WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਲੁਧਿਆਣਾ

ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

ਪੇਂਡੂ ਲਾਇਬ੍ਰੇਰੀਆਂ ਦੇ ਸੂਬੇ ‘ਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਈ
ਈਸੜੂ (ਲੁਧਿਆਣਾ), 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ।

ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਉਪਲਬਧ ਹੋਣਗੀਆਂ, ਜੋ ਸਿੱਖਣ ਲਈ ਅਨੁਕੂਲ ਤਜਰਬਾ ਪ੍ਰਦਾਨ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਸੱਚਾ ਭੰਡਾਰ ਹਨ ਅਤੇ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ’ਤੇ ਅਧਾਰਤ ਮਿਆਰੀ ਪੁਸਤਕਾਂ ਮੌਜੂਦ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਨਗੀਆਂ।

ਅਜਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਦੇ ਸੰਗ੍ਰਹਿ ਵਿੱਚ ਕੁਝ ਦੁਰਲੱਭ ਅਤੇ ਕੀਮਤੀ ਪੁਸਤਕਾਂ ਸ਼ਾਮਲ ਹਨ, ਜੋ ਪੁਸਤਕ ਪ੍ਰੇਮੀਆਂ ਲਈ ਵੱਡੀ ਜਾਇਦਾਦ ਹਨ। ਉਦਘਾਟਨੀ ਸਮਾਰੋਹ ਦੌਰਾਨ ਇੱਕ ਲੜਕੀ ਨੇ ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹੀ, ਜੋ ਸਰਕਾਰ ਅਤੇ ਲੋਕਾਂ ਦਰਮਿਆਨ ਮਜ਼ਬੂਤ ਰਿਸ਼ਤੇ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲ ਉਨ੍ਹਾਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਲਈ ਜੋਸ਼ ਨਾਲ ਕੰਮ ਕਰਨ ਦੀ ਯਾਦ ਦਿਵਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਦੇ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

 

Related posts

ਐਸ.ਟੀ.ਐਫ਼ ਵਲੋਂ ਅਡੀਸ਼ਨਲ ਐਸ.ਐਚ.ਓ ਹੈਰੋਇਨ ਤੇ ਡਰੱਗ ਮਨੀ ਸਹਿਤ ਕਾਬੂ

punjabusernewssite

ਲੁਧਿਆਣਾ ਦੇ ਨਾਮੀ ਹੋਟਲ ਦੇ ਮਾਲਿਕ ‘ਤੇ ਹੋਇਆ ਹ.ਮ.ਲਾ

punjabusernewssite

ਭਗਵੰਤ ਮਾਨ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਵਾਸੀਆਂ ਦਾ ਸਹਿਯੋਗ ਮੰਗਿਆ

punjabusernewssite