WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਕਮਿਸ਼ਨ ਦੇ ਦਖਲ ਤੋਂ ਬਾਅਦ ਪੁਲਿਸ ਨੇ ਕੀਤਾ ਪਰਚਾ ਦਰਜ, ਦੋਸ਼ੀ ਗ੍ਰਿਫਤਾਰ
ਚੰਡੀਗੜ੍ਹ, 12 ਅਗਸਤ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ’ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਜਿਲ੍ਹਾ ਮੁਕਤਸਰ ਦੇ ਇੱਕ ਪਿੰਡ ਵਿੱਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਸਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ । ਇਸ ਘਟਨਾ ਉਪਰੰਤ ਇਹ ਪਰਿਵਾਰ ਹਸਪਤਾਲ ਵਿੱਚ ਇਲਾਜ ਲਈ ਦਾਖਲ ਵੀ ਰਿਹਾ।

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 14 ਨੂੰ, ਲਏ ਜਾ ਸਕਦੇ ਹਨ ਇਹ ਫੈਸਲੇ!

ਚੇਅਰਪਰਸਨ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਮਾਂ ਬੀਤਣ ਦੇ ਬਾਵਜੂਦ ਵੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਿਤ ਪੁਲਿਸ ਥਾਣੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਦਖਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।ਚੇਅਰਪਰਸਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਵਿਰੁੱਧ ਕਿਸੇ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਮਹਿਲਾ ਨੂੰ ਉਸਦਾ ਬਣਦਾ ਮਾਨ-ਸਨਮਾਨ ਦੇਣਾ ਸੂਬਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਹੈ। ਉਨ੍ਹਾ ਦੱਸਿਆ ਕਿ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਪੀੜਿਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾਵੇ।

 

Related posts

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ ਪੰਜਾਬ ਸਰਕਾਰ ਦੇਵੇਗੀ 5-5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ

punjabusernewssite

ਮਲੇਰਕੋਟਲਾ ਦੇ 185 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 94.35 ਲੱਖ ਰੁਪਏ ਜਾਰੀ: ਡਾ.ਬਲਜੀਤ ਕੌਰ

punjabusernewssite

ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’, ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ 

punjabusernewssite