Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਪਰਾਧ ਜਗਤ

ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

12 Views

ਬਠਿੰਡਾ, 17 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ, ਫਿਰੋਜ਼ਪੁਰ ਕਤਲ ਕਾਂਡ ਵਿੱਚ ਸ਼ਾਮਲ ਇੱਕ ਹੋਰ ਅਹਿਮ ਮੁਲਜ਼ਮ ਲਵਜੀਤ ਸਿੰਘ ਉਰਫ਼ ਲਾਭਾ ਵਾਸੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨਿਚਰਵਾਰ ਨੂੰ ਇੱਥੇ ਦਿੱਤੀ।ਇਹ ਕਾਰਵਾਈ, ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ 31 ਜੁਲਾਈ, 2024 ਨੂੰ ਫਿਰੋਜ਼ਪੁਰ ਵਿੱਚ ਹੋਈਆਂ ਤਿੰਨ ਤਾਜ਼ਾ ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਉਰਫ਼ ਨਾਟਾ ਸਮੇਤ ਪੰਜ ਵਿਅਕਤੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਬੁੱਕ ਸ਼ਾਪ ’ਤੇ ਗੋਲੀ ਚਲਾਉਣ ਵਾਲੇ ‘ਮੁਲਜ਼ਮ’ ਦਿਹਾਤੀ ਪੁਲਿਸ ਵੱਲੋਂ ਕਾਬੂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ, ਜੋ ਕਿ ਗੈਂਗਸਟਰ ਸੁਨੀਲ ਭੰਡਾਰੀ ਉਰਫ਼ ਨਾਟਾ ਦਾ ਮੁੱਖ ਸਾਥੀ ਹੈ, ਨੇ ਕਤਲ ਤੋਂ ਬਾਅਦ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪਨਾਹ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਕਾਬੂ ਕੀਤੇ ਮੁਲਜ਼ਮ ਲਵਜੀਤ ਲਾਭਾ ਦੇ ਕਬਜ਼ੇ ’ਚੋਂ ਦੋ ਪਿਸਤੌਲ-ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸਮੇਤ ਚਾਰ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਸਰਹੱਦ ਪਾਰੋਂ ਨਸ਼ਾ ਤਸਕਰੀ ’ਚ ਲੋੜੀਦਾ ਮੁਲਜਮ ਗੁਲਾਬ ਗ੍ਰਿਫਤਾਰ

ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪਿੰਡ ਖਾਨੇ ਕੀ ਢਾਬ ਅਤੇ ਪਿੰਡ ਈਨਾ ਖੇੜਾ ਵਿਖੇ ਸ਼ੱਕੀ ਵਿਅਕਤੀ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ.ਏ. ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮੁਲਜ਼ਮ ਲਵਜੀਤ ਸਿੰਘ ਨੂੰ ਪਿੰਡ ਈਨਾ ਖੇੜਾ ਦੇ ਸੂਏ ਦੇ ਪੁਲ ਨੇੜਿਓਂ ਕਾਬੂ ਕਰ ਲਿਆ।ਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ, ਤੁਸ਼ਾਰ ਗੁਪਤਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ. ਨੰ. 88 ਮਿਤੀ 16.08.2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਦਰ ਮਲੋਟ ਸ੍ਰੀ ਮੁਕਤਸਰ ਸਾਹਿਬ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਅਪਰਾਧਿਕ ਰਿਕਾਰਡ ਅਨੁਸਾਰ ਗ੍ਰਿਫਤਾਰ ਕੀਤਾ ਮੁਲਜ਼ਮ ਲਵਜੀਤ ਸਿੰਘ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਸੀ ਅਤੇ ਸਤੰਬਰ 2023 ਵਿੱਚ ਫਰੀਦਕੋਟ ਜੇਲ੍ਹ ਵਿੱਚੋਂ ਬਾਹਰ ਆਇਆ ਸੀ।

 

Related posts

ਚਾਰ ਫ਼ੌਜੀ ਸਾਥੀਆਂ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਫ਼ੌਜੀ ਦਾ ਦਿੱਲੀ ’ਚ ਹੋਇਆ ‘ਪੋਲੀਗ੍ਰਾਫ਼’ ਟੈਸਟ

punjabusernewssite

ਔਰਤ ਦੀਆਂ ਵਾਲੀਆਂ ਖੋਹ ਕੇ ਭੱਜਣ ਵਾਲੇ ਮੋਟਰਸਾਈਕਲ ਸਵਾਰ ਪਿਊ-ਪੁੱਤ ਦੀ ਜੋੜੀ ਪੁਲਿਸ ਵੱਲੋਂ ਕਾਬੂ

punjabusernewssite

ਮਨਪ੍ਰੀਤ ਪਲਾਟ ਮਾਮਲੇ ’ਚ ਅਦਾਲਤ ਨੇ ਰਾਜੀਵ ਤੇ ਅਮਨਦੀਪ ਨੂੰ ਭੇਜਿਆ ਤਿੰਨ ਦਿਨਾਂ ਪੁਲਿਸ ਰਿਮਾਂਡ ’ਤੇ

punjabusernewssite