WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਅਪਰਾਧ ਜਗਤ

ਬਠਿੰਡਾ ਨਾਲ ਸਬੰਧਤ Drug Inspector ਨਾਲ ਜੁੜੀਆਂ ਜਾਇਦਾਦਾਂ ’ਤੇ STF ਵੱਲੋਂ ਛਾਪੇਮਾਰੀ

6.69 ਕਰੋੜ ਰੁਪਏ ਕੀਮਤ ਵਾਲੇ 24 ਬੈਂਕ ਖਾਤੇ ਫਰੀਜ਼
ਚੰਡੀਗੜ੍ਹ, 8 ਅਗਸਤ: ਜੇਲ੍ਹ ਦੇ ਵਿਚ ਬੰਦ ਨਸ਼ਾ ਤਸਕਰਾਂ ਨਾਲ ਮਿਲਕੇ ਕਥਿਤ ਤੌਰ ‘ਤੇ ਕਰੋੜਾਂ ਰੁਪਏ ਕਮਾਉਣ ਵਾਲੇ ਸਿਹਤ ਵਿਭਗ ਦੇ ਡਰੱਗ ਇੰਸਪੈਕਟਰ ਸ਼ੀਸਨ ਮਿੱਤਲ ਨਾਲ ਜੁੜੀਆਂ ਜਾਇਦਾਦਾਂ ’ਤੇ ਸਪੈਸ਼ਲ ਟਾਸਕ ਫੋਰਸ ਵੱਲੋਂ ਵੀਰਵਾਰ ਨੂੰ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ 6.69 ਕਰੋੜ ਰੁਪਏ ਰਕਮ ਵਾਲੇ 24 ਬੈਂਕ ਖਾਤਿਆਂ ਨੂੰ ਸੀਲ ਕਰ ਦਿੱਤਾ ਅਤੇ ਵੱਡੀ ਨਕਦੀ ਤੇ ਵਿਦੇਸ਼ੀ ਕਰੰਸੀ ਵੀ ਜ਼ਬਤ ਕੀਤੀ ਹੈ। ਮੂਲ ਰੂਪ ਵਿਚ ਇਹ ਡਰੱਗ ਇੰਸਪੈਕਟਰ ਬਠਿੰਡਾ ਸ਼ਹਿਰ ਦੀ ਇੱਕ ਪਾਸ਼ ਕਲੌਨੀ ਵਿਚ ਰਹਿੰਦਾ ਹੈ ਤੇ ਮੌਜੂਦਾ ਸਮੇਂ ਫ਼ਾਜਲਿਕਾ ਵਿਖੇ ਤੈਨਾਤ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਛਾਪੇਮਾਰੀ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ‘ਤੇ ਲੱਗੇ ਦੋਸ਼ਾਂ ਤਹਿਤ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ।

ਓ.ਟੀ.ਐਸ-3: ਵਿੱਤ ਮੰਤਰੀ ਚੀਮਾ ਵੱਲੋਂ ਅਧਿਕਾਰੀਆਂ ਨੂੰ 16 ਅਗਸਤ ਤੱਕ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

ਉਸ ਵਿਰੁੱਧ ਗੈਰ-ਕਾਨੂੰਨੀ ਦਵਾਈਆਂ ਅਤੇ ਮੈਡੀਕਲ ਸਟੋਰਾਂ ਨਾਲ ਸਬੰਧਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਕਾਰਵਾਈਆਂ ਵਿੱਚ ਮਦਦ ਕਰਨ ਅਤੇ ਉਸਦੇ ਰਿਸ਼ਤੇਦਾਰਾਂ ਦੇ ਨਾਮ ’ਤੇ ਬੇਨਾਮੀ ਖਾਤਿਆਂ ਵਿੱਚ ਡਰੱਗ ਮਨੀ ਜਮਹਾਂ ਕਰਨ ਦਾ ਦੋਸ਼ ਲਗਾਏ ਗਏ ਸਨ। ਇਹ ਛਾਪੇਮਾਰੀ ਬਠਿੰਡਾ, ਮੌੜ ਮੰਡੀ, ਗਿੱਦੜਬਾਹਾ, ਮੋਹਾਲੀ, ਚੰਡੀਗੜ੍ਹ ਅਤੇ ਹਰਿਆਣਾ ਦੇ ਫਤਿਹਾਬਾਦ ਸਮੇਤ ਅੱਠ ਵੱਖ-ਵੱਖ ਥਾਵਾਂ ’ਤੇ ਕੀਤੀ ਗਈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਫਰੀਜ਼ ਕੀਤੇ ਗਏ ਬੈਂਕ ਖਾਤੇ ਮੁਲਜ਼ਮ ਡਰੱਗ ਇੰਸਪੈਕਟਰ ਦੇ ਨਾਂ ’ਤੇ ਸਨ ਅਤੇ ਉਸ ਦੇ ਰਿਸ਼ਤੇਦਾਰਾਂ ਦੇ ਨਾਂ ’ਤੇ ਬੇਨਾਮੀ ਖਾਤੇ ਵੀ ਸਨ ਅਤੇ ਇਨ੍ਹਾਂ ਖਾਤਿਆਂ ਦੀ ਕੁੱਲ ਰਕਮ 6.69 ਕਰੋੜ ਰੁਪਏ ਤੱਕ ਜਮਾਂ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਤਿੰਨ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ।

ਖ਼ੁਸਖ਼ਬਰੀ: ਪੰਜਾਬੀਆਂ ਦੀ ਸਹਾਇਤਾ ਲਈ ਦਿੱਲੀ ਏਅਰਪੋਰਟ ’ਤੇ ਖੁੱਲਿਆ ਸਹਾਇਤਾ ਕੇਂਦਰ

ਪੁਲਿਸ ਟੀਮਾਂ ਨੂੰ ਇਹਨਾਂ ਖਾਤਿਆਂ ਵਿੱਚ ਗੰਭੀਰ ਵਿੱਤੀ ਬੇਨਿਯਮੀਆਂ ਦਾ ਵੀ ਪਤਾ ਲੱਗਾ ਜਿਸ ਤਹਿਤ ਇਹਨਾਂ ਬੇਨਾਮੀ ਖਾਤਿਆਂ ਵਿੱਚ ਅਕਸਰ ਨਕਦੀ ਜਮਾਂ ਹੁੰਦੀ ਸੀ ਅਤੇ ਮੂਲ ਸਰੋਤ ਨੂੰ ਛੁਪਾਉਣ ਲਈ ਕਈ ਲੈਣ-ਦੇਣ ਕੀਤੇ ਗਏ ਸਨ।ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਐਸਟੀਐਫ ਨੇ ਲਗਭਗ 9.31 ਲੱਖ ਰੁਪਏ ਨਕਦ, 260 ਗ੍ਰਾਮ ਸੋਨਾ ਅਤੇ 515 ਦਿਰਹਾਮ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਹਾਸਲ ਕੀਤੀਆਂ ਕਈ ਜਾਇਦਾਦਾਂ ਦਾ ਵੀ ਪਤਾ ਲੱਗਾ ਹੈ, ਜਿਸ ਵਿੱਚ ਜ਼ੀਰਕਪੁਰ ਵਿੱਚ 2 ਕਰੋੜ ਰੁਪਏ ਦੇ ਫਲੈਟ, ਡੱਬਵਾਲੀ ਵਿੱਚ 40 ਲੱਖ ਰੁਪਏ ਦੇ ਪਲਾਟ ਸਮੇਤ ਕਈ ਹੋਰ ਜਾਇਦਾਦਾਂ ਸ਼ਾਮਲ ਹਨ।

ਨਸ਼ਾ ਤਸਕਰੀ ਕੇਸ: ਬਿਕਰਮ ਮਜੀਠਿਆ ਮੁੜ ‘ਸਿੱਟ’ ਸਾਹਮਣੇ ਹੋਏ ਪੇਸ਼

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਡਰੱਗ ਇੰਸਪੈਕਟਰ ਜੇਲ੍ਹ ਵਿੱਚ ਬੰਦ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਬਾਹਰ ਨਸ਼ਾ ਤਸਕਰਾਂ ਦੇ ਨੈਟਵਰਕ ਦੀ ਸਹਾਇਤਾ ਕਰ ਰਿਹਾ ਸੀ।ਜਾਂਚ ਵਿੱਚ ਇਹ ਵੀ ਪਾਇਆ ਗਿਆ ਹੈ ਕਿ ਦੋਸ਼ੀ ਡਰੱਗ ਇੰਸਪੈਕਟਰ ਸਰਕਾਰ ਤੋਂ ਇਜਾਜ਼ਤ ਜਾਂ ਐਕਸ-ਇੰਡੀਆ ਲੀਵ ਲਏ ਤੋਂ ਬਿਨਾਂ ਹੀ ਅਕਸਰ ਵਿਦੇਸ਼ੀ ਯਾਤਰਾਵਾਂ ਕਰ ਰਿਹਾ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਜਾਂਚ ਦੇ ਨਤੀਜਿਆਂ ਮੁਤਾਬਕ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਐਸਟੀਐਫ਼ ਥਾਣਾ ਮੁਹਾਲੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 29 ਤੇ 59 ਅਤੇ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 121/2024 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

 

Related posts

ਨਸ਼ਿਆਂ ਖਿਲਾਫ਼ ਜੰਗ: ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ; 1221 ਕਿਲੋ ਹੈਰੋਇਨ ਬਰਾਮਦ

punjabusernewssite

ਚਾਰ ਫ਼ੌਜੀ ਸਾਥੀਆਂ ਦਾ ਕਤਲ ਕਰਨ ਵਾਲੇ ਫ਼ੌਜੀ ਨੂੰ ਅਦਾਲਤ ਨੇ ਮੁੜ ਭੇਜਿਆ ਪੁਲਿਸ ਰਿਮਾਂਡ ’ਤੇ

punjabusernewssite

ਜੀਆਰਪੀ ਪੁਲਿਸ ਵੱਲੋਂ ਰੇਲ ਗੱਡੀਆਂ ਵਿੱਚ ਲੁੱਟ-ਖੋਹ ਕਰਨ ਵਾਲੇ ਗਿਰੋਹ ਕਾਬੂ

punjabusernewssite