ਤਲਵੰਡੀ ਸਾਬੋ, 06 ਅਗਸਤ : ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਰਾਸ਼ਟਰ ਨਿਰਮਾਣ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੇ ਲਈ ਪ੍ਰੇਰਿਤ ਕਰਨ ਵਾਸਤੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਰਦੂਲ ਸਿੰਘ ਸਿੱਧੂ, ਨਿਰਦੇਸ਼ਕ ਵਿਦਿਆਰਥੀ ਭਲਾਈ ਦੀ ਦੇਖ-ਰੇਖ ਹੇਠ ਐਨ.ਐਸ.ਐਸ. ਓਰੀਐਨਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਡਾ. ਬਲਵਿੰਦਰ ਕੁਮਾਰ ਸ਼ਰਮਾ ਨਿਰਦੇਸ਼ਕ ਖੇਡਾਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਇਸ ਮੌਕੇ ਉਨ੍ਹਾਂ ਐਨ.ਐਸ.ਐਸ. ਵਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਕੌਮੀ ਸੇਵਾ ਯੋਜਨਾ ਸਾਨੂੰ ਜ਼ਿੰਦਗੀ ਜੀਣ ਦਾ ਸਲੀਕਾ ਸਿਖਾਉਂਦੀ ਹੈ।
ਬਠਿੰਡਾ ਦੀ ਨਵੀਂ ਐਸਐਸਪੀ ਨੇ ਆਉਂਦੇ ਹੀ ਚੁੱਕੇ ਨਸ਼ਾ ਤਸਕਰ,402 ਗਰਾਮ ਹੈਰੋਇਨ ਸਮੇਤ 3 ਕਾਬੂ
ਉਨ੍ਹਾਂ ਜੀ.ਕੇ.ਯੂ. ਦੇ ਐਨ.ਐਸ.ਐਸ. ਵਲੰਟੀਅਰਾਂ ਵੱਲੋ ਚਲਾਈ ਜਾ ਰਹੀ ਵਾਤਾਵਰਣ ਬਚਾਓ ਮੁਹਿੰਮ ਅਤੇ ਸਫਾਈ ਅਭਿਆਨ ਦੀ ਸ਼ਲਾਘਾ ਕੀਤੀ। ਉਨ੍ਹਾਂ ਸਾਰਿਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪ੍ਰੇਰਿਆ।ਇਸ ਮੌਕੇ ਡਾ. ਮੁਜਫ਼ਰ ਅਹਿੰਮਦ ਡਾਰ ਪ੍ਰੋਗਰਾਮ ਅਫ਼ਸਰ ਨੇ ਨਵੇਂ ਵਲੰਟੀਅਰਾਂ ਨੂੰ ਐਨ.ਐਸ.ਐਸ. ਦੇ ਇਤਿਹਾਸ ਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਪ੍ਰੇਰਣਾਦਾਈ ਸ਼ਬਦਾਂ ਵਿੱਚ ਵਲੰਟੀਅਰਾਂ ਨੂੰ ਹਮੇਸ਼ਾ ਦੇਸ਼ ਸੇਵਾ ਲਈ ਤਿਆਰ-ਬਰ-ਤਿਆਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਲੰਟੀਅਰਾਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਅਤੇ ਭੰਗੜਾ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ।
ਖੁਸਖ਼ਬਰੀ: ਪੰਜਾਬ ’ਚ ਦੋ ਹੋਰ ਟੋਲ ਪਲਾਜ਼ੇ ਹੋਏ ਬੰਦ, ਲੋਕਾਂ ਦੇ ਬਚਣਗੇ ਕਰੋੜਾਂ ਰੁਪਏ
ਸਮਾਰੋਹ ਵਿੱਚ ਵਰਸਿਟੀ ਦੇ 12 ਫੈਕਲਟੀਆਂ ਦੇ ਪ੍ਰੋਗਰਾਮ ਅਫ਼ਸਰ ਅਤੇ ਲਗਭਗ 200 ਵਲੰਟੀਅਰਾਂ ਨੇ ਹਿੱਸਾ ਲਿਆ।ਆਪਣੇ ਧੰਨਵਾਦੀ ਭਾਸ਼ਣ ਵਿੱਚ ਡਾ. ਜਸਵਿੰਦਰ ਸਿੰਘ ਐਨ.ਐਸ.ਐਸ. ਕੁਆਰਡੀਨੇਟਰ ਨੇ ਵਿਦਿਆਰਥੀਆਂ ਨੂੰ ਐਨ.ਐਸ.ਐਸ. ਵਿਭਾਗ ਵੱਲੋਂ ਵੱਖ-ਵੱਖ ਸਮੇਂ ਤੇ ਲਗਾਏ ਜਾਣ ਵਾਲੇ ਕੈਂਪਾਂ ਅਤੇ ਸਾਹਸੀ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ‘ਵਰਸਿਟੀ ਵੱਲੋਂ ਪ੍ਰਤਿਭਾਵਾਨ ਵਲੰਟੀਅਰਾਂ ਨੂੰ ਸਨਮਾਨਿਤ ਕੀਤਾ ਗਿਆ।