WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

’ਆਪ’ ਸੰਸਦ ਮਲਵਿੰਦਰ ਕੰਗ ਨੇ ਸੰਸਦ ’ਚ ਉਠਾਏ ਸਿੱਖਿਆ ਨਾਲ ਜੁੜੇ ਅਹਿਮ ਮੁੱਦੇ

ਨਵੀਂ ਦਿੱਲੀ, 1 ਅਗਸਤ: ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸਿੱਖਿਆ ਦੇ ਖੇਤਰ ਨਾਲ ਸਬੰਧਿਤ ਅਹਿਮ ਮੁੱਦੇ ਸੰਸਦ ਵਿੱਚ ਉਠਾਏ। ਕੰਗ ਨੇ ਕਿਹਾ ਕਿ ਸਾਡੇ ਦੇਸ਼ ਦੇ ਹਰ ਸਕੂਲ ਵਿੱਚ ਸਿੱਖ ਗੁਰੂਆਂ ਅਤੇ ਪੰਜਾਬੀ ਆਜ਼ਾਦੀ ਘੁਲਾਟੀਆਂ ਦਾ ਇਤਿਹਾਸ ਪੜ੍ਹਾਇਆ ਜਾਣਾ ਚਾਹੀਦਾ ਹੈ। ਇਤਿਹਾਸਕ ਲੋਕ ਸਭਾ ਸੀਟ ਸ੍ਰੀ ਅਨੰਦਪੁਰ ਸਾਹਿਬ ਦੀ ਨੁਮਾਇੰਦਗੀ ਕਰਨ ਵਾਲੇ ਕੰਗ ਨੇ ਕਿਹਾ ਕਿ ਅਸੀਂ ਸਕੂਲ ਵਿੱਚ ਬਾਬਰ ਦਾ ਇਤਿਹਾਸ ਪੜ੍ਹਾਉਂਦੇ ਹਾਂ ਪਰ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕਿਉਂ ਨਹੀਂ ਪੜ੍ਹਾ ਰਹੇ, ਜਿਨ੍ਹਾਂ ਨੇ ਬਾਬਰ ਨੂੰ ਉਸ ਦੀ ਵੱਡੀ ਫ਼ੌਜ ਤੋਂ ਡਰੇ ਬਿਨਾਂ ਜ਼ਾਲਮ ਕਿਹਾ ਸੀ।

ਕਿਸਾਨਾਂ ’ਤੇ ਤਸਦੱਦ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਸਨਮਾਨਿਤ ਕਰਨ ਦੇ ਰੋਸ਼ ਵਜੋਂ ਭਾਜਪਾ ਸਰਕਾਰ ਦੇ ਫੂਕੇ ਪੁਤਲੇ

ਵੀਰਵਾਰ ਨੂੰ ਸੰਸਦ ਵਿੱਚ ਆਪਣੇ ਸੰਬੋਧਨ ਦੌਰਾਨ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਨੂੰ ਉੱਚਾ ਚੁੱਕਣਾ ਚਾਹੀਦਾ ਹੈ ਅਤੇ ਵਿਸ਼ੇਸ਼ ਗਰਾਂਟ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੈਰਿਸ ਓਲੰਪਿਕ ਦੇ ਦੋਵੇਂ ਤਗਮਾ ਜੇਤੂ ਮਨੂ ਭਾਕਰ ਅਤੇ ਸਰਬਜੋਤ ਸਿੰਘ ਪੀਯੂ ਦੇ ਸਾਬਕਾ ਵਿਦਿਆਰਥੀ ਹਨ। ਬਕਾਇਆ ਫੰਡਾਂ ਦਾ ਮੁੱਦਾ ਉਠਾਉਂਦਿਆਂ ’ਆਪ’ ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਬਕਾਇਆ ਫ਼ੰਡ ਬਿਨਾਂ ਕਿਸੇ ਦੇਰੀ ਦੇ ਜਾਰੀ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਪੀਐਮ ਸ਼੍ਰੀ ਸਕੀਮ (ਪੀਐਮ ਸਕੂਲਜ਼ ਫਾਰ ਰਾਈਜ਼ਿੰਗ ਇੰਡੀਆ) ਅਤੇ ਮਿਡ-ਡੇ-ਮੀਲ ਫੰਡਾਂ ਨਾਲ ਸਬੰਧਿਤ ਫ਼ੰਡ ਤੁਰੰਤ ਜਾਰੀ ਕਰਨੇ ਚਾਹੀਦੇ ਹਨ।

ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗਣ ਵਾਲੇ ਸੁਖਦੇਵ ਸਿੰਘ ਢੀਂਢਸਾ ਨੂੰ ਵੀ ਕੱਢਿਆ ਬਾਹਰ

ਕੰਗ ਨੇ ਅੱਗੇ ਕਿਹਾ ਕਿ ਭਾਰਤ ਵਿੱਚ ਉੱਚ ਸਿੱਖਿਆ ਸੰਸਥਾਵਾਂ ਵਿੱਚ ਦੂਜੇ ਨੰਬਰ ’ਤੇ ਹੈ, ਪਰ ਉੱਚ ਸਿੱਖਿਆ ਵਿੱਚ ਅਸੀਂ ਵਿਸ਼ਵ ਵਿੱਚ 33ਵੇਂ ਸਥਾਨ ’ਤੇ ਹਾਂ। 79% ਵਿਦਿਆਰਥੀ ਅੰਡਰਗਰੈਜੂਏਟ ਸੰਸਥਾਵਾਂ ਵਿੱਚ ਜਾਂਦੇ ਹਨ, ਪਰ ਸਿਰਫ਼ 12% ਹੀ ਪੋਸਟ ਗ੍ਰੈਜੂਏਟ ਸੰਸਥਾਵਾਂ ਵਿੱਚ ਜਾਂਦੇ ਹਨ ਅਤੇ ਸਿਰਫ਼ 0.5-0.6% ਹੀ ਪੀ.ਐਚ.ਡੀ. ਕਰਦੇ ਹਨ। ਕੰਗ ਨੇ ਆਖ਼ਰੀ ਵਿੱਚ ਇਹ ਵੀ ਮੰਗ ਕੀਤੀ ਕਿ ਸਕੂਲਾਂ ਵਿੱਚ ਸਿੱਖ ਗੁਰੂਆਂ ਅਤੇ ਆਜ਼ਾਦੀ ਘੁਲਾਟੀਆਂ ਦਾ ਇਤਿਹਾਸ ਲਾਜ਼ਮੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦੇਸ਼ ਵਿੱਚ ਹਮਲਾਵਰਾਂ ਦਾ ਇਤਿਹਾਸ ਤਾਂ ਪੜ੍ਹਾ ਰਹੇ ਹਾਂ ਪਰ ਉਨ੍ਹਾਂ ਹਮਲਾਵਰਾਂ ਵਿਰੁੱਧ ਡਟਣ ਅਤੇ ਲੜਨ ਵਾਲਿਆਂ ਦਾ ਇਤਿਹਾਸ ਨਹੀਂ ਪੜ੍ਹਾ ਰਹੇ।

 

Related posts

ਕਿਸਾਨ ਸੰਘਰਸ਼: ਬਠਿੰਡਾ ਦੇ ਨੌਜਵਾਨ ਕਿਸਾਨ ਦੀ ਹੋਈ ਮੌਤ, ਸ਼ੰਭੂ ਤੇ ਖਨੌਰੀ ਬਾਰਡਰ ਉਪਰ ਤਨਾਅ ਭਰਿਆ ਮਾਹੌਲ ਬਣਿਆ

punjabusernewssite

ਰਾਘਵ ਚੱਢਾ ਨੂੰ ‘ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਆਨਰ’ ਨਾਲ ਕੀਤਾ ਜਾਵੇਗਾ ਸਨਮਾਨਿਤ

punjabusernewssite

Big News: ਅਰਵਿੰਦ ਕੇਜਰੀਵਾਲ ਨੂੰ ਮਿਲੀ ਜਮਾਨਤ, ਆਉਣਗੇ ਜੇਲੋਂ ਬਾਹਰ

punjabusernewssite