WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਮਾਨਸਾ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ

ਮਾਨਸਾ, 15 ਅਗਸਤ:ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ।ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵੱਲੋਂ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਦਿੱਤੀਆਂ ਗਈਆਂ ਅਥਾਹ ਕੁਰਬਾਨੀਆਂ ਸਾਡੇ ਸਾਰਿਆਂ ਲਈ ਹਮੇਸ਼ਾ ਮਾਣ ਅਤੇ ਪ੍ਰੇਰਣਾਸਰੋਤ ਬਣੀਆਂ ਰਹਿਣਗੀਆਂ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਵਿੱਚ ਸ਼ਾਮਲ ਟੁਕੜੀਆਂ ਤੋਂ ਸਲਾਮੀ ਲਈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫੌਜੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ।

 

ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਪ੍ਰਤੀ ਆਪਣੇ ਸਤਿਕਾਰ ਦੇ ਸਨਮੁਖ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11,000 ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਰਾਜ ਸਰਕਾਰ ਵੱਲੋਂ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਫ਼ਸਲੀ ਵਿਭਿੰਨਤਾ ਪਹਿਲਕਦਮੀਆਂ ਨੂੰ ਬੂਰ ਪੈਣ ਲੱਗਾ ਹੈ।

ਅਜਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

ਪਿਛਲੇ 28 ਮਹੀਨਿਆਂ ਦੌਰਾਨ ਸੂਬੇ ਵਿਚ ਬਾਗ਼ਬਾਨੀ ਅਧੀਨ ਰਕਬੇ ਵਿੱਚ 42,406 ਹੈਕਟੇਅਰ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਰਕਬਾ ਹੁਣ ਵਧ ਕੇ 4 ਲੱਖ 81 ਹਜ਼ਾਰ 616 ਹੈਕਟੇਅਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲੀ ਸੀ, ਉਦੋਂ ਖੇਤਾਂ ਦੀ ਸਿੰਜਾਈ ਵਾਸਤੇ ਸਿਰਫ਼ 21 ਫ਼ੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ ਅਤੇ ਅੱਜ ਸਿੰਜਾਈ ਲਈ 72 ਫ਼ੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਹੈ।ਸ. ਜੌੜਾਮਾਜਰਾ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਉਦਯੋਗਾਂ ਲਈ ਨਿਵੇਸ਼-ਪੱਖੀ ਮਾਹੌਲ ਸਿਰਜਣ ਤੋਂ ਇਲਾਵਾ ਸਿੱਖਿਆ, ਸਿਹਤ ਸੰਭਾਲ, ਊਰਜਾ, ਖੇਤੀਬਾੜੀ, ਕਾਨੂੰਨ ਲਾਗੂਕਰਨ, ਨਾਗਰਿਕ ਸਹੂਲਤਾਂ, ਬੁਨਿਆਦੀ ਢਾਂਚੇ, ਸ਼ਹਿਰੀ ਅਤੇ ਪੇਂਡੂ ਵਿਕਾਸ ਦੇ ਖੇਤਰਾਂ ਵਿੱਚ ਮਹੱਤਵਪੂਰਨ ਤਰੱਕੀ ਦੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਬੇਮਿਸਾਲ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।

ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਮੰਤਰੀ ਨੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈਸਾਈਕਲ ਵੀ ਵੰਡੇ। ਆਜ਼ਾਦੀ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ। ਕੈਬਨਿਟ ਮੰਤਰੀ ਨੇ 16 ਅਗਸਤ ਨੂੰ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਹੈ।ਸਮਾਰੋਹ ਵਿੱਚ ਨਿਆਂਇਕ ਅਧਿਕਾਰੀਆਂ, ਸਥਾਨਕ ਵਿਧਾਇਕਾਂ ਅਤੇ ਸੀਨੀਅਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਪਤਵੰਤਿਆਂ ਨੇ ਸ਼ਿਰਕਤ ਕੀਤੀ। ਇਸ ਉਪਰੰਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ਵਿਖੇ ਪਹੁੰਚੇ, ਜਿੱਥੇ ਉਹ ਸੁਤੰਤਰਤਾ ਸੰਗਰਾਮੀਏ ਅਤੇ ਆਜ਼ਾਦ ਹਿੰਦ ਫ਼ੌਜ ‘ਚ ਅੰਗਰੇਜ਼ਾਂ ਵਿਰੁੱਧ ਲੜਾਈ ਲੜਨ ਤੇ ਵਿਦੇਸ਼ਾਂ ’ਚ ਜੇਲਾਂ ਕੱਟਣ ਵਾਲੇ 96 ਸਾਲਾ ਬਿਹਾਰਾ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਮਿਲੇ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ।

 

Related posts

ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਸੱਸ ਦਾ ਦੇਹਾਂਤ

punjabusernewssite

ਬਠਿੰਡਾ ਜੇਲ੍ਹ ’ਚ ਨਹੀਂ ਹੋਈ ਲਾਰੇਂਸ ਬਿਸਨੋਈ ਦੀ ਇੰਟਰਵਿਊ: ਆਈ.ਜੀ ਜਸਕਰਨ ਸਿੰਘ

punjabusernewssite

ਮਾਨਸਾ ਜ਼ਿਲ੍ਹੇ ਚ ਵੱਖ ਵੱਖ ਸਕੂਲਾਂ ਚ ਕਰਵਾਏ ਗਏ ਟਰੈਫਿਕ ਨਿਯਮਾਂ ਸਬੰਧੀ ਪ੍ਰੋਗਰਾਮ

punjabusernewssite