WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਅਪਰਾਧ ਜਗਤ

’ਤੇ ਆਖ਼ਰ ਮੋੜਾਂ ਵਾਲਾ ‘ਕੱਦੂ’ ਵਿਜੀਲੈਂਸ ਦੇ ਪਤੀਲੇ ’ਚ ਰਿੰਨਿਆ ਹੀ ਗਿਆ!

ਪਾਵਰਕਾਮ ਦੇ ਅਧਿਕਾਰੀਆਂ ਦੇ ਨਾਂ ‘ਤੇ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਦਬੋਚਿਆ
ਬਠਿੰਡਾ, 5 ਅਗਸਤ: ਪਿਛਲੇ ਕਈ ਦਹਾਕਿਆਂ ਤੋਂ ਪਾਵਰਕਾਮ ਦੇ ਵਿਚ ‘ਚੌਧਰੀ’ ਦੀ ਭੂਮਿਕਾ ਨਿਭਾਉਂਦੇ ਆ ਰਹੇ ਜ਼ਿਲ੍ਹੇ ਦੀ ਤਹਿਸੀਲ ਮੋੜ ਮੰਡੀ ’ਚ ਨਿੱਜੀ ਠੇਕੇਦਾਰ ਅੰਮ੍ਰਿਤ ਪਾਲ ਉਰਫ਼ ਕੱਦੂ ਨੂੰ ਵਿਜੀਲੈਂਸ ਨੇ ਦਬੋਚ ਲਿਆ ਹੈ। ‘ਕੱਦੂ’ ਵੱਲੋਂ ਹੁਣ ਇੱਕ ਔਰਤ ਨੂੰ ਖੇਤੀਬਾੜੀ ਲਈ ਟਿਯੂਬਵੈੱਲ ਦਿਵਾਉਣ ਦੇ ਨਾਂ ‘ਤੇ 20 ਹਜ਼ਾਰ ਰੁਪਏ ਰਿਸ਼ਵਤ ਲੈ ਰਿਹਾ ਸੀ, ਜਿਸਨੂੰ ਵਿਜੀਲੈਂਸ ਦੀ ਟੀਮ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੁੱਤੀਵਾਲ ਖੁਰਦ ਦੀ ਵਸਨੀਕ ਨਿੱਕੀ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

2022 ਦੀਆਂ ਵਿਧਾਨ ਸਭਾ ਚੋਣਾਂ ਲੜਣ ਵਾਲੇ ਅੱਧੀ ਦਰਜ਼ਨ ਉਮੀਦਵਾਰ ਐਲਾਨੇ ਆਯੋਗ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸ ਦੀ ਵਾਹੀਯੋਗ ਜ਼ਮੀਨ ਦਾ ਟਿਊਬਵੈੱਲ ਕੁਨੈਕਸ਼ਨ ਦਿਵਾਉਣ ਬਦਲੇ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਭਰੋਸਾ ਦਿੱਤਾ ਕਿ ਠੇਕੇਦਾਰ ਹੋਣ ਨਾਤੇ ਪੀ.ਐਸ.ਪੀ.ਸੀ.ਐਲ. ਦਫ਼ਤਰ ਮੌੜ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਉਸਦੇ ਚੰਗੇ ਸਬੰਧ ਹਨ। ਉਸਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਨੇ ਪੇਸ਼ਗੀ ਵਜੋਂ 30,000 ਰੁਪਏ ਅਤੇ ਬਾਕੀ ਪੈਸੇ ਬਿਜਲੀ ਕੁਨੈਕਸ਼ਨ ਲੱਗਣ ਤੋਂ ਬਾਅਦ ਦੇਣ ਲਈ ਕਿਹਾ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ

ਮੁਆਵਜ਼ਾ ਵੰਡ ਘੁਟਾਲੇ ’ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਬਰਾੜ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਠੇਕੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਤਫ਼ਤੀਸ਼ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ ਮੌੜ ਨਾਲ ਸਬੰਧਤ ਹੋਰਨਾਂ ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

 

Related posts

ਪੰਜਾਬੀ ਗਾਇਕ ਬੰਟੀ ਬੈਂਸ ‘ਤੇ ਅਣਪਛਾਤੇ ਗੈਂਗਸਟਰਾਂ ਵੱਲੋਂ ਹਮਲਾ

punjabusernewssite

ਬਠਿੰਡਾ ਜ਼ਿਲ੍ਹੇ ’ਚ ਤੈਨਾਤ ਸੇਵਾ ਕੇਂਦਰ ਦਾ ਆਪਰੇਟਰ 12,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

punjabusernewssite

ਬਠਿੰਡਾ ਪੁਲਿਸ ਦੀ ਗੈਂਗਸਟਰ ਗੋਲਡੀ ਬਰਾੜ ਦੇ ‘ਹਮਦਰਦਾਂ’ ਦੀਆਂ 81 ਥਾਵਾਂ ’ਤੇ ਦਬਿਸ਼

punjabusernewssite