ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬੇ ਦਾ ਸਰਬਪੱਖੀ ਵਿਕਾਸ ਹੋ ਰਿਹੈ: ਭੁੱਲਰ
ਫ਼ਿਰੋਜ਼ਪੁਰ 15 ਅਗਸਤ: ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਅੱਜ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਕਰਵਾਇਆ ਗਿਆ, ਜਿਸ ਵਿਚ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ ਤੇ ਸ਼ਘੰਰਸਾਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆ ਲਹਿਰਾਂ ਚ ਹਿੱਸਾ ਪਾਉਣ ਵਾਲੇ ਯੋਧਿਆਂ, ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ।
ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮਰਥਨ ਨਾਲ ਹੋਂਦ ਵਿਚ ਆਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਦਾ ਸਰਬ ਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਦੇ ਖ਼ਾਤਮੇ, ਫ਼ਰਿਸ਼ਤੇ ਸਕੀਮ ਅਤੇ ਬਿਜਲੀ ਮੁਆਫੀ ਵਰਗੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਪੂਰ ਹੈ ਤੇ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਸ਼ਹੀਦਾਂ ਦੀ ਧਰਤੀ ਹੋਣ ਦਾ ਮਾਣ ਪ੍ਰਾਪਤ ਹੈ ਅਤੇ ਇਹ ਧਰਤੀ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਗਤੀਵਿਧੀਆਂ ਦਾ ਮੁੱਖ ਕੇਂਦਰ ਰਹੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਸਹੂਲਤਾ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਆਮ ਲੋਕਾਂ ਸਮੇਤ ਰਾਜ ਦੇ ਹਰ ਵਰਗ ਦੀ ਉੱਨਤੀ ਤੇ ਵਿਕਾਸ ਲਈ ਵੱਡੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।
ਬਠਿੰਡਾ ’ਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ
ਪੰਜਾਬ ਨੂੰ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ ਅਤੇ ਇਸ ਲਈ ਕਈ ਯੋਜਨਾਵਾਂ ਉਲੀਕੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਲਈ 19 ਸਰਕਾਰੀ ਵਾਲਵੋ ਬੱਸਾਂ ਚਲਾਈਆਂ ਗਈਆਂ ਹਨ ਜਿਸ ਨਾਲ ਲੋਕਾਂ ਨੂੰ ਸਸਤਾ ਅਤੇ ਆਰਾਮਦਾਇਕ ਸਫ਼ਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਨੂੰ ਜਾਰੀ ਰੱਖਦਿਆਂ ਮਾਰਚ 2022 ਤੋਂ 15 ਜੁਲਾਈ 2024 ਤੱਕ ਸੂਬੇ ਦੀਆਂ ਔਰਤਾਂ ਵੱਲੋਂ ਕੀਤੇ ਗਏ ਮੁਫ਼ਤ ਸਫ਼ਰ ਲਈ ਸੂਬਾ ਸਰਕਾਰ ਨੇ 1548 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਖਰਚ ਕੀਤੀ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਗਈ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਮੌਕੇ ਪਟਿਆਲਾ ’ਚ ਲਹਿਰਾਇਆ ਤਿਰੰਗਾ
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਹੁਣ ਤੱਕ 3000 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ ਕਰੀਬ 12341 ਏਕੜ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਹੈ। ਇਸ ਸਮਾਗਮ ਵਿਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜ਼ਨੀਸ ਦਹੀਆ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ, ਰਾਜਨੀਤਿਕ ਆਗੂ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਅਧਿਆਪਕ, ਪੰਚਾਇਤਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ’ਚ ਲਹਿਰਾਇਆ ਤਿਰੰਗਾ"