ਸ਼੍ਰੀ ਅੰਮ੍ਰਿਤਸਰ ਸਾਹਿਬ, 6 ਅਗਸਤ: ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀਨਾਮਾ ਦੇਣ ਅਤੇ ਹੋਰਨਾਂ ਪੰਥਕ ਮੁੱਦਿਆਂ ’ਤੇ ਬਾਗੀ ਅਕਾਲੀ ਧੜੇ ਦੇ ਨਿਸ਼ਾਨੇ ’ਤੇ ਆਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇ ਮੁਆਫ਼ੀਨਾਮੇ ਉਪਰ ਹੁਣ 30 ਅਗਸਤ ਨੂੰ ਵਿਚਾਰ ਹੋਵੇਗਾ। ਇਸ ਸਬੰਧ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਉਕਤ ਤਰੀਕ ਨੂੰ ਸਿੰਘ ਸਾਹਿਬਾਨਾਂ ਦੀ ਮੀਟਿੰਗ ਸੱਦ ਲਈ ਗਈ ਹੈ। ਇਸ ਮੀਟਿੰਗ ਵਿਚ ਸੁਖਬੀਰ ਬਾਦਲ ਦੇ ਮੁੱਦੇ ਤੋਂ ਇਲਾਵਾ ਹੋਰਨਾਂ ਅਹਿਮ ਮੁਦਿਆਂ ’ਤੇ ਵੀ ਚਰਚਾ ਹੋ ਸਕਦੀ ਹੈ। ਦਸਣਾ ਬਣਦਾ ਹੈ ਕਿ ਸੁਖਬੀਰ ਵੱਲੋਂ 24 ਜੁਲਾਈ ਨੂੰ ਦਿੱਤੇ ਮੁਆਫ਼ੀਨਾਮੇ ਨੂੰ ਦੋ ਦਿਨ ਪਹਿਲਾਂ ਹੀ ਜਨਤਕ ਕਰ ਦਿੱਤਾ ਗਿਆ ਸੀ।
ਗੂਗਲ ਪੇ ਰਾਹੀਂ ਰਿਸ਼ਵਤ ਲੈਣ ਵਾਲੇ ਪਾਵਰਕਾਮ ਦੇ ‘ਜੇਈ’ ਵਿਰੁਧ ਵਿਜੀਲੈਂਸ ਵੱਲੋਂ ਪਰਚਾ ਦਰਜ਼
ਇਸ ਜਨਤਕ ਕੀਤੇ ਮੁਆਫ਼ੀਨਾਮੇ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਸਾਰੀਆਂ ਗਲਤੀਆਂ ਨੂੰ ਆਪਣੀ ਝੋਲੀ ਵਿਚ ਪਾਉਂਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਮਰਿਆਦਾ ਮੁਤਾਬਕ ਸੁਣਾਈ ਜਾਣ ਵਾਲੀ ਸਜ਼ਾ ਨੂੰ ਖਿੜੇ ਮੱਥੇ ਸਵੀਕਾਰ ਕਰਨ ਦਾ ਭਰੋਸਾ ਦਿੱਤਾ ਹੈ। ਗੌਰਤਲਬ ਹੈ ਕਿ ਡੇਰਾ ਮੁਖੀ ਨੂੰ ਮੁਆਫ਼ੀਨਾਮੇ ਦੇ ਮਾਮਲੇ ਵਿਚ ਬਾਗੀ ਧੜੇ ਵੱਲੋਂ ਦੋਸ਼ ਲਗਾਏ ਜਾਣ ਤੋਂ ਬਾਅਦ ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਮੁਖੀ ਰਹੇ ਪ੍ਰਦੀਪ ਕਲੇਰ ਨੈ ਵੀ ਇਸਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਸੀ ਕਿ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਵੱਲੋਂ ਇਸ ਬਾਰੇ ਮੀਟਿੰਗਾਂ ਕੀਤੀਆਂ ਗਈਆਂ ਸਨ। ਇਸਤੋਂ ਇਲਾਵਾ ਵੋਟਾਂ ਲਈ ਕਈ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਡੇਰਾ ਮੁਖੀ ਨਾਲ ਜੈਪੁਰ ਅਤੇ ਦਿੱਲੀ ਵਿਚ ਮੀਟਿੰਗਾਂ ਵੀ ਕੀਤੀਆਂ ਸਨ।
Share the post "ਸੁਖਬੀਰ ਦੇ ਮੁਆਫ਼ੀਨਾਮੇ ’ਤੇ ਹੁਣ ਹੋਵੇਗਾ 30 ਅਗਸਤ ਨੂੰ ਫ਼ੈਸਲਾ, ਜਥੇਦਾਰਾਂ ਨੇ ਸੱਦੀ ਮੀਟਿੰਗ"