WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 2 ਅਗਸਤ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਗੁਰੂ ਅਮਰਦਾਸ ਥਰਮਲ ਪਲਾਂਟ, ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਰੀਦਿਆ ਹੈ, ਰਿਕਾਰਡ ਪਲਾਂਟ ਲੋਡ ਫੈਕਟਰ (ਪੀ.ਐਲ.ਐਫ) ’ਤੇ ਚੱਲ ਰਿਹਾ ਹੈ।ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ ਕਿ ਥਰਮਲ ਪਲਾਂਟ ਨੇ ਜੁਲਾਈ, 2024 ਵਿੱਚ ਲਗਭਗ 89.7 ਪ੍ਰਤੀਸ਼ਤ ਦੇ ਪੀ.ਐਲ.ਐਫ ਨਾਲ 327 ਮਿਲੀਅਨ ਯੂਨਿਟ ਬਿਜਲੀ ਪੈਦਾ ਕੀਤੀ ਹੈ। ਉਨ੍ਹਾਂ ਇਸ ਨੂੰ ਵੱਡੀ ਪ੍ਰਾਪਤੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਰਵਰੀ 2024 ਵਿੱਚ ਹੀ ਇਸ ਥਰਮਲ ਪਲਾਂਟ ਨੂੰ ਐਕਵਾਇਰ ਕੀਤਾ ਗਿਆ ਸੀ।

ਫਾਜ਼ਿਲਕਾ ਪੁਲਿਸ ਵੱਲੋਂ 66 ਕਿਲੋ ਅਫੀਮ ਦੇ ਕੇਸ ਵਿੱਚ ਮੁੱਖ ਦੋਸ਼ੀ ਦੀ ਕਰੀਬ 2 ਕਰੋੜ ਰੁਪਏ ਪ੍ਰਾਪਰਟੀ ਕੀਤੀ ਅਟੈਚ

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਸਾਲ 2024-25 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਥਰਮਲ ਪਲਾਂਟ ਦੇ ਪਲਾਂਟ ਲੋਡ ਫੈਕਟਰ ਵਿੱਚ ਕਾਫੀ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ (2024-25) ਦੌਰਾਨ, ਅਪ੍ਰੈਲ ਲਈ ਪੀ.ਐਲ.ਐਫ 66 ਪ੍ਰਤੀਸ਼ਤ, ਮਈ ਲਈ 82 ਪ੍ਰਤੀਸ਼ਤ ਅਤੇ ਜੂਨ ਲਈ 78 ਪ੍ਰਤੀਸ਼ਤ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਜੁਲਾਈ ਤੱਕ ਔਸਤ ਪੀ.ਐਲ.ਐਫ 79 ਪ੍ਰਤੀਸ਼ਤ ਰਿਹਾ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਥਰਮਲ ਪਲਾਂਟ ਨੂੰ ਇਕਵਾਇਰ ਕਰਨ ਤੋਂ ਪਹਿਲਾਂ ਅਪ੍ਰੈਲ 2016 ਤੋਂ ਜਨਵਰੀ 2024 ਦੀ ਮਿਆਦ ਵਿੱਚ ਇਸਦੀ ਔਸਤ ਪੀ.ਐੱਲ.ਐੱਫ. ਮਹਿਜ਼ 34 ਫੀਸਦੀ ਸੀ।

ਰਿਸ਼ਵਤਖੋਰ ਥਾਣੇਦਾਰ ਵਿਰੁਧ ਵਿਜੀਲੈਂਸ ਨੇ ਦਰਜ਼ ਕੀਤਾ ਭ੍ਰਿਸ਼ਟਾਚਾਰ ਦਾ ਕੇਸ ਦਰਜ

ਉਨ੍ਹਾਂ ਅੱਗੇ ਦੱਸਿਆ ਕਿ ਐਕਵਾਇਰ ਕਰਨ ਤੋਂ ਪਹਿਲਾਂ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਨੇ ਮਾਰਚ 2019 ਵਿੱਚ ਲਗਭਗ 282 ਮਿਲੀਅਨ ਯੂਨਿਟ ਬਿਜਲੀ ਉਤਪਾਦਨ ਦੇ ਨਾਲ ਵੱਧ ਤੋਂ ਵੱਧ 77 ਪ੍ਰਤੀਸ਼ਤ ਪੀ.ਐਲ.ਐਫ ਪ੍ਰਾਪਤ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਥਰਮਲ ਪਲਾਂਟ ਦਾ ਔਸਤ ਪੀ.ਐਲ.ਐਫ. ਪਿਛਲੇ ਵਿੱਤੀ ਸਾਲ (2023-24) ਵਿੱਚ ਲਗਭਗ 51 ਪ੍ਰਤੀਸ਼ਤ ਸੀ।ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸੂਬੇ ਦੇ ਬਿਜਲੀ ਢਾਂਚੇ ਦੀ ਕੁਸ਼ਲਤਾ ਅਤੇ ਕਾਰਗੁਜ਼ਾਰੀ ਨੂੰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹੋਏ ਇਸ ਪ੍ਰਾਪਤੀ ਨੂੰ ਅਹਿਮ ਦੱਸਿਆ।

 

Related posts

’ਆਪ’ ਨੇ ਪੇਸ਼ ਕੀਤਾ ਇਕ ਸਾਲ ਦਾ ਰਿਪੋਰਟ ਕਾਰਡ

punjabusernewssite

ਜਾਖੜ ਨੇ ਕੇਂਦਰ ਦੀ ਸੰਕਲਪ ਯਾਤਰਾ ਤੋਂ ਸਮਰਥਨ ਵਾਪਸ ਲੈਣ ਲਈ ਆਪ ਸਰਕਾਰ ਦੀ ਕੀਤੀ ਨਿੰਦਾ

punjabusernewssite

ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਮੁੜ ਜਾਰੀ ਕੀਤੇ ਸਮਨ, 30 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ

punjabusernewssite