Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਵੱਲੋਂ ਅਤਿ-ਅਧੁਨਿਕ ਸਾਧਨਾਂ ਨਾਲ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

9 Views

ਚੰਡੀਗੜ੍ਹ, 2 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਹਿਕਾਰੀ ਖੇਤਰ ਦੀ ਕੁਸ਼ਲਤਾ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਪੰਜਾਬ ਰਾਜ ਸਹਿਕਾਰੀ ਬੈਂਕ ਅਤੇ 20 ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤੀ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਦੀ ਮੌਜੂਦਗੀ ਵਿੱਚ ਅੱਜ ਮੈਸਰਜ਼ ਏਡਜਰਵ ਸਿਸਟਮਜ਼ ਲਿਮਟਿਡ ਅਤੇ ਮੈਸਰਜ਼ ਡਾਇਨਾਕੌਨਜ਼ ਸਿਸਟਮਜ਼ ਐਂਡ ਸਲਿਊਸ਼ਨਜ਼ ਲਿਮਟਿਡ ਨਾਲ ਸੀ.ਬੀ.ਐਸ. ਅਪਗ੍ਰੇਡੇਸ਼ਨ ਸਮਝੌਤਾ ਸਹੀਬੱਧ ਕੀਤਾ ਹੈ।ਇਸ ਮੌਕੇ ’ਤੇ ਸੰਬੋਧਨ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਸੁਸਾਇਟੀਆਂ ਦੇ ਸਕੱਤਰਾਂ ਅਤੇ ਪ੍ਰਬੰਧਕ ਕਮੇਟੀਆਂ ਤੱਕ ਜਾਣਕਾਰੀ ਪਹੁੰਚਾਉਣ ਦੀ ਸਹੂਲਤ ਪ੍ਰਦਾਨ ਕਰਨ ਲਈ ਇਸ ਤਕਨਾਲੋਜੀ ਦੀ ਸ਼ੁਰੂਆਤ ’ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਵੱਲੋਂ ਆਸਟਰੇਲੀਆ ਵਿਰੁੱਧ ਸ਼ਾਨਦਾਰ ਜਿੱਤ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਉਨ੍ਹਾਂ ਕਿਹਾ ਕਿ ਇਹ ਸਹਿਕਾਰੀ ਖੇਤਰ ਵਿੱਚ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਧੋਖਾਧੜੀ ਅਤੇ ਫੰਡਾਂ ਦੀ ਦੁਰਵਰਤੋਂ ਨੂੰ ਠੱਲ੍ਹ ਪਵੇਗੀ। ਸ੍ਰੀ ਵੀ.ਕੇ. ਸਿੰਘ ਨੇ ਅੱਗੇ ਕਿਹਾ ਕਿ ਇਹ ਤਕਨਾਲੋਜੀ ਸਹਿਜ ਲੈਣ-ਦੇਣ ਨਾਲ ਸਾਰੇ ਭਾਈਵਾਲਾਂ ਦਰਮਿਆਨ ਏਕੀਕਰਨ ਵਧਾਏਗੀ ਜਿਸ ਨਾਲ ਸਹਿਕਾਰੀ ਖੇਤਰ ਦੀ ਸਮੁੱਚੀ ਕੁਸ਼ਲਤਾ ਵਿੱਚ ਵਾਧਾ ਹੋਵੇਗਾ।ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਵਿੱਚ ਸਹਿਕਾਰੀ ਖੇਤਰ ਨੂੰ ਹੋਰ ਵਧੇਰੇ ਸਮਰੱਥ ਬਣਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ ਅਤੇ ਗਤੀਸ਼ੀਲ ਅਗਵਾਈ ਹੇਠ ਸੂਬਾ ਸਰਕਾਰ ਇਸ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਆਪ ਐਮਪੀ ਰਾਘਵ ਚੱਢਾ ਨੇ ਰਾਜਨੀਤੀ ਵਿੱਚ ਨੌਜਵਾਨਾਂ ਦੀ ਨੁਮਾਇੰਦਗੀ ਵਧਾਉਣ ਦੀ ਕੀਤੀ ਮੰਗ

ਸ੍ਰੀ ਵੀ.ਕੇ. ਸਿੰਘ ਨੇ ਸੁਚਾਰੂ ਲੈਣ-ਦੇਣ ਲਈ ਮੌਜੂਦਾ ਬੈਂਕਿੰਗ ਪ੍ਰਣਾਲੀਆਂ ਦੇ ਵੱਖ-ਵੱਖ ਅਤਿ ਆਧੁਨਿਕ ਸਾਧਨਾਂ ਨੂੰ ਪੇਸ਼ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।ਜ਼ਿਕਰਯੋਗ ਹੈ ਕਿ ਇਸ ਸਮਝੌਤੇ ਦਾ ਉਦੇਸ਼ ਮਜ਼ਬੂਤ ਅਤੇ ਆਧੁਨਿਕ ਸਹਿਕਾਰੀ ਈਕੋ-ਸਿਸਟਮ ਬਣਾਉਣ ਸਬੰਧੀ ਸੂਬੇ ਸਰਕਾਰ ਦੇ ਦ੍ਰਿਸ਼ਟੀਕੋਣ ਮੁਤਾਬਕ ਤਕਨੀਕੀ ਪ੍ਰਗਤੀ ਰਾਹੀਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ ਹੈ। ਇਸ ਸਮਝੌਤੇ ਸਬੰਧੀ ਕਰਵਾਏ ਸਮਾਰੋਹ ਦੌਰਾਨ ਮਾਹਿਰ ਟੀਮਾਂ ਨੇ ਇਸ ਸਮਝੌਤੇ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਮਲ ਕੁਮਾਰ ਸੇਤੀਆ ਅਤੇ ਪੀ.ਐਸ.ਸੀ.ਬੀ. ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਤੋਂ ਇਲਾਵਾ ਨਬਾਰਡ ਦੇ ਨੁਮਾਇੰਦੇ ਵੀ ਮੌਜੂਦ ਸਨ।

 

Related posts

ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

punjabusernewssite

ਸੁਧਾਰ ਲਹਿਰ ਦੀ ਅਹਿਮ ਮੀਟਿੰਗ 18 ਅਕਤੂਬਰ ਨੂੰ ਜਲੰਧਰ ਵਿਖੇ:-ਚਰਨਜੀਤ ਸਿੰਘ ਬਰਾੜ

punjabusernewssite

ਹੁਣ, ਵੈੱਬ-ਪੋਰਟਲ “cybercrime.punjabpolice.gov.in” ਰਾਹੀਂ ਸਾਈਬਰ ਅਪਰਾਧ ਅਤੇ ਧੋਖਾਧੜੀ ਦੀ ਰਿਪੋਰਟ ਕਰੋ: ਡੀ.ਜੀ.ਪੀ. ਪੰਜਾਬ ਵੀ.ਕੇ. ਭਾਵਰਾ

punjabusernewssite