Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਮ੍ਰਿਤਸਰ

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 4 ਆਧੁਨਿਕ ਗਲਾਕ ਪਿਸਤੌਲਾਂ ਸਮੇਤ ਦੋ ਕਾਬੂ

26 Views

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

ਕਾਬੂ ਕੀਤੇ ਗਏ ਮੁਲਜ਼ਮਾਂ ਦੀਆਂ ਤਸਕਰੀ ਸਬੰਧੀ ਪਿਛਲੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਏਆਈਜੀ ਸੁਖਮਿੰਦਰ ਸਿੰਘ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚੱਲ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਤਰਨ ਤਾਰਨ ਦੇ ਚੱਬਲ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜਤਿੰਦਰ ਸਿੰਘ ਵਾਸੀ ਪਿੰਡ ਠੱਠਾ ਜ਼ਿਲ੍ਹਾ ਤਰਨਤਾਰਨ ਅਤੇ ਨਵਤੇਜ ਸਿੰਘ ਵਾਸੀ ਮੁਹਾਵਾ, ਹੁਣ ਪਿੰਡ ਠੱਠਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ 9 ਐਮਐਮ ਗਲਾਕ ਪਿਸਤੌਲਾਂ (ਸਮਾਲ ਫੈਕਟਰ) ਸਮੇਤ ਚਾਰ ਮੈਗਜ਼ੀਨਾਂ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੌਂਡਾ ਡੀਲਕਸ ਮੋਟਰਸਾਈਕਲ ਰਜਿਸਟ੍ਰੇਸ਼ਨ ਨੰਬਰ ਪੀਬੀ76ਏ8099 ਜਿਸ ‘ਤੇ ਉਹ ਸਫ਼ਰ ਕਰ ਰਹੇ ਸਨ, ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਮੁਲਜ਼ਮ ਜਤਿੰਦਰ ਸਿੰਘ ਅਤੇ ਉਸ ਦੇ ਸਾਥੀ ਨਵਤੇਜ ਸਿੰਘ ਦੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ।

ਕਾਰ ਪਾਰਕਿੰਗ ਦੇ ਮਸਲੇ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਗੰਭੀਰ : ਡਿਪਟੀ ਕਮਿਸ਼ਨਰ

ਮਿਲੀ ਖੂਫੀਆ ਜਾਣਕਾਰੀ ਤੋਂ ਪਤਾ ਲੱਗਾ ਕਿ ਸ਼ੱਕੀ ਵਿਅਕਤੀ ਵੱਖ-ਵੱਖ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੇ ਹਾਲ ਹੀ ਵਿੱਚ ਤਸਕਰੀ ਕੀਤੇ ਹਥਿਆਰਾਂ ਦੀ ਇੱਕ ਖੇਪ ਖਰੀਦੀ ਸੀ, ਜਿਸ ਨੂੰ ਉਹ ਆਪਣੇ ਮੋਟਰਸਾਈਕਲ ‘ਤੇ ਤਰਨਤਾਰਨ ਦੇ ਚੱਬਲ ਨੇੜੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਨਜਦੀਕ ਇੱਕ ਪਾਰਟੀ ਨੂੰ ਦੇਣ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਨਿਰਧਾਰਤ ਖੇਤਰ ਦੀ ਘੇਰਾਬੰਦੀ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਹਥਿਆਰਾਂ ਦੀ ਖੇਪ ਬਰਾਮਦ ਕਰ ਲਈ।

ਆਜ਼ਾਦੀ ਦਿਹਾੜੇ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਕੌਮੀ ਤਿਰੰਗਾ : ਜਸਪ੍ਰੀਤ ਸਿੰਘ

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਸਰਹੱਦ ਪਾਰੋਂ ਆਪਣੇ ਸੰਚਾਲਕਾਂ ਵੱਲੋਂ ਡਰੋਨ ਰਾਹੀਂ ਭੇਜੀਆਂ ਨਾਜਾਇਜ਼ ਹਥਿਆਰਾਂ ਦੀ ਖੇਪਾਂ ਪ੍ਰਾਪਤ ਕਰਦੇ ਸਨ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਵੱਲੋਂ ਤਸਕਰੀ ਸਬੰਧੀ ਕੀਤੀਆਂ ਪਿਛਲੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫਆਈਆਰ ਨੰਬਰ 49 ਮਿਤੀ 12.08.2024 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Related posts

ਅੰਮ੍ਰਿਤਸਰੀ ਔਰਤ ਦੀ ਦਲੇਰੀ ਦੀ ਚਾਰ-ਚੁਫ਼ੇਰੇ ਚਰਚਾ, ਘਰੇ ਵੜੇ ਲੁਟੇਰਿਆਂ ਦਾ ਕੀਤਾ ਡਟ ਕੇ ਮੁਕਾਬਲਾ, ਦੇਖੋ ਵੀਡੀਓ

punjabusernewssite

ਵੱਖ-ਵੱਖ ਗੁਰਦੁਆਰਾ ਸਾਹਿਬਾਨ ਵੱਲੋਂ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਨੂੰ 12 ਲੱਖ 75 ਹਜ਼ਾਰ ਰੁਪਏ ਭੇਟ

punjabusernewssite

ਕਾਲੇ ਸ਼ੀਸਿਆਂ ਵਾਲੀ ਗੱਡੀ ’ਚ ਘੁੰਮ ਰਹੇ ਸੀਆਈਏ ‘ਜਵਾਨ’ ਨੂੰ ਟਰੈਫ਼ਿਕ ਪੁਲਿਸ ਵਾਲਿਆਂ ’ਤੇ ਰੋਹਬ ਝਾੜਣਾ ਪਿਆ ਮਹਿੰਗਾ

punjabusernewssite