spot_img
spot_img

ਸਪੀਕਰ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ

Date:

spot_img

ਕੋਟਕਪੂਰਾ 10 ਅਗਸਤ: ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ।ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਮਰੀਜ਼ਾਂ ਦੀ ਸਿਹਤ ਦੀ ਸੁਰੱਖਿਆ ਸਾਡੀ ਮੁੱਢਲੀ ਜਿੰਮੇਵਾਰੀ ਹੋਣੀ ਚਾਹੀਦੀ ਹੈ ਤੇ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਡਾਕਟਰ ਆਪਣੇ ਨਿਰਧਾਰਿਤ ਸਮੇਂ ਤੇ ਪਹੁੰਚ ਕੇ ਮਰੀਜਾਂ ਦਾ ਇਲਾਜ ਕਰਨ ਅਤੇ ਮਰੀਜਾਂ ਨਾਲ ਵਤੀਰਾ ਵੀ ਚੰਗਾ ਵਰਤਿਆ ਜਾਵੇ।

ਪਾਵਰਕਾਮ ਨੇ ਬਿਜਲੀ ਚੋਰੀ ਵਿਰੁਧ ਵਿੱਢੀ ਮੁਹਿੰਮ: ਇੱਕ ਦਿਨ ’ਚ ਚੋਰੀ ਦੇ 1,108 ਮਾਮਲੇ ਫੜੇ

ਪੱਤਰਕਾਰਾਂ ਵੱਲੋਂ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਸਬੰਧੀ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਹਨਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਮੀਟਿੰਗ ਕੀਤੀ ਜਾ ਚੁੱਕੀ ਹੈ ਅਤੇ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ।ਇਸ ਮੌਕੇ ਉਹਨਾਂ ਵਾਰਡਾਂ ਵਿੱਚ ਦਾਖਲ ਮਰੀਜਾਂ ਤੋਂ ਹਸਪਤਾਲ ਵਿੱਚ ਮਿਲਦੀਆਂ ਸਹੂਲਤਾਂ ਬਾਰੇ ਗੱਲਬਾਤ ਕੀਤੀ ਅਤੇ ਹਸਪਤਾਲ ਦੇ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦਿਆਂ ਸਿਹਤ ਅਮਲੇ ਨੂੰ ਕਿਹਾ ਕਿ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾਵੇ ਤਾਂ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਲੈਣ ਵਿੱਚ ਕੋਈ ਦਿੱਕਤ ਜਾਂ ਪ੍ਰੇਸ਼ਾਨੀ ਨਾ ਆਵੇ।

ਸਕੂਲਾਂ ਦੇ ਵਿਚ ਪੜਦੇ ਵਿਦਿਆਰਥੀ ਹੁਣ Good Morning ਦੀ ਥਾਂ ‘ਜੈ ਹਿੰਦ’ ਕਹਿਣਗੇ

ਉਨ੍ਹਾਂ ਕਿਹਾ ਕਿ ਹਰ ਕਰਮਚਾਰੀ ਦੀ ਕੋਸ਼ਿਸ਼ ਹੋਵੇ ਕਿ ਸਰਕਾਰੀ ਸਕੀਮ ਦਾ ਲਾਭ ਹਰ ਮਰੀਜ ਨੂੰ ਮਿਲ ਸਕੇ । ਉਹਨਾਂ ਕਿਹਾ ਕਿ ਸਿਹਤ ਸੇਵਾਵਾਂ ਅਤੇ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਇਆ ਜਾਵੇ।ਉਨ੍ਹਾਂ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਸਫਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬਿਮਾਰੀਆਂ ਨਾ ਪੈਦਾ ਹੋ ਸਕਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਅਤੇ ਘਰ ਦੇ ਨੇੜੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਰਕਾਰ ਨੂੰ ਸਹਿਯੋਗ ਦੇਈਏ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

प्रदेश में 2029 में भी विकास कार्यों के बलबूते लगातार बनेगी चौथी बार सरकार:नायब सिंह सैनी

👉मुख्यमंत्री ने गांव भालड, धनौरा जाटान व गांव भैणी...

Mission Clean Punjab; ਨਗਰ ਨਿਗਮ ਵੱਲੋਂ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਸਫਾਈ ਸਬੰਧੀ ਕੀਤੀ ਗਈ ਚੈਕਿੰਗ

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ:ਕਮਿਸ਼ਨਰ ਨਗਰ...

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

👉ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣਾ ਸਾਡਾ ਸੰਕਲਪ: ਕੁਲਦੀਪ...