ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ- ਅਰਵਿੰਦ ਕੇਜਰੀਵਾਲ ਇਕ ਕ੍ਰਾਂਤੀਕਾਰੀ ਨੇਤਾ ਅਤੇ ਰਾਸ਼ਟਰੀ ਨਾਇਕ
ਚੰਡੀਗੜ੍ਹ, 16 ਅਗਸਤ: ਆਮ ਆਦਮੀ ਪਾਰਟੀ ਪੰਜਾਬ ਨੇ ਸ਼ੁੱਕਰਵਾਰ ਨੂੰ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਮਨਾਇਆ। ’ਆਪ’ ਪੰਜਾਬ ਦੇ ਆਗੂ ਅਤੇ ਵਲੰਟੀਅਰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਕੇਕ ਕੱਟਿਆ ਅਤੇ ਕੇਜਰੀਵਾਲ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ।ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਕ੍ਰਾਂਤੀਕਾਰੀ ਆਗੂ ਹਨ, ਜਿਨ੍ਹਾਂ ਨੇ ਭਾਰਤ ਵਿੱਚ ਇਮਾਨਦਾਰ ਰਾਜਨੀਤੀ ਦੀ ਸ਼ੁਰੂਆਤ ਕੀਤੀ ਹੈ।
ਟਕਸਾਲੀ ਕਾਂਗਰਸੀ ਅਤੇ ਬਲਾਕ ਸੰਮਤੀ ਮੈਂਬਰ ਸਰਬਜੀਤ ਕੌਰ ਆਪਣੇ ਪਰਿਵਾਰ ਸਮੇਤ ‘ਆਪ’ ’ਚ ਸ਼ਾਮਲ
ਜੌੜਾਮਾਜਰਾ ਨੇ ਕੇਜਰੀਵਾਲ ਨੂੰ ਰਾਸ਼ਟਰੀ ਹੀਰੋ ਦੱਸਦਿਆਂ ਭਰੋਸਾ ਪ੍ਰਗਟਾਇਆ ਕਿ ਮੌਜੂਦਾ ਝੂਠੇ ਦੋਸ਼ਾਂ ਤੋਂ ਕੇਜਰੀਵਾਲ ਹੋਰ ਵੀ ਮਜ਼ਬੂਤ ਹੋ ਕੇ ਉੱਭਰਨਗੇ। ਇਸ ਮੌਕੇ ਉਨ੍ਹਾਂ ਨਾਲ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ, ਪੀ.ਆਰ.ਟੀ.ਸੀ. ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾਰਵਾਂ, ‘ਆਪ’ ਆਗੂ ਪ੍ਰੇਮ ਗਰਗ, ਪਾਰਟੀ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਵਿਕਰਮ ਜੀਤ ਪਾਸੀ, ਸੁਰੇਸ਼ ਗੋਇਲ (ਆਪ ਪੰਜਾਬ ਦੇ ਖ਼ਜ਼ਾਨਚੀ) ਸਮੇਤ ਚੰਡੀਗੜ੍ਹ ਦੇ ਕੌਂਸਲਰ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ।
Share the post "ਆਪ ਆਗੂਆਂ ਅਤੇ ਵਲੰਟੀਅਰਾਂ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਮਨਾਇਆ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ"