WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਅਪਰਾਧ ਜਗਤ

ਅਜਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਅਦਾਲਤਾਂ ਵਿੱਚ ਚਲਾਈ ਤਲਾਸ਼ੀ ਮੁਹਿੰਮ

ਚੰਡੀਗੜ੍ਹ, 5 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਬਲ ਤਾਇਨਾਤ ਕਰਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ ਤਾਂ ਜੋ ਸਾਰੇ ਨਿਆਂਇਕ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਸਕਣ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਕਾਰਵਾਈ ਕੀਤੀ ਗਈ।

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ ’ਤੇ ਇਸ ਕਾਰਵਾਈ ਦੀ ਮੋਨੀਟਰਿੰਗ ਕਰਨ ਅਤੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਅਦਾਲਤੀ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਸਾਰੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨ ਦੇ ਨਾਲ-ਨਾਲ ਵਾਹਨ ਐਪ ਦੀ ਵਰਤੋਂ ਕਰਕੇ ਕੰਪਲੈਕਸ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ਹੈ।ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਸੀ ਕਿ ਨਿਆਂਇਕ ਕੰਪਲੈਕਸਾਂ ਦੇ ਅਹਾਤੇ ਵਿੱਚ ਲਗਾਏ ਗਏ ਡੋਰ ਫਰੇਮ ਮੈਟਲ ਡਿਟੈਕਟਰ (ਡੀਐਫਐਮਡੀਜ਼) ਅਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀਜ਼) ਕੈਮਰੇ ਸੁਚਾਰੂ ਢੰਗ ਨਾਲ ਕਾਰਜਸ਼ੀਲ ਹੋਣ।

ਨਸ਼ੇ ਦੇ ਸੌਦਾਗਰਾਂ ਦਾ ਨਹੀਂ ਚੱਲਣ ਦਿੱਤਾ ਜਾਵੇਗਾ ਕਾਲਾ ਕਾਰੋਬਾਰ : ਐਸਐਸਪੀ ਅਮਨੀਤ ਕੌਂਡਲ

ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਅਦਾਲਤੀ ਕੰਪਲੈਕਸਾਂ ਵਿੱਚ ਆਉਣ-ਜਾਣ ਵਾਲੇ 1421 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ। ਅਦਾਲਤ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ’ਤੇ ਖੜ੍ਹੇ 1850 ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਪੁਲਿਸ ਟੀਮਾਂ ਨੇ 62 ਵਾਹਨਾਂ ਦੇ ਚਲਾਨ ਕੱਟੇ ਅਤੇ ਇੱਕ ਵਾਹਨ ਜ਼ਬਤ ਕੀਤਾ।ਉਨ੍ਹਾਂ ਕਿਹਾ ਕਿ ਇਸ ਚੈਕਿੰਗ ਨੂੰ ਅੰਜਾਮ ਦੇਣ ਦਾ ਮਕਸਦ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸੂਬੇ ਦੇ ਜੁਡੀਸ਼ੀਅਲ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਸੀ।ਜ਼ਿਕਰਯੋਗ ਹੈ ਕਿ ਸੀਪੀਜ਼/ਐਸਐਸਪੀਜ਼ ਨੂੰ ਸਮਾਜ ਵਿਰੋਧੀ ਅਨਸਰਾਂ ’ਤੇ ਨਿਗਰਾਨੀ ਤੇਜ਼ ਕਰਨ ਲਈ ਅਜਿਹੀਆਂ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

 

Related posts

ਬਠਿੰਡਾ ’ਚ SBI ਦੇ Customer Service Point ਚਲਾਉਣ ਵਾਲੇ ਨੂੰ ਹਥਿਆਰਾਂ ਦੀ ਨੌਕ ’ਤੇ ਲੁੱਟਿਆ

punjabusernewssite

MLA ਸਾਹਿਬ ਦੇ ‘ਕਾਕੇ’ ਦਾ ਘਰ ਵਿਚੋਂ ਹੀ ਪਿਸਤੌਲ ਚੋਰੀ

punjabusernewssite

ਵਿਜੀਲੈਂਸ ਵਲੋਂ ਤਹਿਸੀਲਦਾਰ ਦਾ ਬਿੱਲ ਕਲਰਕ ਰਿਸ਼ਵਤ ਲੈਂਦਾ ਗ੍ਰਿਫਤਾਰ

punjabusernewssite