ਬਠਿੰਡਾ, 3 ਅਗੱਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਬੀਸੀਏ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਸਥਾਨਕ ਮਾਲਵਾ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਕਾਲਜ਼ ਦੇ ਬੁਲਾਰੇ ਨੇ ਦਸਿਆ ਕਿ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ 86.2 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲਾ ਸਥਾਨ ਹਾਸਿਲ ਕੀਤਾ। ਹਰਦੀਪ ਕੌਰ ਨੇ 84.7 ਫ਼ੀਸਦੀ ਨੰਬਰ ਲੈਕੇ ਦੂਜਾ ਅਤੇ ਹਰਭਜ਼ਨ ਸਿੰਘ ਨੇ 84.2 ਫ਼ੀਸਦੀ ਨੰਬਰ ਲੈਕੇ ਤੀਜਾ ਸਥਾਨ ਹਾਸਲ ਕੀਤਾ ਹੈ।
ਛੇ ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਸੀਆਈਏ ਦਾ ਸਾਬਕਾ ਇੰਚਾਰਜ਼ ਵਿਜੀਲੈਂਸ ਵੱਲੋਂ ਗ੍ਰਿਫਤਾਰ
ਇਸ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਦੇ ਪ੍ਰਿੰਸੀਪਲ ਡਾਰਾਜ ਕੁਮਾਰ ਗੋਇਲ ਨੇ ਇਨ੍ਹਾਂ ਵਿਦਿਆਰਥੀਆਂ ਦੇ ਚੰਗੇ ਰਿਜਲਟ ਦਾ ਸਿਹਰਾ ਕੰਪਿਊਟਰ ਵਿਭਾਗ ਦੇ ਸਟਾਫ ਦੀ ਅਗਵਾਹੀ ਅਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਦਿੱਤਾ ਹੈ। ਇਸ ਮੋਕੇ ਡਿਪਟੀ ਡਾਇਰੈਕਟਰ ਡਾ ਸਰਬਜੀਤ ਕੌਰ ਢਿੱਲੋਂ ਨੇ ਕਾਲਜ ਮੈਨੇਜ਼ਮੈਂਟ ਕਮੇਟੀ ਦਾ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀ ਸਹੂਲਤ ਦੇਣ ਤੇ ਧੰਨਵਾਦ ਕੀਤਾ। ਕਾਲਜ ਮੈਨੇਜ਼ਮੈਂਟ ਕਮੇਟੀ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਕਾਲਜ ਦੇ ਸਲਾਨਾ ਇਨਾਮ ਵੰਡ ਸਮਾਰੋਹ ਤੇ ਸਨਮਾਨਿਤ ਕਰਨ ਦਾ ਐਲਾਨ ਕੀਤਾ।
Share the post "ਮਾਲਵਾ ਕਾਲਜ ਬਠਿੰਡਾ ਦੇ ਬੀਸੀਏ ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ"