WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਰਾਜਪਾਲ ਵੱਲੋਂ ਸਮਾਂਤਰ ਮੀਟਿੰਗਾਂ ਕਰਨਾ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ: ਅਕਾਲੀ ਦਲ

ਅਜਿਹੀਆਂ ਮੀਟਿੰਗਾਂ ਕੇਂਦਰ-ਰਾਜ ਸੰਬੰਧਾਂ ਨੂੰ ਪ੍ਰਭਾਵਤ ਕਰਨਗੀਆਂ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 14 ਅਗਸਤ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗਾਂ ਕਰਨਾ ਸੰਵਿਧਾਨ ਵਿਚ ਅੰਕਿਤ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ ਹੈ ਅਤੇ ਇਹ ਕੇਂਦਰ ਸਰਕਾਰ ਵੱਲੋਂ ਰਾਜ ਦੇ ਅੰਦਰੂਨੀ ਮਾਮਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਹੈ।ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸਲਾਹ ਦਿੱਤੀ ਕਿ ਕੇਂਦਰ ਵੱਲੋਂ ਰਾਜ ਦੇ ਮਾਮਲਿਆਂ ਵਿਚ ਦਖਲਅੰਦਾਜ਼ੀ ਤੋਂ ਬਚਣ ਲਈ ਉਹ ਆਪਣਾ ਘਰ ਸੰਵਾਰਨ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰਾਜਪਾਲਾਂ ਵੱਲੋਂ ਸੂਬੇ ਦੇ ਪ੍ਰਸ਼ਾਸਕੀ ਅਫਸਰਾਂ ਨਾਲ ਸਿੱਧੀਆਂ ਮੀਟਿੰਗਾਂ ਕਰਨ ਦਾ ਮਤਲਬ ਦੋਹਰੀ ਕਮਾਂਡ ਦੇਣਾ ਹੈ ਅਤੇ ਅਜਿਹਾ ਸੂਬੇ ਦੇ ਹਿੱਤਾਂ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਦਾ ਕੇਂਦਰ-ਰਾਜ ਸੰਬੰਧਾਂ ’ਤੇ ਸਿੱਧਾ ਅਸਰ ਪਵੇਗਾ।

Big News: ਬਠਿੰਡਾ ’ਚ ਨਵੇਂ Mayor ਦੀ ਚੋਣ ਲਈ ਰਾਹ ਪੱਧਰਾ, High Court ਨੇ ਰਮਨ ਗੋਇਲ ਦੀ ਪਿਟੀਸ਼ਨ ਕੀਤੀ ਰੱਦ

ਡਾ. ਚੀਮਾ ਨੇ ਸਪਸ਼ਟ ਤੌਰ ’ਤੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਰਾਜਾਂ ਲਈ ਵੱਧ ਤਾਕਤਾਂ ਦੇ ਹੱਕ ਵਿਚ ਰਿਹਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਿਛਲੇ ਸਾਲਾਂ ਦੌਰਾਨ ਕੇਂਦਰ ਰਾਜ ਸਰਕਾਰਾਂ ਨੂੰ ਆਪਣੇ ਅਧੀਨ ਕਰਨ ਦਾ ਯਤਨ ਕਰਦਾ ਰਿਹਾ ਹੈ ਤੇ ਉਹਨਾਂ ਨੂੰ ਆਪਣੇ ਰਾਜ ਦੀ ਲੋੜ ਮੁਤਾਬਕ ਸਕੀਮਾਂ ਦੀ ਯੋਜਨਾਬੰਦੀ ਕਰਨ ਤੇ ਆਪਣੀਆਂ ਸਕੀਮਾਂ ਬਣਾਉਣ ਦੀ ਆਗਿਆ ਨਹੀਂ ਦਿੱਤੀ ਜਾਂਦੀ ਰਹੀ। ਉਹਨਾਂ ਕਿਹਾ ਕਿ ਇਸ ਨਾਲ ਪਿਛਲੇ ਸਾਲਾਂ ਦੌਰਾਨ ਰਾਜਾਂ ਅਤੇ ਕੇਂਦਰ ਸਰਕਾਰ ਦਰਮਿਆਨ ਟਕਰਾਅ ਪੈਦਾ ਹੋਇਆ ਹੈ ਅਤੇ ਇਸ ਕਾਰਣ ਹੀ ਸਿਹਤ ਤੇ ਸਿੱਖਿਆ ਲਈ ਕੇਂਦਰ ਸਰਕਾਰ ਵੱਲੋਂ ਕੇਂਦਰੀ ਫੰਡ ਰੋਕਣ ਕਾਰਣ ਪੰਜਾਬੀਆਂ ਨੂੰ ਮੁਸ਼ਕਿਲਾਂ ਝੱਲਣੀਆਂ ਪਈਆਂ ਹਨ। ਉਹਨਾਂ ਕਿਹਾ ਕਿ ਅਸੀਂ ਇਹਵੀ ਵੇਖਿਆ ਹੈ ਕਿ ਪੰਜਾਬ ਨੂੰ ਪੇਂਡੂ ਵਿਕਾਸ ਫੰਡ (ਆਰ ਡੀ ਐਫ) ਦੇ ਬਕਾਏ ਜਾਣ ਤੋਂ ਵੀ ਨਾਂਹ ਕੀਤੀ ਜਾਂਦੀ ਰਹੀ ਹੈ ਅਤੇ ਸੂਬੇ ਦੇ ਸਰਹੱਦੀ ਇਲਾਕਿਆਂ ਵਿਚ ਕੇਂਦਰ ਆਪਣਾ ਕੰਟਰੋਲ ਵਧਾ ਰਿਹਾ ਹੈ।

ਸੱਸ ’ਤੇ ਗੋਲੀਆਂ ਚਲਾਉਣ ਵਾਲੇ ਬਾਬਾ ਗੁਰਵਿੰਦਰ ਸਿੰਘ ਖੇੜੀ ਵਿਰੁਧ ਪਰਚਾ ਦਰਜ਼

ਡਾ. ਚੀਮਾ ਨੇ ਕਿਹਾ ਕਿ ਰਾਜ ਵਿਚ ਦੋ ਸਮਾਂਤਰ ਸਰਕਾਰਾਂ ਨਹੀਂ ਹੋ ਸਕਦੀਆਂ, ਇਕ ਪੰਜਾਬ ਦੇ ਲੋਕਾਂ ਵੱਲੋਂ ਚੁਣੀ ਹੋਈ ਅਤੇ ਦੂਜੀ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤੀ ਹੋਈ। ਉਹਨਾਂ ਕਿਹਾ ਕਿ ਰਾਜਾਂ ਨੂੰ ਆਪਣੇ ਕੰਮ ਆਪ ਚਲਾਉਣ ਦਿੱਤੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਰਾਜ ਵਿਚ ਅਜਿਹਾ ਕਰਨਾ ਹੋਰ ਵੀ ਜ਼ਰੂਰੀ ਹੈ। ਉਹਨਾਂ ਕਿਹਾ ਕਿ ਸੂਬਾ ਚਲਾਉਣ ਦੀ ਸਾਰੀ ਜ਼ਿੰਮੇਵਾਰੀ ਚੁਣੀ ਹੋਈ ਸਰਕਾਰ ਕੋਲ ਹੋਣੀ ਚਾਹੀਦੀ ਹੈ। ਅਕਾਲੀ ਦਲ ਦੇ ਆਗੂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਸੰਵਿਧਾਨਕ ਫਰਜ਼ ਨਿਭਾਵੇ ਅਤੇ ਕੇਂਦਰ ਨੂੰ ਰਾਜ ਦੇ ਮਾਮਲਿਆਂ ਵਿਚ ਦਖਲ ਦੇਣ ਦਾ ਮੌਕਾ ਹੀ ਨਾ ਦੇਵੇ।ਡਾ. ਚੀਮਾ ਨੇ ਕਿਹਾ ਕਿ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਅਤੇ ਕੇਂਦਰ ਸਰਕਾਰ ਵੱਲੋਂ ਚੁਣੇ ਐਕਸਪ੍ਰੈਸ ਹਾਈਵੇ ਲਈ ਜ਼ਮੀਨਾਂ ਐਕਵਾਇਰ ਨਾ ਕਰਨ ਵਰਗੀਆਂ ਅਸਫਲਤਾਵਾਂ ਕਾਰਣ ਕੇਂਦਰ ਸਰਕਾਰ ਨੂੰ ਰਾਜ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਦੇਣ ਦਾ ਹੋਰ ਮੌਕਾ ਮਿਲ ਜਾਂਦਾ ਹੈ।

 

Related posts

ਡਾ. ਬਲਜੀਤ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਈ-ਪੋਰਟਲ ਕੀਤਾ ਲਾਂਚ

punjabusernewssite

ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲਾ ਕਸ਼ਮੀਰ ਸਿੰਘ ਬਣਿਆ ਪਹਿਲਾ ਕਿਸਾਨ

punjabusernewssite

ਆਦੇਸ਼ ਪ੍ਰਤਾਪ ਕੈਰੋ ਦੇ ਹੱਕ ਵਿੱਚ ਡਟਿਆ ਢੀਡਸਾ, ਸੁਖਬੀਰ ਬਾਦਲ ਦੇ ਫੈਸਲੇ ਦੀ ਕੀਤੀ ਨਿਖੇਧੀ

punjabusernewssite