ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ’ਚ ਨਸ਼ਾ ਤੇ ਕਰਾਈਮ ਰੋਕਣ ਦੀਆਂ ਦਿੱਤੀਆਂ ਹਿਦਾਇਤਾਂ
ਬਠਿੰਡਾ, 3 ਅਗੱਸਤ: ਸਖ਼ਤ ਮਿਜ਼ਾਜ ਤੇ ਇਮਾਨਦਾਰ ਛਵੀਂ ਦੀ ਮਾਲਕ ਵਜੋਂ ਪਹਿਚਾਣ ਰੱਖਣ ਵਾਲੀ ਪੰਜਾਬ ਦੀ ਮਹਿਲਾ ਆਈ.ਪੀ.ਐਸ ਅਧਿਕਾਰੀ ਅਮਨੀਤ ਕੋਂਡਲ ਨੇ ਸ਼ਨੀਵਾਰ ਨੂੰ ਮੁੜ ਐਸਐਸਪੀ ਦਾ ਅਹੁੱਦਾ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਸ਼੍ਰੀਮਤੀ ਕੋਂਡਲ ਨੇ ਕਿਹਾ ਕਿ ‘‘ ਉਨ੍ਹਾਂ ਨੂੰ ਬਹੁਤ ਖ਼ੁਸੀ ਹੋ ਰਹੀ ਹੈ ਕਿ ਮੁੜ ਬਠਿੰਡਾ ’ਚ ਕੰਮ ਕਰਨ ਦਾ ਮੌਕਾ ਮਿਲਿਆ ਹੈ ਤੇ ਇਲਾਕੇ ਦੀਆਂ ਕਾਫ਼ੀ ਸਾਰੀਆਂ ਮੁਸ਼ਕਿਲਾਂ ਬਾਰੇ ਭਲੀਭਾਂਤ ਜਾਣੂ ਹੈ। ’’
Big News: ਮੁਅੱਤਲ AIG ਨੇ ਅਦਾਲਤ ਵਿਚ ਗੋ.ਲੀ.ਆਂ ਮਾਰ ਕੇ IRS ਜਵਾਈ ਦਾ ਕੀਤਾ ਕ+ਤਲ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਹਿਦਾਇਤਾਂ ਤੇ ਡੀਜੀਪੀ ਸਾਹਿਬ ਦੀ ਅਗਵਾਈ ਹੇਠ ਨਸ਼ਿਆਂ ਨੂੰ ਰੋਕਣਾ ਸਭ ਤੋਂ ਵੱੱਡੀ ਪਹਿਲਕਦਮੀ ਰਹੇਗੀ ਤੇ ਇਸਦੇ ਲਈ ਸਖ਼ਤੀ ਦੇ ਨਾਲ-ਨਾਲ ਆਮ ਲੋਕਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਇਸਤੋਂ ਇਲਾਵਾ ਜਨਤਾ ਦੀਆਂ ਦੁੱਖ ਤਕਲੀਫ਼ਾਂ ਨੂੰ ਦੂਰ ਕਰਨ ਦਾ ਭਰੋਸਾ ਦਿੰਦਿਆਂ ਨਵੇਂ ਐਸਐਸਪੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੇ ਹਰ ਪੱਧਰ ’ਤੇ ਆਮ ਲੋਕਾਂ ਨੂੰ ਇਨਸਾਫ਼ ਦਿੱਤਾ ਜਾਵੇਗਾ ਤੇ ਨਾਲ ਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ ਸੌਂਪਿਆ
ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਗਜਟਿਡ ਅਧਿਕਾਰੀਆਂ ਤੇ ਥਾਣਾ ਮੁਖੀਆਂ ਸਹਿਤ ਵੱਖ ਵੱਖ ਵਿੰਗਾਂ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਕਾਨੂੰਨ ਦੇ ਦਾਈਰੇ ਵਿਚ ਰਹਿ ਕੇ ਕੰਮ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਅਤੇ ਨਸ਼ਿਆਂ ਨੂੰ ਰੋਕਣ ਲਈ ਕਿਹਾ। ਜਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਮਨੀਤ ਕੋਂਡਲ ਨੂੰ ਬਠਿੰਡਾ ਦੇ ਐਸਐਸਪੀ ਵਜੋਂ ਕੰਮ ਕਰਨ ਦਾ ਮੌਕਾ ਮਿਲਿਆ ਹੈ ਤੇ ਜਨਤਾ ਨੇ ਉਨ੍ਹਾਂ ਦੇ ਕੰਮ ਕਰਨ ਦੇ ਤਰੀਕੇ ਦੀ ਸਰਾਹਨਾ ਵੀ ਕੀਤੀ ਸੀ।