ਨਵੀਂ ਦਿੱਲੀ,9 ਅਗਸਤ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੂੰ ਲਗਭਗ 18 ਮਹੀਨਿਆਂ ਬਾਅਦ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਸਿਸੋਦੀਆਂ ਨੂੰ 10 ਲੱਖ ਦੇ ਮੁਚਲਕੇ ‘ਤੇ ਜ਼ਮਾਨਤ ਮਿਲੀ ਹੈ। ਮਨੀਸ਼ ਸਿਸੋਦੀਆ ਦੇ ਵਕੀਲ ਰਿਸ਼ੀਕੇਸ਼ ਕੁਮਾਰ ਨੇ ਕਿਹਾ ਕਿ, “…ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਮਨੀਸ਼ ਸਿਸੋਦੀਆ ਪਹਿਲਾਂ ਹੀ 17 ਮਹੀਨੇ ਜੇਲ੍ਹ ਵਿੱਚ ਬਿਤਾ ਚੁੱਕੇ ਹਨ।
ਭਗਵੰਤ ਮਾਨ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ
ਸੁਪਰੀਮ ਕੋਰਟ ਨੇ ਕਿਹਾ ਕਿ ਜਿਵੇਂ ਈਡੀ ਨੇ ਕਿਹਾ ਸੀ, ਇਹ ਮੁਕੱਦਮਾ 6 ਤੋਂ 8 ਮਹੀਨਿਆਂ ਵਿਚ ਖ਼ਤਮ ਹੋ ਜਾਵੇਗਾ। ਪਰ ਅਜਿਹਾ ਹੁੰਦਾ ਨਹੀਂ ਲੱਗ ਰਿਹਾ ਕਿ ਇਹ ਇੱਕ ਮਹੀਨੇ ਵਿੱਚ ਖਤਮ ਹੋ ਜਾਵੇਗਾ। ਈਡੀ ਦੇ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੇ ਮੁਕੱਦਮੇ ਵਿੱਚ ਦੇਰੀ ਨਹੀਂ ਕੀਤੀ…ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆਂ ਨੂੰ ਪਾਸਪੋਰਟ ਜ਼ਮ੍ਹਾਂ ਕਰਵਾਉਣ ਲਈ ਵੀ ਕਿਹਾ ਹੈ।
#WATCH दिल्ली: सुप्रीम कोर्ट से मनीष सिसोदिया के वकील ऋषिकेश कुमार ने कहा, “…इस बात को ध्यान में रखते हुए कि 17 महीने की जेल मनीष सिसोदिया काट चुके हैं। सुप्रीम कोर्ट ने कहा कि जैसा ED ने कहा था कि ये ट्रायल 6-8 महीने में खत्म हो जाएगा, वो होता नहीं दिख रहा…ED का आरोप खारिज… pic.twitter.com/B8pnQuOywz
— ANI_HindiNews (@AHindinews) August 9, 2024