WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਲੁਧਿਆਣਾ

ਜਾਮਾ ਤਲਾਸੀ ਦੌਰਾਨ ਜਬਤ ਕੀਤੇ ਸਮਾਨ ਨੂੰ ਵਾਪਸ ਦੇਣ ਬਦਲੇ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

ਦੂਜੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਕੋਲੋਂ ਲੈ ਰਿਹਾ ਸੀ 20,000 ਰੁਪਏ
ਲੁਧਿਆਣਾ, 16 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਟੀਮ ਨੇ ਏ.ਐਸ.ਆਈ. ਦੀ ਗ੍ਰਿਫ਼ਤਾਰੀ ਉਪਰੰਤ ਜਾਮਾ ਤਲਾਸ਼ੀ ਦੌਰਾਨ ਉਸ ਦੀ ਕਾਰ ਵਿੱਚੋਂ 32,000 ਰੁਪਏ ਵੀ ਬਰਾਮਦ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਗੁਰਜੀਤ ਰਾਏ ਵਾਸੀ ਸ਼ਿਮਲਾਪੁਰੀ, ਲੁਧਿਆਣਾ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸਿਹਤ ਵਿਭਾਗ ’ਚ ਵੱਡਾ ਫ਼ੇਰਬਦਲ: 17 ਸਿਵਲ ਸਰਜ਼ਨ ਤੇ 73 ਐਸਐਮਓ ਬਦਲੇ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਥਾਣੇ ਵਿੱਚ ਉਸਦੇ ਖਿਲਾਫ਼ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਉਕਤ ਏ.ਐਸ.ਆਈ. ਪ੍ਰਤਾਪ ਸਿੰਘ ਤਫਤੀਸ਼ੀ ਅਫਸਰ (ਆਈ.ਓ.) ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਜਾਂਚ ਦੌਰਾਨ ਉਕਤ ਏ.ਐਸ.ਆਈ. ਨੇ ਬਿਨਾਂ ਕਿਸੇ ਲਿਖਾ-ਪੜੀ ਤੋਂ ਉਸਦਾ ਮੋਬਾਈਲ ਫ਼ੋਨ, ਲੈਪਟਾਪ ਅਤੇ ਕੁਝ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਰੱਖ ਲਏ ਸਨ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜ਼ਮਾਨਤ ਹੋਣ ਉਪਰੰਤ ਜਦੋਂ ਉਹ ਆਪਣਾ ਸਮਾਨ ਵਾਪਸ ਲੈਣ ਲਈ ਏ.ਐਸ.ਆਈ. ਪ੍ਰਤਾਪ ਸਿੰਘ ਨੂੰ ਮਿਲਿਆ ਤਾਂ ਇਸ ਏ.ਐਸ.ਆਈ. ਨੇ 40000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਉਸਨੂੰ ਕੁਝ ਸਮਾਨ ਵਾਪਸ ਕਰਨ ਬਦਲੇ ਪਹਿਲੀ ਕਿਸ਼ਤ ਵਜੋਂ 20000 ਰੁਪਏ ਰਿਸ਼ਵਤ ਲੈ ਲਈ।

ਰਿਸਵਤ ਲੈਣ ਦੇ ਦੋਸਾਂ ਹੇਠ State Tax ਵਿਭਾਗ ਦਾ Inspector ਤੇ Clerk ਵਿਜੀਲੈਂਸ ਦੇ ਸਿਕੰਜ਼ੇ ’ਚ

ਉਸਨੇ ਅੱਗੇ ਦੱਸਿਆ ਕਿ ਬਾਕੀ ਬਚਦਾ ਸਮਾਨ ਵਾਪਸ ਕਰਨ ਬਦਲੇ ਹੁਣ ਉਕਤ ਏ.ਐਸ.ਆਈ. ਰਿਸ਼ਵਤ ਦੇ ਬਾਕੀ 20000 ਰੁਪਏ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਪ੍ਰਤਾਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Related posts

ਰੇਤ ਮਾਫੀਆ, ਪੋਸਟ ਮੈਟ੍ਰਿਕ ਸਕਾਲਰਸਿ਼ਪ ਸਕੀਮ, ਬੇਅਦਬੀ ਅਤੇ ਸਿੰਚਾਈ ਘੁਟਾਲੇ ਦੇ ਸਾਜਿਸ਼ਘਾੜਿਆਂ ਵਿਰੁੱਧ ਸਖ਼ਤ ਕਾਰਵਾਈ ਲਈ ਸਰਕਾਰ ਪਾਬੰਦ: ਮੁੱਖ ਮੰਤਰੀ

punjabusernewssite

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋੰ ਅਗਲੇ ਸੰਘਰਸਾਂ ਦਾ ਐਲਾਨ

punjabusernewssite

ਮੁੱਖ ਮੰਤਰੀ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ਵਿਚ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ

punjabusernewssite