WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਜਲੰਧਰ

ਅਜਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਲਹਿਰਾਇਆ ਤਿਰੰਗਾ
ਕਿਹਾ, ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਸੂਬਾ ਸਰਕਾਰ ਵਚਨਬੱਧ
ਜਲੰਧਰ, 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ। ਅੱਜ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਵਤਨ ਦੀ ਖਾਤਰ ਸ਼ਹਾਦਤ ਹਾਸਲ ਕਰਨ ਵਾਲੇ ਅਤੇ ਪੰਜਾਬ ਤੋਂ ਜਲਾਵਤਨ ਹੋਣ ਵਾਲਿਆਂ ਵਿੱਚ 80 ਫੀਸਦੀ ਤੋਂ ਵੱਧ ਲੋਕ ਪੰਜਾਬ ਦੇ ਸਨ। ਉਨ੍ਹਾਂ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਮਹਾਨ ਨਾਇਕਾਂ ਨੇ ਆਜ਼ਾਦੀ ਹਾਸਲ ਕਰਨ ਲਈ ਆਪਣੇ ਖੂਨ ਦਾ ਕਤਰਾ-ਕਤਰਾ ਵਹਾਅ ਦਿੱਤਾ।

 

ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਤੋਂ ਬਾਅਦ ਵੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆਉਣ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ, ਜਿਸ ਨਾਲ ਮੁਲਕ ਅਨਾਜ ਪੱਖੋਂ ਆਤਮ ਨਿਰਭਰ ਬਣਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਦੀ ਸੁਰੱਖਿਆ ਲਈ ਪੰਜਾਬ ਦੇ ਕਿਸਾਨਾਂ ਨੂੰ ਬਹੁਤ ਵੱਡੀ ਕੀਮਤ ਵੀ ਉਤਾਰਨੀ ਪਾਈ ਕਿਉਂਕਿ ਉਨ੍ਹਾਂ ਨੇ ਪਾਣੀ ਅਤੇ ਜਰਖੇਜ਼ ਜ਼ਮੀਨ ਵਰਗੇ ਬੇਸ਼ਕੀਮਤੀ ਸਰੋਤ ਵੀ ਦਾਅ ’ਤੇ ਲਾ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਪ੍ਰਦੂਸ਼ਣ ਨੂੰ ਰੋਕਣਾ ਗੰਭੀਰ ਚੁਣੌਤੀ ਹੈ, ਜਿਸ ਕਰਕੇ ਹਰੇਕ ਪੰਜਾਬੀ ਨੂੰ ਇਸ ਸਮੱਸਿਆ ਤੋਂ ਮੁਕਤੀ ਪਾਉਣ ਲਈ ਵਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਸੂਬੇ ਦੇ ਵਾਤਾਵਰਣ ਨੂੰ ਬਚਾਉਣ ਦਾ ਸੰਕਲਪ ਲੈਂਦਿਆਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ।

 

ਏਮਜ਼ ਬਠਿੰਡਾ ਦੇ ਰੈਜੀਡੈਂਟ ਡਾਕਟਰਾਂ ਨੇ ਕੀਤਾ ਕੈਂਡਲ ਮਾਰਚ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਆਰੰਭੀ ਹੋਈ ਹੈ ਅਤੇ ਇਸ ਸਬੰਧ ਵਿੱਚ ਕਿਸੇ ਕਿਸਮ ਦਾ ਲਿਹਾਜ਼ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ 14381 ਨਸ਼ਾ ਤਸਕਰਾਂ ਨੂੰ ਜੇਲ ਭੇਜਿਆ ਜਾ ਚੁੱਕਾ ਹੈ ਅਤੇ 10393 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 379 ਨਸ਼ਾ ਤਸਕਰਾਂ ਦੀ 173 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਅਤੇ ਹੋਰ ਕਾਰਵਾਈ ਵੀ ਜਾਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਨਸ਼ਾ ਤਸਕਰਾਂ ਖਿਲਾਫ਼ ਸਜ਼ਾ ਦੀ ਦਰ 83 ਫੀਸਦੀ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਤੇ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਨਹਿਰੀ ਪਾਣੀ ਦੇ ਢਾਂਚੇ ਦੀ ਕਾਇਆ ਕਲਪ ਕਰਨ ਵੱਲ ਸਭ ਤੋਂ ਵੱਧ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆਈ ਸੀ, ਉਦੋਂ ਸਿਰਫ਼ 21 ਫੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ 72 ਫੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ।

ਮੁੱਖ ਮੰਤਰੀ ਨੇ ਜਲੰਧਰ ਵਿਖੇ ‘ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਹੋਰ ਨਵੀਂ ਕੰਢੀ ਨਹਿਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ 11 ਹਜ਼ਾਰ ਏਕੜ ਜ਼ਮੀਨ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਧਾਰ ਕਲਾਂ ਵਿਖੇ 206 ਮੈਗਾਵਾਟ ਦੀ ਸਮਰੱਥਾ ਵਾਲੇ ਡੈਮ ਦੀ ਸਥਾਪਨਾ ਵੀ ਕੀਤੀ ਜਾ ਰਹੀ ਹੈ ਅਤੇ ਆਉਂਦੇ ਦਿਨਾਂ ਵਿੱਚ ਇਹ ਡੈਮ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ, ਜਿਸ ਲਈ ਸਮੁੱਚੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦੇ ਦਰ ’ਤੇ ਜਾ ਕੇ ਸੇਵਾਵਾਂ ਮੁਹੱਈਆ ਕਰਵਾਉਣ ਲਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਸ. ਭਗਤ ਸਿੰਘ ਦੇ ਨਾਮ ’ਤੇ ਰੱਖਿਆ ਅਤੇ ਇਸ ਤੋਂ ਇਲਾਵਾ ਏਅਰਪੋਰਟ ਨੂੰ ਜਾਂਦੀ ਸੜਕ ’ਤੇ ਸ਼ਹੀਦ ਸ. ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ ਵੀ 28 ਸਤੰਬਰ ਨੂੰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਬਣ ਰਹੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਇੰਟਰਨੈਸ਼ਨਲ ਏਅਰਪੋਰਟ ਕਰਨ ਲਈ ਭਾਰਤ ਸਰਕਾਰ ਨੂੰ ਮਤਾ ਭੇਜਿਆ ਹੈ।

Big News: ਬਠਿੰਡਾ ’ਚ ਨਵੇਂ Mayor ਦੀ ਚੋਣ ਲਈ ਰਾਹ ਪੱਧਰਾ, High Court ਨੇ ਰਮਨ ਗੋਇਲ ਦੀ ਪਿਟੀਸ਼ਨ ਕੀਤੀ ਰੱਦ

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਣ ਲਈ ਸਿੱਖਿਆ ਕ੍ਰਾਂਤੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 118 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ, ਜਿਥੇ ਹਰੇਕ ਤਰ੍ਹਾਂ ਦੀਆਂ ਅਤਿ-ਆਧੁਨਿਕ ਸਹੂਲਤਾਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਸਹੂਲਤ ਸ਼ੁਰੂ ਕੀਤੀ ਸੀ ਅਤੇ ਇਸ ਵੇਲੇ 90 ਫੀਸਦੀ ਘਰਾਂ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੇ ਪੈਰਿਸ ਓਲੰਪਿਕ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਤੋਂ ਖੇਡ ਨੀਤੀ ਦੀ ਵਿਲੱਖਣਤਾ ਦਾ ਪਤਾ ਲੱਗਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44667 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਵੈਭਵ ਚੌਧਰੀ ਆਈ.ਪੀ.ਐਸ. ਦੀ ਅਗਵਾਈ ਵਿੱਚ ਸੀ.ਆਰ.ਪੀ.ਐਫ., ਪੰਜਾਬ ਪੁਲਿਸ (ਮਹਿਲਾ ਤੇ ਪੁਰਸ਼), ਪੰਜਾਬ ਹੋਮਗਾਰਡਜ਼, ਐਨ.ਸੀ.ਸੀ., ਪੀ.ਏ.ਪੀ. ਦੇ ਪਾਈਪ ਐਂਡ ਬਰਾਸ ਬੈਂਡ ਦੀਆਂ ਟੁਕੜੀਆਂ ਦੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਬੀ.ਐਸ.ਐਫ. ਦੇ ਯੋਗਦਾਨ ਨੂੰ ਦਰਸਾਉਂਦੀ ਝਾਕੀ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ, ਊਰਜਾ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ, ਆਮ ਆਦਮੀ ਕਲੀਨਿਕ, ਸਰਕਾਰ ਤੁਹਾਡੇ ਦੁਆਰ, ਰੰਗਲਾ ਪੰਜਾਬ ਅਤੇ ਸੀ.ਐਮ. ਦੀ ਯੋਗਸ਼ਾਲਾ ਦੀਆਂ ਝਾਕੀਆਂ ਨੇ ਸਮਾਗਮ ਦੀ ਸ਼ੋਭਾ ਵਧਾਈ।ਇਸ ਤੋਂ ਪਹਿਲਾਂ ਸੀ.ਐਮ. ਦੀ ਯੋਗਸ਼ਾਲਾ, ਟੈਂਟ ਪੈਗਿੰਗ, ਸਕੂਲ ਵਿਦਿਆਰਥੀਆਂ ਦੇ ਰੰਗਾਂਰੰਗ ਪ੍ਰੋਗਰਾਮ ਨੇ ਸਮਾਂ ਬੰਨਿਆ ਅਤੇ ਵਿਦਿਆਰਥੀਆਂ ਨੇ ਗੱਤਕਾ, ਗਿੱਧਾ, ਭੰਗੜਾ ਤੇ ਹੋਰ ਰਿਵਾਇਤੀ ਲੋਕ ਨਾਚ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹਿਆ।ਮੁੱਖ ਮੰਤਰੀ ਨੇ ਦੋ ਆਜ਼ਾਦੀ ਘੁਲਾਟੀਆਂ ਪ੍ਰੇਮ ਸਾਗਰ ਅਤੇ ਦੇਵ ਵਰਤ ਸ਼ਰਮਾ ਤੋਂ ਇਲਾਵਾ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੀ ਵੰਡੇ।

 

Related posts

ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਟੇ ਵਿਕਰਮਜੀਤ ਸਿੰਘ ਚੌਧਰੀ ਨੇ ਕਾਂਗਰਸ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

punjabusernewssite

ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਜਲੰਧਰ ਪੁਲਿਸ ਨੂੰ ਮਿਲਿਆ ਦੋ ਰੋਜ਼ਾ ਰਿਮਾਂਡ

punjabusernewssite

ਜਲੰਧਰ ਸ਼ਹਿਰ ਨੂੰ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ 526 ਕਰੋੜ ਦੇ ਜਲ ਸਪਲਾਈ ਪ੍ਰਾਜੈਕਟ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

punjabusernewssite