ਯਾਦ ਕਰਵਾਉਣ ਲਈ ਆਪਣੇ ਦੇਸ਼ ਦੀ ਰਾਜਧਾਨੀ ਨੂੰ ਜਾ ਰਹੇ ਬੇਕਸੂਰ ਨਿਹੱਥੇ ਨਾਗਰਿਕਾਂ ਉੱਪਰ ਜੁਲਮ ਕਰਨ ਵਾਲੇ ਕਾਤਲ ਅਫਸਰਾਂ ਦੇ ਨਾਮ ਕਿਸੇ ਸਰਕਾਰ ਵੱਲੋਂ ਰਾਸ਼ਟਰਪਤੀ ਅਵਾਰਡ ਲਈ ਸਿਫਾਰਿਸ਼ ਕੀਤੇ ਗਏ ਹਨ।
ਰਾਜਾ ਵੜਿੰਗ ਨੇ ਲੁਧਿਆਣਾ ’ਚ IIT ਦੀ ਸਥਾਪਨਾ ਬਾਰੇ ਸਿੱਖਿਆ ਮੰਤਰੀ ਨਾਲ ਕੀਤੀ ਗੱਲਬਾਤ
ਕਿਸਾਨ ਆਗੂਆਂ ਨੇ ਰਾਸ਼ਟਰਪਤੀ ਅਤੇ ਸੁਪਰੀਮ ਕੋਰਟ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਖੁਦ ਇਸ ਮੁੱਦੇ ਉੱਪਰ ਸੂ ਮੋਟੋ ਨੋਟਿਸ ਲੈਂਦੇ ਹੋਏ ਜੁਡੀਸ਼ੀਅਲੀ ਜਾਂਚ ਕਰਵਾ ਕੇ ਮਨੁੱਖੀ ਜਿੰਦਗੀਆਂ ਦਾ ਘਾਣ ਕਰਨ ਵਾਲੇ ਅਤੇ ਸ਼ੁਭਕਰਨ ਸਿੰਘ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ। ਇਸ ਮੌਕੇ ਗੁਰਮੇਲ ਸਿੰਘ ਲਹਿਰਾ, ਮਖਤਿਆਰ ਸਿੰਘ ਰਾਜਗੜ ਕੁੱਬੇ, ਬਲਵਿੰਦਰ ਸਿੰਘ ਜੋਧਪੁਰ ਪਾਖਰ, ਮਹਿਮਾ ਸਿੰਘ ਚੱਠੇਵਾਲ, ਭੋਲਾ ਸਿੰਘ ਕੋਟੜਾ, ਕੁਲਵੰਤ ਸਿੰਘ ਨਹਿਆਵਾਲਾ, ਜਸਵੀਰ ਸਿੰਘ ਗਹਿਰੀ, ਗੁਰਦੀਪ ਸਿੰਘ ਮਹਿਮਾ, ਅਮਰਜੀਤ ਸਿੰਘ ਯਾਤਰੀ, ਗੁਰਪ੍ਰੀਤ ਸਿੰਘ ਫੂਲ, ਬਿੱਕਰ ਸਿੰਘ ਨਥਾਣਾ, ਦਰਸ਼ਨ ਸਿੰਘ ਬੱਜੋਆਣਾ, ਸ਼ਰਮਾ ਮਹਿਤਾ, ਅਮਰਜੀਤ ਕੌਰ ਬਠਿੰਡਾ ਤੋਂ ਇਲਾਵਾ ਬਹੁਤ ਸਾਰੇ ਕਿਸਾਨ ਆਗੂ ਤੇ ਬੀਬੀਆਂ ਸ਼ਾਮਿਲ ਸਨ।
Share the post "ਕਿਸਾਨਾਂ ’ਤੇ ਤਸਦੱਦ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਸਨਮਾਨਿਤ ਕਰਨ ਦੇ ਰੋਸ਼ ਵਜੋਂ ਭਾਜਪਾ ਸਰਕਾਰ ਦੇ ਫੂਕੇ ਪੁਤਲੇ"