WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਪੰਜਾਬ

ਪੰਜਾਬ ਦੇ ਚਾਰ ਹਲਕਿਆਂ ’ਚ ਜਿਮਨੀ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ !

ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ, ਜੰਮੂ ਕਸਮੀਰ ਤੇ ਹਰਿਆਣਾ ’ਚ ਹੋ ਸਕਦਾ ਐਲਾਨ
ਨਵੀਂ ਦਿੱਲੀ, 16 ਅਗਸਤ: ਦੇਸ ਦੇ ਦੋ ਮਹੱਤਵਪੂਰਨ ਸੂਬਿਆਂ ਹਰਿਆਣਾ ਅਤੇ ਜੰਮੂ ਕਸਮੀਰ ਵਿਧਾਨ ਸਭਾ ਚੋਣਾਂ ਦੇ ਨਾਲ ਪੰਜਾਬ ਦੇ ਖ਼ਾਲੀ ਪਏ ਚਾਰ ਵਿਧਾਨ ਸਭਾ ਹਲਕਿਆਂ ਲਈ ਅੱਜ ਜਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਿਹਰ 3 ਵਜੇਂ ਪ੍ਰੈਸ ਕਾਨਫਰੰਸ ਰੱਖੀ ਗਈ ਹੈ, ਜਿਸਨੂੰ ਲੈ ਕੇ ਸਮਝਿਆ ਜਾ ਰਿਹਾ ਕਿ ਇਹ ਪ੍ਰੈਸ ਕਾਨਫਰੰਸ ਚੋਣਾਂ ਦੇ ਐਲਾਨ ਨੂੰ ਲੈ ਕੇ ਕੀਤੀ ਜਾ ਰਹੀ ਹੈ। ਹਾਲਾਂਕਿ ਇਸਦਾ ਪਤਾ ਪ੍ਰੈਸ ਕਾਨਫਰੰਸ ਤੋਂ ਬਾਅਦ ਹੀ ਲੱਗ ਸਕੇਗਾ। ਪ੍ਰੰਤੂ ਸਮਝਿਆ ਜਾ ਰਿਹਾ ਹੈ ਕਿ ਪੰਜਾਬ ਦੇ ਦੋਨਾਂ ਗੁਆਂਢੀ ਸੂਬਿਆਂ ਜੰਮੂ ਕਸ਼ਮੀਰ ਤੇ ਹਰਿਆਣਾ ਵਿਚ ਚੋਣਾਂ ਦਾ ਐਲਾਨ ਹੋਣ ਦੇ ਚੱਲਦੇ ਜਿਆਦਾ ਸੰਭਾਵਨਾ ਇਹੀ ਹੈ ਕਿ ਪੰਜਾਬ ਦੇ ਵਿਚ ਜਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ।

ਇਲਾਜ਼ ਲਈ ਹਸਪਤਾਲ ਜਾਣ ਵਾਲੇ ਹੋਣ ਸਾਵਧਾਨ, ਅੱਜ ਨਹੀਂ ਖੁੱਲੇਗੀ ਓਪੀਡੀ

ਜਿਕਰਯੋਗ ਹੈ ਕਿ ਗਿੱਦੜਵਹਾ, ਬਰਨਾਲਾ, ਚੱਬੇਵਾਲਾ ਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਿਆਂ ਤੋਂ ਸਿਟਿੰਗ ਐਮਐਲਏ ਪਿਛਲੀਆਂ ਲੋਕ ਸਭਾ ਚੋਣਾਂ ’ਚ ਐਮ.ਪੀ ਚੁਣੇ ਗਏ ਹਨ, ਜਿਸ ਕਾਰਨ ਹੁਣ ਇੱਥੇ ਨਵੇਂ ਵਿਧਾਇਕ ਚੁਣਨ ਲਈ ਜਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਗਿੱਦੜਵਹਾ ਤੋਂ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਐਮ.ਪੀ ਚੁਣੇ ਜਾਣ ਕਾਰਨ ਖ਼ਾਲੀ ਹੋਈ ਹੈ। ਇਸੇ ਤਰ੍ਹਾਂ ਬਰਨਾਲਾ ਤੋਂ ਕੈਬਨਿਟ ਮੰਤਰੀ ਮੀਤ ਹੇਅਰ ਦੇ ਸੰਗਰੂਰ ਤੋਂ ਐਮ.ਪੀ ਚੁਣੇ ਜਾਣ ਕਾਰਨ ਖ਼ਾਲੀ ਹੋਈ ਹੈ ਅਤੇ ਡੇਰਾ ਬਾਬਾ ਨਾਨਕ ਤੋਂ ਐਮਐਲਏ ਸੁਖਜਿੰਦਰ ਸਿੰਘ ਰੰਧਾਵਾ ਵੀ ਗੁਰਦਾਸਪੁਰ ਤੋਂ ਐਮ.ਪੀ ਚੁਣੇ ਗਏ ਹਨ।

ਹਰਿਆਣਾ ਸਰਕਾਰ ਨੇ ਮੁੜ ਕੀਤਾ ਐਡਹਾਕ ਗੁਰਦੂਆਰਾ ਪ੍ਰਬੰਧਕ ਕਮੇਟੀ’ ਦਾ ਗਠਨ

ਇਸਤੋਂ ਇਲਾਵਾ ਚੱਬੇਵਾਲਾ ਹਲਕੇ ਤੋਂ ਕਾਂਗਰਸ ਦੇ ਸਿਟਿੰਗ ਵਿਧਾਇਕ ਡਾ ਰਾਜ ਕੁਮਾਰ ਚੱਬੇਵਾਲਾ ਅਸਤੀਫ਼ਾ ਦੇ ਕੇ ਆਪ ਵਿਚ ਸ਼ਾਮਲ ਹੋ ਗਏ ਸਨ ਤੇ ਬਾਅਦ ਵਿਚ ਉਹ ਹੁਸ਼ਿਆਰਪੁਰ ਤੋਂ ਐਮ.ਪੀ ਚੁਣੇ ਗਏ ਸਨ। ਉਧਰ ਹਰਿਆਦਾ ਦੇ ਵਿਚ ਪਿਛਲੇ 10 ਸਾਲਾਂ ਤੋਂ ਭਾਜਪਾ ਦੀ ਸਰਕਾਰ ਹੈ ਤੇ ਹੁਣ ਲਗਾਤਾਰ ਤੀਜ਼ੀ ਵਾਰ ਸਰਕਾਰ ਬਣਾਉਣ ਲਈ ਭਾਜਪਾ ਪੂਰੀ ਜੋਰ ਲਗਾ ਰਹੀ ਹੈ। ਜੇਕਰ ਗੱਲ ਜੰਮੂ ਕਸ਼ਮੀਰ ਦੀ ਕੀਤੀ ਜਾਵੇ ਤਾਂ ਸਾਲ 2019 ਵਿਚ ਇੱਥੇ ਧਾਰਾ 370 ਹਟਾਉਣ ਤੋਂ ਬਾਅਦ ਪਹਿਲੀ ਵਾਰ ਚੋਣਾਂ ਹੋਣ ਜਾ ਰਹੀਆਂ ਹਨ। ਸੁਪਰੀਮ ਕੋਰਟ ਨੇ ਵੀ ਇੱਥੇ 30 ਸਤੰਬਰ ਤੋਂ ਪਹਿਲਾਂ ਚੋਣਾਂ ਕਰਵਾਉਣ ਦਾ ਆਦੇਸ਼ ਦਿੱਤਾ ਹੋਇਆ ਹੈ।

 

Related posts

ਪੰਜਾਬ ਖੇਤੀਬਾੜੀ ਉਪਜ ਮੰਡੀਆਂ ਐਕਟ-1961 ਵਿਚ ਸੋਧ ਨੂੰ ਪ੍ਰਵਾਨਗੀ

punjabusernewssite

ਮੁੱਖ ਮੰਤਰੀ ਭਗਵੰਤ ਮਾਨ ਨੇ ਧਾਰਮਿਕ ਮਰਿਆਦਾ ਨਾਲ ਕਰਵਾਇਆ ਦੂਜਾ ਵਿਆਹ

punjabusernewssite

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ਵਿੱਚ ਏਕੀਕ੍ਰਿਤ ਸੜਕ ਦੁਰਘਟਨਾ ਡੇਟਾਬੇਸ ਪ੍ਰਾਜੈਕਟ ਦੀ ਸ਼ੁਰੂਆਤ

punjabusernewssite