ਤਲਵੰਡੀ ਸਾਬੋ, 8 ਅਗਸਤ : ਨਿੱਗਰ ਸਮਾਜ ਦੇ ਨਿਰਮਾਣ ਲਈ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ, ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਬਠਿੰਡਾ ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਸਪੋਰਟਸ ਦੇ ਸਹਿਯੋਗ ਨਾਲ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਰੈੱਡ-ਰਨ ਮੈਰਾਥਨ ਦਾ ਆਯੋਜਨ ‘ਵਰਸਿਟੀ ਦੇ ਨਵੇਂ ਖੇਡ ਮੈਦਾਨ ਵਿਖੇ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਦਵਿੰਦਰ ਸਿੰਘ ਸਹਾਇਕ ਨਿਰਦੇਸ਼ਕ ਯੁਵਕ ਸੇਵਾਵਾਂ ਬਠਿੰਡਾ ਨੇ ਲੜਕੇ ਅਤੇ ਲੜਕੀਆਂ ਦੀ ਮੈਰਾਥਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।ਮੈਰਾਥਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਡਾ. ਸ਼ਰਮਾ ਨੇ ਦੱਸਿਆ ਕਿ ਲੜਕਿਆਂ ਵਿੱਚੋਂ ਗਗਨਦੀਪ ਸਿੰਘ ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਨੇ ਪਹਿਲਾ, ਰਾਜਵਿੰਦਰ ਸਿੰਘ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਨੇ ਦੂਜਾ ਸਿਮਰਨਜੀਤ ਸਿੰਘ ਜੀ.ਕੇ.ਯੂ. ਤਲਵੰਡੀ ਸਾਬੋ ਨੇ ਤੀਜਾ ਤੇ ਲਵਪ੍ਰੀਤ ਸਿੰਘ ਨੇ ਪੰਜਾਬ ਇੰਸਟੀਚਿਉਟ ਆਫ਼ ਟੈਕਨਾਲੋਜੀ ਨੰਦਗੜ੍ਹ ਨੇ ਚੌਥਾ ਸਥਾਨ ਹਾਸਿਲ ਕੀਤਾ।
ਵੱਡੀ ਕਾਰਵਾਈ: ਮਹਿਲਾ ਸਮੇਤ ਦੋ ਨਸ਼ਾ ਤਸਕਰਾਂ ਕੋਲੋਂ 6.6 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਲੜਕੀਆਂ ਵਿੱਚ ਹਰਪ੍ਰੀਤ ਕੌਰ ਯੂਨੀਵਰਸਿਟੀ ਕਾਲਜ ਆਫ਼ ਘੁੱਦਾ ਨੇ ਪਹਿਲਾ, ਪ੍ਰੀਤ ਕੌਰ ਮਾਤਾ ਸੁੰਦਰੀ ਕਾਲਜ ਢੱਡੇ ਨੇ ਦੂਜਾ ਤੇ ਵਰਖਾ ਰਾਣੀ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂਆਂ ਨੂੰ ਆਯੋਜਕਾਂ ਵੱਲੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਖਿਡਾਰੀਆਂ ਨੂੰ ਕ੍ਰਮਵਾਰ 2000, 1500 ਤੇ 1000 ਰੁਪਏ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਮੈਰਾਥਨ ਵਿੱਚ 25 ਕਾਲਜਾਂ ਦੇ ਲਗਭਗ 100 ਵਿਦਿਆਰਥੀਆਂ ਨੇ ਹਿੱਸਾ ਲਿਆ।ਆਪਣੇ ਧੰਨਵਾਦੀ ਭਾਸ਼ਣ ਵਿੱਚ ਸਰਦੂਲ ਸਿੰਘ ਸਿੱਧੂ, ਡਾਇਰੈਕਟਰ ਵਿਦਿਆਰਥੀ ਭਲਾਈ ਨੇ ਆਯੋਜਕਾਂ ਨੂੰ ਸਫਲ ਆਯੋਜਨ ਲਈ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਏਡਜ਼ ਰੋਕੋ, ਨਸ਼ੋ ਰੋਕੋ ਦਾ ਸੰਦੇਸ਼ ਦਿੰਦੀ ਰੈੱਡ-ਰਨ ਮੈਰਾਥਨ ਆਯੋਜਿਤ"