ਬਠਿੰਡਾ, 12 ਅਗਸਤ: ਸਥਾਨਕ ਐਸ.ਐਸ .ਡੀ ਗਰਲਜ ਕਾਲਜ ਵਿਖੇ ਪ੍ਰਿੰਸੀਪਲ ਡਾ.ਨੀਰੂ ਗਰਗ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਬਡੀਜ਼ ਗਰੁੱਪ ਦੇ ਕੋਆਰਡੀਨੇਟਰ ਮੈਡਮ ਨੇਹਾ ਭੰਡਾਰੀ ਅਤੇ ਐਨ. ਐਸ. ਐਸ. ਪ੍ਰੋਗਰਾਮ ਅਫਸਰਾਂ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਹੇਠ ਨਸ਼ਿਆਂ ਦੇ ਖਾਤਮੇ ਅਤੇ ਐਚ.ਆਈ. ਵੀ ਏਡਜ਼ ਦੀ ਰੋਕਥਾਮ ਪ੍ਰਤੀ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 20 ਵਿਦਿਆਰਥਣਾਂ ਨੇ ਭਾਗ ਲਿਆ।
ਸ਼ੰਭੂ ਬਾਰਡਰ: ਸੁਪਰੀਮ ਕੋਰਟ ਨੇ ਦਿੱਤਾ ਮਹੱਤਵਪੂਰਨ ਆਦੇਸ਼, ਜਾਣੋਂ ਕਿਵੇਂ ਖੁੱਲੇਗਾ ਸ਼ੰਭੂ ਬਾਰਡਰ
ਬੀ.ਏ ਭਾਗ ਦੂਜਾ ਦੀ ਵਿਦਿਆਰਥਣ ਭੂਮਿਕਾ ਨੇ ਪਹਿਲਾ ਸਥਾਨ, ਬਾਰ੍ਹਵੀਂ ਜਮਾਤ ਦੀ ਦੀਵਾਂਸ਼ੀ ਨੇ ਦੂਜਾ ਸਥਾਨ ਅਤੇ ਬਾਰ੍ਹਵੀਂ ਜਮਾਤ ਦੀ ਹੀ ਲਕਸ਼ਿਯ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸਤੋਂ ਇਲਾਵਾ ਵਿਦਿਆਰਥਣਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ ਜਿਸ ਵਿੱਚ ਲਗਭਗ 100 ਵਿਦਿਆਰਥਣਾਂ ਨੇ ਭਾਗ ਲਿਆ। ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ , ਜਨਰਲ ਸਕੱਤਰ ਵਿਕਾਸ ਗਰਗ ਅਤੇ ਪ੍ਰਿੰਸੀਪਲ ਡਾ. ਨੀਰੂ ਗਰਗ ਇਸ ਮੌਕੇ ਹਾਜ਼ਰ ਰਹੇ ਅਤੇ ਵਿਦਿਆਰਥਣਾਂ ਨੂੰ ਨਸ਼ਿਆਂ ਵਰਗੀ ਬੁਰੀ ਅਲਾਮਤ ਤੋਂ ਬਚੇ ਰਹਿਣ ਲਈ ਪ੍ਰੇਰਿਤ ਕੀਤਾ ।