WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਦੇਸ਼ ਲਈ ਤਗ਼ਮੇ ਜਿੱਤਣ ਉਤੇ ਸ਼ੂਟਰ ਦਾ ਕੀਤਾ ਸਨਮਾਨ

ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂੰ ਭਾਕਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੈਰਿਸ ਵਿੱਚ ਸ਼ੂਟਿੰਗ ਮੁਕਾਬਲਿਆਂ ਵਿੱਚ ਦੋ ਤਗ਼ਮੇ ਜਿੱਤ ਕੇ ਮਨੂੰ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਸ਼ਾਨੇਬਾਜ਼ ਨੌਜਵਾਨਾਂ ਲਈ ਆਦਰਸ਼ ਬਣ ਕੇ ਉੱਭਰੀ ਹੈ ਅਤੇ ਉਸ ਦੀਆਂ ਪ੍ਰਾਪਤੀਆਂ ਉੱਭਰਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਦੇਸ਼ ਲਈ ਨਾਮਣਾ ਖੱਟਣ ਲਈ ਪ੍ਰੇਰਿਤ ਕਰਨਗੀਆਂ।
MP ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਮੈਂਬਰ ਚੁਨਣ ਜਾਣ ਵਾਲੀ ਪਟੀਸ਼ਨ ਖਾਰਿਜ
ਮੁੱਖ ਮੰਤਰੀ ਨੇ ਇਸ ਨੌਜਵਾਨ ਖਿਡਾਰਨ ਨੂੰ ਆਪਣੀ ਸਰਕਾਰ ਦੀ ਨਵੀਂ ਖੇਡ ਨੀਤੀ ਬਾਰੇ ਜਾਣੂੰ ਕਰਵਾਇਆ, ਜਿਸ ਦਾ ਟੀਚਾ ਪੰਜਾਬ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਇਕ ਪਾਸੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਉਣਾ ਹੈ, ਦੂਜੇ ਪਾਸੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣਾ ਹੈ। ਭਗਵੰਤ ਸਿੰਘ ਮਾਨ ਨੇ ਭਾਰਤੀ ਖਿਡਾਰੀਆਂ ਖ਼ਾਸ ਤੌਰ ਉਤੇ ਪੰਜਾਬ ਤੇ ਹਰਿਆਣਾ ਦੇ ਖਿਡਾਰੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਲਈ ਤਗ਼ਮੇ ਜਿੱਤੇ ਹਨ।
ADC ਨੇ ਫਾਈਨਲ ਰਿਹਰਸਲ ਮੌਕੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਇਸ ਦੌਰਾਨ ਮਨੂੰ ਭਾਕਰ ਨੇ ਮਿਲਣ ਲਈ ਸਮਾਂ ਦੇਣ ਅਤੇ ਸਨਮਾਨਿਤ ਕਰਨ ਉਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸ ਨੇ ਪੰਜਾਬ ਵਿੱਚ ਖੇਡਾਂ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਅਤੇ ਖੇਡ ਨੀਤੀ ਦੀ ਤਾਰੀਫ਼ ਕੀਤੀ। ਉਸ ਨੇ ਸਾਰੇ ਖਿਡਾਰੀਆਂ ਨੂੰ ਬਰਾਬਰ ਮੌਕੇ ਦੇਣ ਦੀ ਵਕਾਲਤ ਕੀਤੀ ਤਾਂ ਕਿ ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਲਈ ਜ਼ਿਆਦਾ ਤੋਂ ਜ਼ਿਆਦਾ ਤਗ਼ਮੇ ਜਿੱਤੇ ਜਾ ਸਕਣ।

Related posts

ਲੋਕ ਸਭਾ ਚੋਣਾਂ 2024: ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਮੀਟਿੰਗ

punjabusernewssite

ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ

punjabusernewssite

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ

punjabusernewssite