ਬਠਿੰਡਾ, 5 ਅਗਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਾਲ ਹੀ ਵਿੱਚ ਐਲਾਨੇ ਗਏ ਬੀ.ਏ ਭਾਗ-ਤੀਜਾ ਦੇ ਨਤੀਜਿਆਂ ਵਿੱਚ ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਬੀ.ਏ ਭਾਗ-ਤੀਜਾ ਦੀ ਵਿਦਿਆਰਥਣ ਖੁਸ਼ੀ ਨੇ 81% ਅੰਕ ਪ੍ਰਾਪਤ ਕਰਕੇ ਪਹਿਲਾ, ਮਹਿਕ ਨੇ 69% ਅੰਕ ਹਾਸਿਲ ਕਰਕੇ ਦੂਜਾ ਅਤੇ ਦੀਪਕ ਕੁਮਾਰ ਨੇ 68% ਅੰਕ ਹਾਸਿਲ ਕਰਕੇ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ।
ਪੈਸੇ ਦੇ ‘ਪੁੱਤ’ ਬਣੇ SHO ਤੇ ASI ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ
ਕਾਲਜ ਪ੍ਰਧਾਨ ਇੰਜ. ਭੂਸ਼ਣ ਕੁਮਾਰ ਜਿੰਦਲ, ਸਕੱਤਰ ਪਰਦੀਪ ਮੰਗਲਾ ਅਤੇ ਕਾਲਜ ਡਾਇਰੈਕਟਰ ਪ੍ਰੋ. ਐਨ.ਕੇ.ਗੋਸਾਈਂ ਨੇ ਵਿਦਿਆਰਥੀਆਂ ਦੇ ਚੰਗੇ ਨਤੀਜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਦੇ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਇਹਨਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਕਾਲਜ ਦੇ ਵਾਇਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਅਤੇ ਵਿਭਾਗ ਦੇ ਮੁਖੀ ਡਾ. ਪਵਨਦੀਪ ਕੌਰ ਨੇ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਦੀ ਸ਼ਲਾਘਾ ਕਰਦਿਆਂ ਉਹਨਾਂ ਦੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।




