Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਸੁਖਬੀਰ ਸਿੰਘ ਬਾਦਲ ਹਿਮਾਚਲ ਦੇ ਮੁੱਖ ਮੰਤਰੀ ਨਾਲ ਫੋਟੋ ਖਿਚਵਾ ਕੇ ਪੰਜਾਬ ਦੇ ਸਿੱਖਾਂ ਨੂੰ ਗੁਮਰਾਹ ਕਰ ਰਹੇ ਹਨ: ਪਰਮਿੰਦਰ ਢੀਂਡਸਾ

15 Views

ਚੰਡੀਗੜ੍ਹ, 9 ਅਗਸਤ:ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰੀਜੀਡੀਅਮ ਦੇ ਦੇ ਮੈਂਬਰ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਿਮਾਚਲ ਦੇ ਮੁੱਖ ਮੰਤਰੀ ਨਾਲ ਫੋਟੋ ਖਿਚਵਾ ਕੇ ਪੰਜਾਬ ਦੇ ਸਿੱਖਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਕਰ ਰਹੇ ਹਨ। ਸੁਖਬੀਰ ਸਿੰਘ ਬਾਦਲ ਹਿਮਾਂਚਲ ਵਿਚ ਹੋਈਆਂ ਜਿਹੜੀਆਂ ਘਟਨਾਵਾਂ ਸਬੰਧੀ ਹਿਮਾਚਲ ਦੇ ਮੁੱਖ ਮੰਤਰੀ ਨੂੰ ਮਿਲਣ ਦੀ ਗੱਲ ਕਰ ਰਹੇ ਹਨ ਉਹ ਕਾਫੀ ਸਮਾਂ ਪਹਿਲਾਂ ਹੋਈਆਂ ਸਨ ਤੇ ਦੂਸਰਾ ਇਸ ਸਬੰਧ ਵਿਚ ਹਿਮਾਚਲ ਦੇ ਮੁੱਖ ਮੰਤਰੀ ਨੂੰ ਮਿਲਣ ਸਮੇਂ ਕਿਸੇ ਤਰ੍ਹਾਂ ਦਾ ਮੈਮੋਰੰਡਮ ਜਾਂ ਮੰਗ ਪੱਤਰ ਦੀ ਕੋਈ ਕਾਪੀ ਸਾਹਮਣੇ ਨਹੀ ਆਈ ਹੈ। ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਜਿਥੋਂ ਤੱਕ ਸਾਡੀ ਜਾਣਕਾਰੀ ਹੈ ਕਿ ਉਹ ਆਪਣੇ ਹਿਮਾਚਲ ਵਿਚ ਅਤਪਣੇ ਬਿਜਨਸ ਲਈ ਹੋਟਲਾਂ ਦੇ ਸਬੰਧ ਵਿਚ ਮੁੱਖ ਮੰਤਰੀ ਨੂੰ ਮਿਲੇ ਹਨ।

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਪੰਜਾਬ ਦੋਨਾ ਦੀ ਇਹੀ ਬਦਕਿਸਮਤੀ ਹੈ ਕਿ ਸੁਖਬੀਰ ਸਿੰਘ ਬਾਦਲ ਆਪਣੀ ਪ੍ਰਧਾਨਗੀ ਨੂੰ ਪੰਜਾਬ ਦੇ ਲੋਕਾਂ ਅਤੇ ਵਿਸ਼ੇਸ ਤੌਰ ’ਤੇ ਸਿੱਖਾਂ ਦੇ ਹਿੱਤਾਂ ਦੀ ਰਾਖੀ ਲਈ ਵਰਤਣ ਦੀ ਬਜਾਏ ਆਪਣੇ ਬਿਜਨਸ ਲਈ ਵਰਤ ਰਹੇ ਹਨ। ਇਹੀ ਕਾਰਨ ਹੈ ਕਿ ਅਕਾਲੀ ਦਲ ਵਿਚ ਅਜਿਹਾ ਮੰਦਭਾਗਾ ਦੌਰ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਿੱਖ ਕੌਮ ਇਸ ਗੱਲ ਨੂੰ ਜਾਣ ਚੁੱਕੇ ਹਨ ਅਤੇ ਇਸੇ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਪ੍ਰਧਾਨ ਦੇ ਤੌਰ ਤੇ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਉਹ ਪੰਜਾਬੀਆਂ ਤੇ ਸਿੱਖਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਨਾ ਕਰਨ, ਕਿਉਂਕਿ ਪੰਜਾਬ ਦੇ ਲੋਕ ਸਾਰੀਆਂ ਗੱਲਾਂ ਤੋਂ ਭਲੀ ਭਾਂਤੀ ਜਾਣੂ ਹਨ।

Related posts

ਹੜਤਾਲ ਵਿਚਾਲੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

punjabusernewssite

ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗ

punjabusernewssite

ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਇਕਜੁੱਟ ਹੋ ਕੇ 16ਵੇਂ ਵਿੱਤ ਕਮਿਸ਼ਨ ਅੱਗੇ ਸੂਬੇ ਦੇ ਪ੍ਰਮੁੱਖ ਮਸਲੇ ਚੁੱਕੇ

punjabusernewssite