ਸ੍ਰੀ ਅਮ੍ਰਿੰਤਸਰ ਸਾਹਿਬ, 3 ਅਗੱਸਤ: ਬੀਤੀ ਰਾਤ ਥਾਣਾ ਵੇਰਕਾ ਦੇ ਨਜ਼ਦੀਕ ਪਿੰਡ ਮੁਧਲ ਵਿਖੇ ਵਾਪਰੀ ਇੱਕ ਦੁਖਦਾਈ ਘਟਨਾ ਦੇ ਵਿੱਚ ਨਸ਼ੇ ‘ਚ ਧੁੱਤ ਕੁਝ ਲੋਕਾਂ ਦੇ ਵੱਲੋਂ ਵੇਰਕਾ ਥਾਣੇ ਦੀ ਮਹਿਲਾ ਮੁਖੀ ਉਪਰ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੇ ਵਿੱਚ ਜਖਮੀ ਹੋਈ ਥਾਣਾ ਮੁਖੀ ਇੰਸਪੈਕਟਰ ਅਮਨਜੋਤ ਕੌਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਇਲਾਜ ਦੇ ਲਈ ਇੱਕ ਪ੍ਰਾਈਵੇਟ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ।
ਸ਼੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ’ਚ ਵੱਡੇ ਕੜਾਹੇ ਵਿਚ ਡਿੱਗਿਆ ਸੇਵਾਦਾਰ
ਸੂਚਨਾ ਮੁਤਾਬਕ ਇਸ ਮਾਮਲੇ ਵਿੱਚ ਪੁਲਿਸ ਨੇ ਕੁਝ ਵਿਅਕਤੀਆਂ ਵਿਰੁੱਧ ਪਰਚਾ ਦਰਜ ਕਰਕੇ ਇੱਕ ਮੁਜਰਮ ਨੂੰ ਗ੍ਰਿਫਤਾਰ ਕਰ ਲਿਆ ਹੈ ਜੋਕਿ ਭਾਰਤੀ ਫੌਜ ਦਾ ਜਵਾਨ ਦੱਸਿਆ ਜਾ ਰਿਹਾ ਹੈ ਅਤੇ ਹੁਣ ਛੁੱਟੀ ਆਇਆ ਹੋਇਆ ਸੀ। ਮੁਢਲੀ ਸੂਚਨਾ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਥਾਣਾ ਮੁਖੀ ਇੰਸਪੈਕਟਰ ਅਮਨਜੋਤ ਕੌਰ ਆਪਣੀ ਟੀਮ ਦੇ ਨਾਲ ਇੱਕ ਨਾਕੇ ‘ਤੇ ਤੈਨਾਤ ਸਨ। ਇਸ ਦੌਰਾਨ ਉਹਨਾਂ ਨੂੰ ਸੂਚਨਾ ਮਿਲੀ ਕਿ ਪਿੰਡ ਮੂਧਲ ਦੇ ਵਿੱਚ ਸ਼ਰਾਬ ਦੇ ਠੇਕੇ ਨਾਲ ਸਥਿਤ ਇੱਕ ਅਹਾਤੇ ਉਪਰ ਦੋ ਧਿਰਾਂ ਦੀ ਆਪਸ ਵਿੱਚ ਲੜਾਈ ਹੋ ਗਈ ਹੈ।
ਮੋਦੀ ਸਰਕਾਰ ਦਾ ਵੱਡਾ ਫੈਸਲਾ: BSF ਦੇ DG ਤੇ Spl DG ਨੂੰ ਹਟਾਇਆ
ਜਿਸ ਤੋਂ ਬਾਅਦ ਜਦ ਮਹਿਲਾ ਥਾਣਾ ਮੁਖੀ ਆਪਣੇ ਇੱਕ ਸਾਥੀ ਦੇ ਨਾਲ ਮੌਕੇ ‘ਤੇ ਪੁੱਜੀ ਤਾਂ ਨਸ਼ੇ ਚ ਧੁੱਤ ਇੱਕ ਧਿਰ ਦੇ ਵੱਲੋਂ ਐਸ ਐਚ ਓ ਤੇਜਧਾਰ ਹਥਿਆਰਾਂ ਦੇ ਨਾਲ ਉੱਪਰ ਹਮਲਾ ਬੋਲ ਦਿੱਤਾ ਜਿਸਦੇ ਕਾਰਨ ਉਸ ਤੇ ਕਾਫੀ ਸੱਟਾਂ ਲੱਗੀਆਂ ਤੇ ਇਲਾਜ ਲਈ ਹਸਪਤਾਲ ਦਾਖਲ ਕਰਵਾਉਣਾ ਪਿਆ। ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਵੱਲੋਂ ਪਰਚਾ ਦਰਜ ਕਰਨ ਤੋਂ ਬਾਅਦ ਇੱਕ ਮੁਜਰਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।