WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਧਰਮ ਤੇ ਵਿਰਸਾ

ਹਰਿਆਣਾ ਸਰਕਾਰ ਨੇ ਮੁੜ ਕੀਤਾ ਐਡਹਾਕ ਗੁਰਦੂਆਰਾ ਪ੍ਰਬੰਧਕ ਕਮੇਟੀ’ ਦਾ ਗਠਨ

ਅਕਾਲੀ ਦਲ ਨੇ ਸਿੱਖਾਂ ਦੇ ਧਾਰਮਿਕ ਸਥਾਨਾਂ ’ਤੇ ਲਗਾਏ ਦਖ਼ਲ ਅੰਦਾਜ਼ੀ ਦੇ ਦੋਸ਼
ਚੰਡੀਗੜ੍ਹ, 15 ਅਗਸਤ: ਹਰਿਆਣਾ ਸਰਕਾਰ ਨੇ ਬੀਤੀ ਸ਼ਾਮ ਮੁੜ ਸੂਬੇ ਦੇ ਗੁਰਦੂਆਰਿਆਂ ਦੀ ਸਾਂਭ-ਸੰਭਾਲ ਲਈ 41 ਮੈਂਬਰੀ ਐਡਹਾਕ ਹਰਿਆਣਾ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਸ ਕਮੇਟੀ ਵਿਚ 25 ਨਵੇਂ ਮੈਂਬਰ ਸ਼ਾਮਲ ਕੀਤੇ ਗਏ ਹਨ ਜਦੋਂ ਕਿ 16 ਪੁਰਾਣੀ ਕਮੇਟੀ ਦੇ ਮੈਂਬਰਾਂ ਨੂੰ ਮੁੜ ਸ਼ਾਮਲ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਵੱਖਰੀ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਬਣਾਉਣ ਨੂੰ ਲੈ ਕੇ ਮਾਮਲਾ ਸੁਪਰੀਮ ਕੋਰਟ ਪੁੱਜਿਆ ਸੀ, ਜਿੱਥੇ ਕਰੀਬ ਦੋ ਸਾਲ ਪਹਿਲਾਂ ਸਰਬਉੱਚ ਅਦਾਲਤ ਨੇ ਇੱਕ ਨਵੀਂ ਐਡਹਾਕ ਕਮੇਟੀ ਬਣਾਉਣ ਅਤੇ ਉਸਤੋਂ ਬਾਅਦ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ।

ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਨੇ ਕੱਢਿਆ ਰੋਸ਼ ਮਾਰਚ

ਸੂਚਨਾ ਮੁਤਾਬਕ ਹੁਣ ਪੁਰਾਣੀ ਕਮੇਟੀ ਦਾ ਗਠਨ ਹੋਇਆ ਕਰੀਬ 20 ਮਹੀਨਿਆਂ ਤੋਂ ਵੱਧ ਸਮਾਂ ਹੋ ਚੁੱਕਿਆ ਸੀ ਤੇ ਹਾਲੇ ਨਵੀਂ ਚੌਣ ਦੀਆਂ ਤਿਆਰੀਆਂ ਦਿਖ਼ਾਈ ਨਹੀਂ ਦੇ ਰਹੀਆਂ ਸਨ, ਜਿਸਦੇ ਚੱਲਦੇ ਹਰਿਆਣਾ ਸਰਕਾਰ ਨੇ ਮੁੜ ਇਸ ਐਡਹਾਕ ਕਮੇਟੀ ਦਾ ਗਠਨ ਕੀਤਾ ਹੈ। ਚਰਚਾ ਮੁਤਾਬਕ ਹਰਿਆਣਾ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹਰਿਆਣਾ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੀ ਕਰਵਾਈਆਂ ਜਾਣਗੀਆਂ। ਉਧਰ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਨੇ ਹਰਿਆਣਾ ਦੀ ਭਾਜਪਾ ਸਰਕਾਰ ਉਪਰ ਸਿੱਖਾਂ ਦੇ ਅੰਦਰੂਨੀ ਮਸਲਿਆਂ ਵਿਚ ਦਖ਼ਲਅੰਦਾਜ਼ੀ ਦਾ ਦੋਸ਼ ਲਗਾਇਆ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਗਾਇਆ ਹੈ ਕਿ ਨਵੀਂ ਬਣਾਈ ਐਡਹਾਕ ਕਮੇਟੀ ਵਿਚ ਆਰਐਸਐਸ ਦੇ ਪਿਛੋਕੜ ਵਾਲੇ ਵਿਅਕਤੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

 

Related posts

ਪ੍ਰਾਣ ਪ੍ਰਤਿਸ਼ਠਾ ਸਮਾਰੋਹ ਮੌਕੇ ਕੇਂਦਰੀ ਯੂਨੀਵਰਸਿਟੀ ਨੇ ਪਿੰਡ ਘੁੱਦਾ ਵਿਖੇ ਸਥਿਤ ਰਾਮ ਮੰਦਰ ਵਿੱਚ ਪੂਜਾ ਅਰਚਨਾ ਕੀਤੀ

punjabusernewssite

ਖਾਲਸਾ ਸੀਨੀਅਰ ਸੈਕੰਡਰੀ ਸਕੂਲ ’ਚ ਦਰਬਾਰ ਸਾਹਿਬ ਦੀ ਉਸਾਰੀ ਦਾ ਕੰਮ ਹੋਇਆ ਸ਼ੁਰੂ

punjabusernewssite

ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਦੀ ਜਿੱਤ ਤੋਂ ਬਾਅਦ ਪੰਥਕ ਧਿਰਾਂ ਵੱਲੋਂ ਜੇਤੂ ਕਾਫ਼ਲੇ ਨੂੰ ਅੱਗੇ ਵਧਾਉਣ ਦਾ ਐਲਾਨ

punjabusernewssite