WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਪਟਿਆਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ ਪਟਿਆਲਾ ’ਚ ਲਹਿਰਾਇਆ ਤਿਰੰਗਾ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਵਿੱਤੀ ਸਥਿਤੀ ਹੋਈ ਮਜ਼ਬੂਤ
ਪਟਿਆਲਾ, 15 ਅਗਸਤ:ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਪੰਜਾਬ ਦੀ ਵਿੱਤੀ ਸਥਿਤੀ ਮਜ਼ਬੂਤ ਹੋਈ ਹੈ ਜਿਸ ਕਰਕੇ ਰਾਜ ਦੇ ਖ਼ਜ਼ਾਨੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਐਡਵੋਕੇਟ ਚੀਮਾ ਦੇਸ਼ ਦੀ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਉਣ ਮਗਰੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਆਜ਼ਾਦੀ ਘੁਲਾਟੀਏ ਮੋਹਕਮ ਸਿੰਘ ਚੌਹਾਨ ਤੇ ਸੁਤੰਤਰਤਾ ਸੰਗਰਾਮੀ ਦੇ ਉਤਰਾਧਿਕਾਰੀਆਂ ਨੂੰ ਮਿਲਕੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਸਨਮਾਨ ਕੀਤਾ।

 

ਅਜਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

ਸਮਾਰੋਹ ’ਚ ਉਨ੍ਹਾਂ ਦੇ ਨਾਲ ਲੋਕ ਸਭਾ ਮੈਂਬਰ ਡਾ. ਧਰਮਵੀਰਾ ਗਾਂਧੀ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਅਜੀਤਪਾਲ ਸਿੰਘ ਕੋਹਲੀ ਤੇ ਗੁਰਲਾਲ ਘਨੌਰ, ਮੰਡੀ ਬੋਰਡ ਚੇਅਰਮੈਨ ਹਰਚੰਦ ਸਿੰਘ ਬਰਸਟ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ, ਏ.ਡੀ.ਜੀ.ਪੀ. ਸ਼ਿਵ ਕੁਮਾਰ ਵਰਮਾ, ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ।ਇਸ ਤੋਂ ਪਹਿਲਾਂ ਆਪਣੇ ਸੰਦੇਸ਼ ’ਚ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੇਸ਼ ਦੀ ਆਜ਼ਾਦੀ ਲਈ ਲੜਾਈ ਲੜਨ ਵਾਲੇ ਯੋਧਿਆਂ, ਵੱਖ-ਵੱਖ ਲਹਿਰਾਂ ਦੇ ਮਹਾਨ ਸ਼ਹੀਦਾਂ ਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਸੰਘਰਸ਼ਾਂ ’ਚ ਪਾਏ ਯੋਗਦਾਨ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਹਾਰਦਿਕ ਵਧਾਈ ਦਿੱਤੀ।

ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਵਿੱਤ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ’ਚ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਨੂੰ 16ਵੇਂ ਵਿੱਤ ਕਮਿਸ਼ਨ ਤੋਂ ਬਹੁਤ ਉਮੀਦਾਂ ਹਨ, ਇਸੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੇ ਆਪਣਾ ਮਜ਼ਬੂਤ ਕੇਸ ਰੱਖਿਆ ਹੈ।ਵਿੱਤ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਨੇ ਵਿੱਤੀ ਸਾਲ 2023-24 ਦੌਰਾਨ ਪਿਛਲੇ ਵਰ੍ਹੇ ਦੇ ਮੁਕਾਬਲੇ ਮਾਰਚ 2024 ਤੱਕ ਕੁੱਲ ਜੀ.ਐਸ.ਟੀ. ਮਾਲੀਏ ਵਿੱਚ 14.13 ਫ਼ੀਸਦੀ ਵਾਧਾ ਦਰਜ ਕੀਤਾ ਹੈ। ਇਸੇ ਤਰ੍ਹਾਂ ਆਬਕਾਰੀ ਵਿਭਾਗ ਨੇ ਵਿੱਤੀ ਸਾਲ 2022-23 ਦੇ ਮਾਲੀਏ ਦੇ ਮੁਕਾਬਲੇ ਸਾਲ 2023-24 ਦੌਰਾਨ 9.54 ਫੀਸਦੀ ਦੀ ਵਾਧਾ ਦਰ ਹਾਸਿਲ ਕੀਤੀ। ਆਬਕਾਰੀ ਨੀਤੀ 2024-2025 ਅਧੀਨ ਪਹਿਲੀ ਵਾਰ ਆਬਕਾਰੀ ਮਾਲੀਏ ਦਾ ਟੀਚਾ ਪੰਜ ਅੰਕੜਿਆ ਵਿੱਚ ਅਰਥਾਤ 10146 ਕਰੋੜ ਰੁਪਏ ਮਿੱਥਿਆ ਗਿਆ ਹੈ।

ਫਾਜ਼ਿਲਕਾ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਲਿਆਂਦੀ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ (ਓ.ਟੀ.ਐਸ.-3) ਪਿਛਲੀਆਂ ਸਕੀਮਾਂ ਨੂੰ ਪਛਾੜਦਿਆਂ ਦੇਸ਼ ਦੇ ਸਭ ਤੋਂ ਸਫਲ ਵਿੱਤੀ ਪ੍ਰਬੰਧਨ ਵਿੱਚੋਂ ਇੱਕ ਸਾਬਿਤ ਹੋਈ ਹੈ। ਓ.ਟੀ.ਐਸ.-3 ਦੌਰਾਨ ਕਰ ਮਾਲੀਏ ’ਚ 147 ਕਰੋੜ ਰੁਪਏ ਇਕੱਤਰ ਹੋਏ, ਬਿੱਲ ਲਿਆਓ, ਇਨਾਮ ਪਾਓ ਯੋਜਨਾ ਤਹਿਤ ਮੇਰਾ ਬਿੱਲ ਮੋਬਾਈਲ ਐਪ ਰਾਹੀਂ ਆਪਣੇ ਖਰੀਦ ਬਿੱਲ ਅਪਲੋਡ ਕਰਨ ਵਾਲੇ 2601 ਜੇਤੂਆਂ ਨੇ ਲਗਭਗ 1 ਕਰੋੜ 52 ਲੱਖ ਰੁਪਏ ਦੇ ਇਨਾਮ ਜਿੱਤੇ ਹਨ। ਉਥੇ ਹੀ ਗ਼ਲਤ ਬਿੱਲ ਜਾਰੀ ਕਰਨ ਵਾਲਿਆਂ ਨੂੰ ਲਗਭਗ 8 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣਾ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ, ਇਸ ਤਹਿਤ ਹੀ ਨੌਜਵਾਨਾਂ ਨੂੰ ਪਿਛਲੇ ਕਰੀਬ 28 ਮਹੀਨਿਆਂ ਦੌਰਾਨ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ

ਵਿੱਤ ਮੰਤਰੀ ਨੇ ਸਿਹਤ, ਸਿੱਖਿਆ ਤੇ ਬਿਜਲੀ ਦੇ ਖੇਤਰ ’ਚ ਕੀਤੇ ਉਪਰਾਲਿਆਂ ਤੇ ਖਾਸ ਕਰਕੇ 842 ਆਮ ਆਦਮੀ ਕਲੀਨਿਕਾਂ, ਸੀ.ਐਮ. ਦੀ ਯੋਗਸ਼ਾਲਾ, ਸਕੂਲ ਆਫ ਹੈਪੀਨੈਸ ਅਤੇ ਸਕੂਲ ਆਫ਼ ਐਮੀਨੈਂਸ ਸਕੀਮ ਅਤੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦਣ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸਿਹਤ, ਸਿੱਖਿਆ ਤੇ ਬਿਜਲੀ ਦੇ ਖੇਤਰ ਵਿੱਚ ਕਰਾਂਤੀ ਲਿਆਂਦੀ ਗਈ ਹੈ।ਵਿੱਤ ਮੰਤਰੀ ਨੇ ਪਰੇਡ ਕਮਾਂਡਰ ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਦੀ ਅਗਵਾਈ ਹੇਠ ਆਈ.ਟੀ.ਬੀ.ਪੀ., ਜ਼ਿਲ੍ਹਾ ਪੁਲਿਸ ਤੇ ਮਹਿਲਾ ਵਿੰਗ, ਹੋਮ ਗਾਰਡਜ਼, ਐਨ.ਸੀ.ਸੀ ਗ਼ਰਲਜ਼, ਆਰਮੀ ਤੇ ਏਅਰ ਵਿੰਗ, ਰੈਡ ਕਰਾਸ ਸਮੇਤ ਪਹਿਲੀ ਆਈ.ਆਰ.ਬੀ. ਦੇ ਬੈਂਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਵਿੱਤ ਮੰਤਰੀ ਨੇ 16 ਅਗਸਤ ਦਿਨ ਸ਼ੁੱਕਰਵਾਰ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਤੇ ਕਾਲਜਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ।

ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ

ਇਸ ਦੇ ਨਾਲ ਹੀ ਉਨ੍ਹਾਂ ਨੇ ਵਾਣੀ ਇੰਟੇਗ੍ਰੇਟਿਡ ਸਕੂਲ ਫ਼ਾਰ ਹੀਅਰਿੰਗ ਇੰਪੇਅਰਡ ਲਈ 10 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ।ਇਸ ਸਮਾਰੋਹ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ, ਸਕੂਲਾਂ ਤੇ ਕਾਲਜਾਂ ਦੀਆਂ ਵਿਦਿਆਰਥਣਾਂ ਨੇ ਗਿੱਧੇ ਤੇ ਵਿਦਿਆਰਥੀਆਂ ਨੇ ਭੰਗੜੇ ਦੀ ਪੇਸ਼ਕਾਰੀ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਏ.ਡੀ.ਜੀ.ਪੀ. ਸ਼ਿਵੇ ਕੁਮਾਰ ਵਰਮਾ ਨੇ ਵਿੱਤ ਮੰਤਰੀ ਨੂੰ ਸਨਮਾਨਤ ਕੀਤਾ ਗਿਆ।ਸਮਾਗਮ ’ਚ ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ ਰੁਪਿੰਦਰਜੀਤ ਚਾਹਲ ਦੀ ਅਗਵਾਈ ’ਚ ਜੁਡੀਸ਼ੀਅਲ ਅਧਿਕਾਰੀ, ਚੇਅਰਮੈਨ ਇੰਪਰੂਵਮੈਂਟ ਟਰਸਟ ਤੇ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇ ਡਾਇਰੈਕਟਰ ਤੇਜਿੰਦਰ ਮਹਿਤਾ, ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਆਪ ਇਸਤਰੀ ਵਿੰਗ ਦੇ ਸੂਬਾ ਪ੍ਰਧਾਨ ਪ੍ਰੀਤੀ ਮਲਹੋਤਰਾ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ,ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਐਸ.ਸੀ. ਸੈਲ. ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰਿੰਸੀਪਲ ਜੇ.ਪੀ. ਸਿੰਘ, ਮੈਂਬਰ ਸਿੱਖਿਆ ਬੋਰਡ ਸੁਖਦੇਵ ਸਿੰਘ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ,

ਪੰਚਾਇਤ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਵੱਡੀ ਪੱਧਰ ’ਤੇ DDPO ਤੇ BDPOs ਦੇ ਹੋਏ ਤਬਾਦਲੇ

ਇੰਪਰੂਵਮੈਂਟ ਟਰਸਟ ਨਾਭਾ ਦੇ ਚੇਅਰਮੈਨ ਸੁਰਿੰਦਰਪਾਲ ਸ਼ਰਮਾ, ਸੂਬਾ ਆਗੂ ਜਰਨੈਲ ਸਿੰਘ ਮੰਨੂ, ਸੂਬਾ ਬੁਲਾਰਾ ਆਪ ਬਲਜਿੰਦਰ ਸਿੰਘ ਢਿੱਲੋਂ, ਵਾਈਸ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਅੰਗਰੇਜ ਸਿੰਘ ਰਾਮਗੜ੍ਹ, ਮੇਜਰ ਆਰ.ਪੀ.ਐਸ. ਮਲਹੋਤਰਾ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ, ਐਡਵੋਕੇਟ ਅਰਵਿੰਦਰ ਸਿੰਘ, ਗੁਲਜ਼ਾਰ ਪਟਿਆਲਵੀ, ਮੁਖਤਿਆਰ ਸਿੰਘ ਗਿੱਲ, ਪਦਮਸ੍ਰੀ ਜਗਜੀਤ ਸਿੰਘ ਦਰਦੀ, ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਵੀ.ਸੀ. ਪ੍ਰੋ. ਕਰਮਜੀਤ ਸਿੰਘ, ਏ.ਡੀ.ਸੀ (ਜ) ਕੰਚਨ, ਏ.ਡੀ.ਸੀ. ਦਿਹਾਤੀ ਵਿਕਾਸ ਡਾ. ਹਰਜਿੰਦਰ ਸਿੰਘ ਬੇਦੀ, ਏ.ਡੀ.ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ.ਪੀ. ਸਿਟੀ ਸਰਫ਼ਰਾਜ ਆਲਮ, ਐਸ.ਪੀ. ਹਰਬੰਤ ਕੌਰ, ਜਸਵੀਰ ਸਿੰਘ ਤੇ ਹੋਰ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

 

Related posts

ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਮਨਰੇਗਾ ਕਾਮਿਆਂ ‘ਤੇ ਚੜਾਇਆ ਟਰੱਕ,ਚਾਰ ਦੀ ਹੋਈ ਮੌਤ

punjabusernewssite

ਦਾਨੀ ਕਮਲ ਵੋਹਰਾ ਵਲੋਂ ਆਮ ਪਬਲਿਕ ਲਈ ਭੁਪਿੰਦਰਾ ਪਾਰਕ ਵਿੱਚ ਫੁਹਾਰਾ ਲਗਾਉਣਾ ਸ਼ਲਾਘਾਯੋਗ – ਰਾਕੇਸ਼ ਸ਼ਰਮਾ

punjabusernewssite

ਹੰਸ ਰਾਜ ਹੰਸ ਦੇ ਕਾਫਲੇ ਵਲੋਂ ਪਸਿਆਣਾ ਧਰਨੇ ਵਿੱਚ ਦਲਿਤ ਆਗੂ ਨੂੰ ਫੇਟ ਮਾਰ ਕੇ ਜ਼ਖਮੀ ਕਰਨ ਦੀ ਕੀਤੀ ਨਿਖੇਧੀ

punjabusernewssite