spot_img
spot_img

ਪੰਜਾਬ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

Date:

spot_img

5 ਪੀ.ਪੀ.ਐਸ ਅਧਿਕਾਰੀਆਂ ਸਮੇਤ 18 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਬੇਮਿਸਾਲ ਸੇਵਾਵਾਂ ਲਈ ਮਿਲੇਗਾ ਮੁੱਖ ਮੰਤਰੀ ਮੈਡਲ
ਚੰਡੀਗੜ੍ਹ, 14 ਅਗਸਤ:ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ’ਤੇ ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ-2024 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।ਦੱਸਣਯੋਗ ਹੈ ਕਿ ਸਬ-ਇੰਸਪੈਕਟਰ ਐਸਐਚਓ ਸਿਟੀ ਫਗਵਾੜਾ ਅਮਨਦੀਪ ਕੁਮਾਰ, ਇੰਚਾਰਜ ਪੁਲੀਸ ਚੌਕੀ ਇੰਡਸਟਰੀਅਲ ਏਰੀਆ ਫਗਵਾੜਾ ਏਐਸਆਈ ਜਸਬੀਰ ਸਿੰਘ ਅਤੇ ਥਾਣਾ ਸਿਟੀ ਫਗਵਾੜਾ ਦੇ ਕਾਂਸਟੇਬਲ ਰਣਜੀਤ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਚੁਣਿਆ ਗਿਆ ਹੈ।

ਸੁਤੰਤਰਤਾ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਇਸੇ ਤਰ੍ਹਾਂ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਲਈ ਪੰਜ ਪੀਪੀਐਸ ਅਧਿਕਾਰੀਆਂ ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਜਗਵਿੰਦਰ ਸਿੰਘ, ਡੀਸੀਪੀ ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ, ਏਆਈਜੀ ਇੰਟੈਲੀਜੈਂਸ ਸਵਰਨਦੀਪ ਸਿੰਘ, ਏਆਈਜੀ ਚੋਣ ਸੈੱਲ ਵਿਕਾਸ ਸੱਭਰਵਾਲ ਅਤੇ ਡੀਐਸਪੀ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਮੁਨੀਸ਼ ਕੁਮਾਰ ਸਮੇਤ 18 ਅਧਿਕਾਰੀਆਂ/ਕਰਮਚਾਰੀਆਂ ਨੂੰ ਮੁੱਖ ਮੰਤਰੀ ਮੈਡਲ ਦਿੱਤਾ ਜਾਵੇਗਾ। ਬਾਕੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਇੰਸਪੈਕਟਰ ਸੁਖਵਿੰਦਰ ਸਿੰਘ, ਇੰਸਪੈਕਟਰ ਪਰਮਜੀਤ ਸਿੰਘ, ਇੰਸਪੈਕਟਰ ਅਮਰਜੀਤ ਸਿੰਘ, ਇੰਸਪੈਕਟਰ ਨਵਜੋਤ ਸਿੰਘ ਸਿੱਧੂ, ਇੰਸਪੈਕਟਰ ਪਲਵਿੰਦਰ ਸਿੰਘ, ਇੰਸਪੈਕਟਰ ਜਤਿੰਦਰ ਸਿੰਘ, ਐਸਆਈ ਜਗਨਦੀਪ ਸਿੰਘ, ਐਸਆਈ ਭੋਲਾ ਨਾਥ, ਏਐਸਆਈ ਜਗਦੀਸ਼ ਸਿੰਘ, ਏਐਸਆਈ ਹਰਪ੍ਰੀਤ ਕੌਰ, ਏਐਸਆਈ ਹਰਜੀਤ ਸਿੰਘ, ਏ.ਐਸ.ਆਈ. ਰਤਨ ਲਾਲ ਅਤੇ ਐਚ.ਸੀ. ਸੁਖਜੀਤ ਸਿੰਘ ਸ਼ਾਮਲ ਹਨ।

15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ

ਡਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਹੋਰ ਵੀ ਲਗਨ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਸਤੇ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

 

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

👉ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਨੇ ਝੂਠ...

Vigilance Bureau ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

151 ਬੇਲ ਪੱਤਰ ਦੇ ਪੌਦੇ ਲਗਾਉਣ ਦੀ ਮੁਹਿੰਮ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਆਗਾਜ਼

Bathinda News:ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਪ੍ਰਤੀ...

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

👉ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ 'ਤੇ ਡੀ-ਸਿਲਟਿੰਗ...