ਐਸਐਸਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਦੇ ਵਿਦਿਆਰਥੀਆਂ ਨੇ ਬੀਕਾਮ ਨਤੀਜਿਆਂ ’ਚ ਮਾਰੀਅ ਮੱਲਾਂ

Date:

spot_img

ਬਠਿੰਡਾ, 02 ਅਗਸਤ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਾਲ ਹੀ ਵਿੱਚ ਐਲਾਨੇ ਗਏ ਬੀ.ਕਾਮ ਭਾਗ ਦੂਜਾ ਦੇ ਨਤੀਜਿਆਂ ਵਿੱਚ ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਬੀ.ਕਾਮ ਭਾਗ ਦੂਜਾ ਦਾ ਵਿਦਿਆਰਥੀ ਪ੍ਰਥਮ ਵਾਧਵਾ ਨੇ 79% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰਿਧੀ ਗਰੋਵਰ ਨੇ 77% ਅੰਕ ਹਾਸਿਲ ਕਰਕੇ ਦੂਜਾ ਸਥਾਨ ਅਤੇ ਧਰੁਵ ਜੈਨ ਨੇ 75% ਅੰਕ ਹਾਸਿਲ ਕਰਕੇ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ।

ਰਿਸ਼ਵਤ ਦੇ ‘ਦੋਸ਼ਾਂ’ ਹੇਠ ਵਿਜੀਲੈਂਸ ਵੱਲੋਂ ਪੰਜਾਬ ਪੁਲਿਸ ਦੀ ਮਹਿਲਾ ਡੀਐਸਪੀ ਰੀਡਰ ਸਹਿਤ ਗ੍ਰਿਫਤਾਰ

ਕਾਲਜ ਮੈਨੇਜਮੈਂਟ ਵਿੱਚੋਂ ਪ੍ਰਧਾਨ ਇੰਜ. ਭੂਸ਼ਣ ਕੁਮਾਰ ਜਿੰਦਲ, ਸਕੱਤਰ ਪਰਦੀਪ ਮੰਗਲਾ ਅਤੇ ਕਾਲਜ ਡਾਇਰੈਕਟਰ ਪ੍ਰੋ. ਐਨ.ਕੇ.ਗੋਸਾਈਂ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨੇ ਉਹਨਾਂ ਨੂੰ ਵਧਾਈ ਦਿੱਤੀ। ਕਾਲਜ ਦੇ ਵਾਇਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਅਤੇ ਬੀ.ਕਾਮ ਵਿਭਾਗ ਦੇ ਮੁਖੀ ਪ੍ਰੋ. ਯਾਦਵਿੰਦਰ ਕੌਰ ਨੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੇ ਅਜਿਹੇ ਚੰਗੇ ਨਤੀਜਿਆਂ ਦੀ ਆਸ ਪ੍ਰਗਟਾਈ ਅਤੇ ਉਹਨਾਂ ਨੂੰ ਅਗਲੇਰੀਆਂ ਪ੍ਰੀਖਿਆਵਾਂ ਵਿੱਚ ਇਸ ਤੋਂ ਵੀ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

 

LEAVE A REPLY

Please enter your comment!
Please enter your name here

spot_img

Share post:

Popular

More like this
Related