WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਹੁਸ਼ਿਆਰਪੁਰ

ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਹੁਸ਼ਿਆਰਪੁਰ ਵਿਖੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ
ਹੁਸ਼ਿਆਰਪੁਰ, 6 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ।ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਸੂਬਾ ਭਰ ਵਿੱਚ ਹਰਿਆਲੀ ਨੂੰ ਹੋਰ ਵਧਾਉਣਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਦੌਰਾਨ ਕੋਈ ਉਦਯੋਗਿਕ ਯੂਨਿਟ ਵੀ ਨਹੀਂ ਹੁੰਦਾ ਸੀ ਜਦੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਸਨ ਪਰ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਦੀ ਦੂਰਅੰਦੇਸ਼ ਪਹੁੰਚ ਸੀ ਜਿਸ ਦਾ ਮਕਸਦ ਪ੍ਰਦੂਸ਼ਣ ਦਾ ਖਾਤਮਾ ਕਰਨਾ ਸੀ।

 

 

ਖੁਸਖ਼ਬਰੀ: ਪੰਜਾਬ ’ਚ ਦੋ ਹੋਰ ਟੋਲ ਪਲਾਜ਼ੇ ਹੋਏ ਬੰਦ, ਲੋਕਾਂ ਦੇ ਬਚਣਗੇ ਕਰੋੜਾਂ ਰੁਪਏ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਉਤੇ ਚੱਲਣਾ ਚਾਹੀਦਾ ਹੈ ਤਾਂ ਕਿ ਸੂਬੇ ਦੇ ਵਾਤਾਵਰਣ ਨੂੰ ਬਚਾ ਕੇ ਇਸ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਕਾਰਬਨ ਕਰੈਡਿਟ ਸਕੀਮ’ ਲਾਗੂ ਕਰਨ ਵਾਲਾ ਦੇਸ਼ ਵਿੱਚ ਪਹਿਲਾ ਸੂਬਾ ਹੈ ਤਾਂ ਕਿ ਵਾਤਾਵਰਣ ਨੂੰ ਬਚਾਉਣ ਦੇ ਨਾਲ-ਨਾਲ ਆਲਮੀ ਤਪਸ਼ ਉਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਟੇਰੀ (ਊਰਜਾ ਤੇ ਖੋਜ ਸੰਸਥਾਨ) ਦੀ ਮਦਦ ਨਾਲ ਸੂਬੇ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ ਅਤੇ ਪਾਇਲਟ ਪ੍ਰਾਜੈਕਟ ਵਜੋਂ ਸੂਬੇ ਦੇ 3686 ਕਿਸਾਨਾਂ ਨੂੰ ਚਾਰ ਕਿਸ਼ਤਾਂ ਵਿੱਚ 45 ਕਰੋੜ ਰੁਪਏ ਵੰਡੇ ਜਾਣਗੇ। ਭਗਵੰਤ ਸਿੰਘ ਮਾਨ ਨੇ ਅੱਜ ਇਸ ਸਕੀਮ ਅਧੀਨ ਪਹਿਲੀ ਕਿਸ਼ਤ ਵਜੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ 818 ਕਿਸਾਨਾਂ ਨੂੰ 1.75 ਕਰੋੜ ਰੁਪਏ ਦੇ ਚੈੱਕ ਵੰਡੇ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਫੰਡ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਅ ਰਹੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੇ ਜਾਣਗੇ।

ਰਾਜਪੁਰਾ ਵਿਖੇ ਮੁੱਖ ਮੰਤਰੀ ਦੇ ਅਚਨਚੇਤ ਦੌਰੇ ਦੌਰਾਨ ਲੋਕਾਂ ਨੇ ਕੀਤਾ ਭਰਵਾਂ ਸਵਾਗਤ

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਸਕੀਮ ਗਰੀਨਹਾਊਸ ਗੈਸਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਾਰਥਕ ਰੋਲ ਨਿਭਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਇਸ ਬਾਰੇ ਕਾਨੂੰਨ ਵੀ ਬਣਾਇਆ ਜਾ ਸਕਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਉਸ ਸਮੇਂ ਸਿਰਫ਼ 21 ਫੀਸਦੀ ਨਹਿਰੀ ਪਾਣੀ ਹੀ ਵਰਤਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਜ 72 ਫੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੀਂ ਕੰਢੀ ਨਹਿਰ ਬਣਾਈ ਜਾ ਰਹੀ ਹੈ ਜਿਸ ਨਾਲ 11,000 ਏਕੜ ਰਕਬੇ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਧਾਰ ਕਲਾਂ ਵਿਖੇ 206 ਮੈਗਾਵਾਟ ਦੀ ਸਮਰੱਥਾ ਵਾਲਾ ਡੈਮ ਵੀ ਛੇਤੀ ਹੀ ਸਮਰਪਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਹੈ ਕਿ ਸੂਬੇ ਦੀਆਂ ਪਿਛਲੀਆਂ ਕਿਸੇ ਵੀ ਸਰਕਾਰਾਂ ਨੇ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ।

ਪੰਜਾਬ ਐਸਏਐਸ ਆਫੀਸਰਜ਼ ਐਸੋਸੀਏਸ਼ਨ ਵੱਲੋਂ ਵਿੱਤ ਵਿਭਾਗ ਦੇ ਸੇਵਾਮੁਕਤ ਅਧਿਕਾਰੀਆਂ ਦਾ ਸਨਮਾਨ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਆਪਣੀਆਂ ਸਿਆਸੀ ਚਾਲਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਬਾਦਲ ਪਰਿਵਾਰ ਦਾ ਫਰਜੰਦ ਹੁਣ ਆਪਣੇ ਕੀਤੇ ਦੀ ਮੁਆਫੀ ਮੰਗ ਰਿਹਾ ਹੈ ਪਰ ਉਸ ਨੂੰ ਇਕ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਗਲਤੀਆਂ ਲਈ ਮੁਆਫ਼ ਕੀਤਾ ਜਾ ਸਕਦਾ ਪਰ ਗੁਨਾਹ ਕਦੇ ਮਾਫ਼ ਨਹੀਂ ਹੁੰਦੇ। ਬਾਦਲ ਪਰਿਵਾਰ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਬੱਜਰ ਗੁਨਾਹ ਕੀਤੇ ਹਨ ਜਿਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।” ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਕਾਂਡ ਬਾਰੇ ਸਬੂਤ ਇਕੱਠੇ ਕਰ ਰਹੀ ਹੈ ਅਤੇ ਇਸ ਅਪਰਾਧ ਦੇ ਅਸਲ ਦੋਸ਼ੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ। ਬਾਗ਼ੀ ਅਕਾਲੀ ਲੀਡਰਸ਼ਿਪ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਹੁਣ ਇਸ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਜਦਕਿ ਜਦੋਂ ਇਹ ਗੁਨਾਹ ਕੀਤੇ ਜਾ ਰਹੇ ਸਨ ਤਾਂ ਉਸ ਵੇਲੇ ਇਹ ਬਾਗੀ ਲੀਡਰਸ਼ਿਪ ਵੀ ਬਾਦਲ ਪਰਿਵਾਰ ਨਾਲ ਘਿਓ-ਖਿਚੜੀ ਸੀ।

’ਤੇ ਆਖ਼ਰ ਮੋੜਾਂ ਵਾਲਾ ‘ਕੱਦੂ’ ਵਿਜੀਲੈਂਸ ਦੇ ਪਤੀਲੇ ’ਚ ਰਿੰਨਿਆ ਹੀ ਗਿਆ!

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹੁਣ ਸਿਰਫ਼ ਫੋਕੀ ਬਿਆਨਬਾਜ਼ੀ ਕਰਕੇ ਪੰਜਾਬ ਨਾਲ ਕਮਾਏ ਧ੍ਰੋਹ ਤੋਂ ਮੁਕਤ ਨਹੀਂ ਹੋ ਸਕਦੇ।ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਗਏ, ਜਦੋਂ ਸਰਕਾਰ ਚੰਡੀਗੜ੍ਹ ਦੇ ਦਫ਼ਤਰਾਂ ਤੋਂ ਚਲਾਈ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਸਲ ਮਾਲਕ ਲੋਕ ਹੁੰਦੇ ਹਨ ਅਤੇ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਲਈ ਹੁਣ ਸਰਕਾਰ ਪਿੰਡਾਂ ਅਤੇ ਕਸਬਿਆਂ ਤੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਭਲਾਈ ਲਈ ਅਜਿਹੇ ਹੋਰ ਲੋਕ ਪੱਖੀ ਉਪਰਾਲੇ ਕੀਤੇ ਜਾਣਗੇ।ਇਸ ਮੌਕੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ, ਖੁਰਾਕ ਤੇ ਸਿਵਲ ਸਪਲਾਈ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ, ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਤੇ ਹੋਰ ਵੀ ਹਾਜ਼ਰ ਸਨ।

 

Related posts

ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ

punjabusernewssite

Big News: ਹੁਸ਼ਿਆਰਪੁਰ ਬਸਪਾ ਉਮੀਦਵਾਰ ਨੇ ਟਿਕਟ ਸਮੇਤ ਛੱਡੀ ਪਾਰਟੀ, ‘ਆਪ’ ‘ਚ ਸ਼ਾਮਲ

punjabusernewssite

ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

punjabusernewssite