spot_img
spot_img

ਪੰਜਾਬ ਵਿਚ ਚੱਲ ਰਹੇ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਦੇਰੀ ਦੇ ਮੁਕੰਮਲ ਕੀਤਾ ਜਾਵੇ: ਗਵਰਨਰ ਕਟਾਰੀਆ

Date:

spot_img

ਚੰਡੀਗੜ੍ਹ, 11 ਅਗਸਤ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸਾਸ਼ਕ ਗੁਲਾਬ ਚੰਦ ਕਟਾਰੀਆ ਵਲੋਂ ਆਪਣਾ ਅਹੁੱਦਾ ਸੰਭਾਲਣ ਤੋਂ ਬਾਅਦ ਸੋਮਵਾਰ ਨੂੰ ਪੰਜਾਬ ਵਿੱਚ ਚੱਲ ਰਹੇ ਕੇਂਦਰੀ ਪ੍ਰੋਜੈਕਟਾਂ ਬਾਰੇ ਪ੍ਰਗਤੀ ਰਿਪੋਰਟ ਲੈਣ ਲਈ ਰਾਸ਼ਟਰੀ ਰਾਜ ਮਾਰਗ ਅਥਾਰਟੀ, ਰੇਲਵੇ ਅਧਕਿਾਰੀਆਂ, ਏਅਰਪੋਰਟ ਅਥਾਰਟੀ ਅਤੇ ਬੀ.ਐਸ.ਐਨ.ਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰਾਜਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਕਿਸੇ ਪ੍ਰੋਜੈਕਟ ਨੂੰ ਨੇਪਰੇ ਚਾੜਨ ਵਿੱਚ ਕੋਈ ਵੀ ਦਿਕੱਤ ਆਂਉਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਲਿਖਤੀ ਤੌਰ ‘ਤੇ ਸੂਚਿਤ ਕੀਤਾ ਜਾਵੇ ਤਾਂ ਜੋ ਅਜਿਹੇ ਮਸਲੇ ਪਹਿਲ ਦੇ ਅਧਾਰ ‘ਤੇ ਕੇਂਦਰ ਅਤੇ ਸੂਬਾ ਸਰਕਾਰ ਦੀ ਸਹਾਇਤਾ ਨਾਲ ਹੱਲ ਕਰਵਾਏ ਜਾ ਸਕਣ।

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 14 ਨੂੰ, ਲਏ ਜਾ ਸਕਦੇ ਹਨ ਇਹ ਫੈਸਲੇ!

ਇਸ ਮੌਕੇ ਰਾਜਪਾਲ ਨੇ ਕਹਿਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਲੈਣ ਲਈ ਹਰ ਤਿੰਨ ਮਹੀਨੇ ਬਾਅਦ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਰਾਪਜਾਲ ਵਲੋਂ ਚੰਡੀਗੜ੍ਹ ਵਿੱਚ ਵਧ ਰਹੀ ਟਰੈਫਿਕ ਦੀ ਸਮੱਸਿਆ ਦਾ ਜ਼ਿਕਰ ਕਰਨ ‘ਤੇ ਰਾਸ਼ਟਰੀ ਰਾਜ ਮਾਰਗ ਅਥਾਰਟੀ ਦੇ ਅਧਕਿਾਰੀਆਂ ਨੇ ਦੱਸਿਆ ਕਿ ਪੰਚਕੁਲਾ ਤੋਂ ਸ਼ਿਮਲੇ ਨੂੰ ਜੋੜਨ ਅਤੇ ਮਾਜਰੀ ਤੋਂ ਬੱਦੀ ਨੂੰ ਜੋੜਨ ਵਾਲੇ ਰਾਸ਼ਟਰੀ ਰਾਜ ਮਾਰਗਾਂ ਦੇ ਬਣਨ ਨਾਲ ਇਹ ਸਮੱਸਿਆ ਕਾਫੀ ਹੱਦ ਤੱਕ ਕੰਟਰੋਲ ਵਿਚ ਆ ਜਾਵੇਗੀ।ਇਸ ਮੌਕੇ ਰਾਜਪਾਲ ਨੇ ਕਿਹਾ ਕਿ ਉਦੇਪੁਰ-ਚੰਡੀਗੜ੍ਹ-ਜੰਮੂ ਸੈਰ ਸਪਾਟੇ ਲਈ ਕਾਫੀ ਮਹੱਤਵਪੂਰਨ ਸ਼ਹਿਰ ਹਨ, ਜਿਸ ਨੂੰ ਦੇਖਦਿਆਂ ਜੰਮੂ ਤਵੀ ਰੇਲ ਨੂੰ ਰੋਜਾਨਾਂ ਕਰਨ ਬਾਰੇ ਪ੍ਰਸਤਾਵ ਤਿਆਰ ਕੀਤਾ ਜਾਵੇ।

ਪੰਜਾਬ ਪੁਲਿਸ ਵੱਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਬੱਗਾ ਦੇ ਕ+ਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਗ੍ਰਿਫ਼ਤਾਰ

ਮੀਟਿੰਗ ਦੌਰਾਨ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਤੋਂ ਸਿੱਧਾ ਸ਼ਹੀਦ ਭਗਤ ਸਿੰਘ ਅੰਤਰਾਸ਼ਟਰੀ ਏਅਰਪੋਰਟ ਨੂੰ ਜੋੜਨ ਵਾਲੀ ਪ੍ਰਸਤਾਵਿਤ ਸੜਕ ਬਾਰੇ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਵਿਚ ਹੋਰਨਾਂ ਤੋਂ ਇਲਵਾ ਵਧੀਕ ਮੁੱਖ ਸਕੱਤਰ ਰਾਜਪਾਲ ਕੇ. ਸਿਵਾ ਪ੍ਰਸਾਦ, ਡੀ.ਆਰ.ਐਮ. ਅੰਬਾਲਾ ਐਮ.ਐਸ ਭਾਟੀਆ, ਡੀ.ਆਰ.ਐਮ ਫਿਰੋਜ਼ਪੁਰ ਸੰਜੇ ਕੁਮਾਰ, ਰੀਜਨਲ ਆਫੀਸਰ ਐਨ.ਐਚ.ਏ.ਆਈ ਵਿਪਨੇਸ਼ ਸ਼ਰਮਾ ਅਤੇ ਸੀ.ਈ.ਓ. ਸੀ.ਐਚ.ਆਈ.ਏ.ਐਲ ਅਜੈ ਵਰਮਾ ਤੋਂ ਇਲਾਵਾ ਅੇਨ.ਐਚ.ਏ.ਆਈ., ਰੇਲਵੇ, ਬੀ.ਐਸ.ਐਨ.ਐਲ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda-Chandigarh ਰੋਡ ‘ਤੇ ਤੜਕਸਾਰ ਵਾਪਰਿਆ ਵੱਡਾ ਹਾਦਸਾ

Bathinda News: Bathinda-Chandigarh ਰੋਡ 'ਤੇ ਤੜਕਸਾਰ ਇੱਕ ਵੱਡਾ ਹਾਦਸਾ...

सिख इतिहास में बाबा लखी शाह बंजारा का योगदान अमर – सुमन सैनी

👉गुरुद्वारा सिंह सभा लोहारा को मुख्यमंत्री नायब सिंह सैनी...