WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਲੁਧਿਆਣਾ

ਰਿਸ਼ਵਤ ਦੇ ‘ਦੋਸ਼ਾਂ’ ਹੇਠ ਵਿਜੀਲੈਂਸ ਵੱਲੋਂ ਪੰਜਾਬ ਪੁਲਿਸ ਦੀ ਮਹਿਲਾ ਡੀਐਸਪੀ ਰੀਡਰ ਸਹਿਤ ਗ੍ਰਿਫਤਾਰ

ਲੁਧਿਆਣਾ, 1 ਅਗੱਸਤ: ਵਿਜੀਲੈਂਸ ਬਿਉੂਰੋ ਨੇ ਵੀਰਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੀ ਇੱਕ ਮਹਿਲਾ ਡੀਐਸਪੀ ਨੂੰ ਉਸਦੇ ਰੀਡਰ ਸਹਿਤ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਹੈ। ਇਸ ਮਹਿਲਾ ਡੀਐਸਪੀ ਦੀ ਪਹਿਚਾਣ ਨਿਰਦੌਸ ਕੌਰ ਦੇ ਤੌਰ ’ਤੇ ਹੋਈ ਹੈ, ਜੋਕਿ ਲੁਧਿਆਣਾ ਦੇ ਵਿਚ ਬਤੌਰ ਏਸੀਪੀ ਮਹਿਲਾ ਵਿੰਗ ਵਿਚ ਤੈਨਾਤ ਸੀ। ਜਦੋਂਕਿ ਉਸਦੇ ਨਾਲ ਕਾਬੂ ਕੀਤਾ ਗਿਆ ਰੀਡਰ ਬੇਅੰਤ ਸਿੰਘ ਹੈ। ਇਸ ਮਾਮਲੇ ਵਿਚ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਪਰੋਕਤ ਡੀਐਸਪੀ ਅਤੇ ਉਸਦੇ ਰੀਡਰ ਨੂੰ ਫ਼ੜਾਉਣ ਵਾਲੇ ਸਿਕਾਇਤਕਰਤਾ ਨੇ ਪਹਿਲਾਂ ਵੀ ਇੱਕ ਆਪ ਵਿਧਾਇਕ ਨੂੰ ਭ੍ਰਿਸਟਾਚਾਰ ਦੇ ਦੋਸ਼ਾਂ ਹੇਠ ਸਲਾਖਾ ਦੇ ਪਿੱਛੇ ਭਿਜਵਾਇਆ ਸੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦਸਿਆ ਕਿ ਇਸ ਡੀਐਸਪੀ ਦੇ ਵਿਰੁਧ ਜ਼ਿਲ੍ਹਾ ਬਠਿੰਡਾ ਦੇ ਪਿੰਡ ਘੁੱਦਾ ਦੇ ਪ੍ਰਿਤਪਾਲ ਕੁਮਾਰ ਨੇ ਸਿਕਾਇਤ ਦਿੱਤੀ ਸੀ।

Big News:ED ਵੱਲੋਂ ਪੰਜਾਬ ਕਾਂਗਰਸ ਦਾ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਗ੍ਰਿਫਤਾਰ

ਸ਼ਿਕਾਇਤਕਰਤਾ ਨੇ ਦੋਸ ਲਗਾਏ ਸਨ ਕਿ ਪੰਜ ਸਾਲ ਪਹਿਲਾਂ ਉਸ ਦੇ ਮਾਮੇ ਦਾ ਪੁੱਤਰ ਅਸ਼ਵਨੀ ਕੁਮਾਰ ਦਾ ਲੁਧਿਆਣਾ ਸ਼ਹਿਰ ਦੀ ਰਹਿਣ ਵਾਲੀ ਇੱਕ ਲੜਕੀ ਨਾਲ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਦੋਵਾਂ ਦੇ ਰਿਸ਼ਤੇ ਤਣਾਅਪੂਰਨ ਹੋ ਗਏ ਸਨ ਅਤੇ ਭਾਣਜੇ ਦੀ ਪਤਨੀ ਨੇ ਆਪਣੇ ਪਤੀ ਵਿਰੁੱਧ ਵਿਮੈਨ ਸੈੱਲ ਲੁਧਿਆਣਾ ਵਿਖੇ ਸ਼ਿਕਾਇਤ ਦੇ ਦਿੱਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੀ ਕਾਰਵਾਈ ਦੌਰਾਨ ਬੇਅੰਤ ਸਿੰਘ ਰੀਡਰ ਨੇ ਉਸਦੀ ਜਾਣ-ਪਛਾਣ ਮਹਿਲਾ ਏ.ਸੀ.ਪੀ. ਨਿਰਦੋਸ ਕੌਰ ਦੇ ਨਾਲ ਕਰਵਾਈ। ਮੁਲਾਕਾਤ ਤੋਂ ਬਾਅਦ ਰੀਡਰ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਇਸ ਸਿਕਾਇਤ ਨੂੰ ਫ਼ਾਈਲ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਦੇਣੀ ਪਵੇਗੀ ਪਰ ਸ਼ਿਕਾਇਤਕਰਤਾ ਦੇ ਵਾਰ-ਵਾਰ ਕਹਿਣ ’ਤੇ ਇਹ ਸਮਝੋਤਾ 60,000 ਰੁਪਏ ਵਿਚ ਹੋ ਗਿਆ ਸੀ।

ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗਣ ਵਾਲੇ ਸੁਖਦੇਵ ਸਿੰਘ ਢੀਂਢਸਾ ਨੂੰ ਵੀ ਕੱਢਿਆ ਬਾਹਰ

ਜਿਸ ਵਿਚੋਂ ਮਿਤੀ 29.07.2024 ਨੂੰ ਪਹਿਲੀ ਕਿਸ਼ਤ ਵਜੋਂ ਉਕਤ ਰੀਡਰ ਨੇ ਏ.ਸੀ.ਪੀ. ਦੀ ਹਾਜ਼ਰੀ ਵਿੱਚ 30,000 ਰੁਪਏ ਲੈ ਲਏ ਅਤੇ ਬਾਕੀ ਰਕਮ ਵੀਰਵਾਰ ਅੱਜ ਦੇਣੀ ਕੀਤੀ ਸੀ। ਇਸ ਦੌਰਾਨ ਸਿਕਾਇਤ ਮਿਲਣ ’ਤੇ ਵਿਜੀਲੈਂਸ ਨੇ ਕਾਰਵਾਈ ਕਰਦਿਆਂ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਰੇਂਜ ਨੇ ਦੋਵਾਂ ਕਥਿਤ ਦੋਸ਼ੀਆਂ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ ਬੀਐਨਐਸ ਐਕਟ ਦੀ ਧਾਰਾ 61(2) ਦੇ ਤਹਿਤ ਐਫਆਈਆਰ ਨੰਬਰ 28 ਮਿਤੀ 1.08.2024 ਨੂੰ ਦਰਜ ਕਰ ਲਿਆ ਤੇ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਲ ਵਿਛਾਇਆ ਗਿਆ ਜਿਸ ਵਿੱਚ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਣ ਦੀ ਕੋਸ਼ਿਸ਼ ਕਰਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ।

 

Related posts

ਮਾਮੇ-ਭਾਣਜੇ ਦੀ ਲੜਾਈ ਰੋਕਣ ਗਏ ਗੁਆਂਢੀ ਦਾ ਕਤਲ

punjabusernewssite

ਰਾਜਾ ਵੜਿੰਗ ਨੇ ਲੁਧਿਆਣਾ ਵਿੱਚ 20.55 ਕਰੋੜ ਰੁਪਏ ਦੇ ਸੜਕੀ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

punjabusernewssite

ਪੰਜਾਬ ਪੁਲਿਸ ਦੇ ਡੀਐਸਪੀ ਦੀ ਜਿੰਮ ’ਚ ਹੋਈ ਮੌਤ

punjabusernewssite