WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

ਰਾਈਸ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ:ਪ੍ਰਿੰਸੀਪਲ ਸੈਕਟਰੀ

ਮਾਲਵੇ ਦੇ 6 ਜ਼ਿਲਿ੍ਆਂ ਦੇ ਰਾਈਸ ਮਿਲਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਬਠਿੰਡਾ, 18 ਅਗਸਤ : ਰਾਈਸ ਮਿਲਰਾਂ ਨੂੰ ਬੀਤੇ ਵਰ੍ਹੇ ਜਿਸ ਕਿਸਮ ਦੀ ਵੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ ਉਹ ਭਵਿੱਖ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੁਰਾਕ ਸਪਲਾਈ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਸ਼੍ਰੀ ਵਿਕਾਸ ਗਰਗ ਨੇ ਮਾਲਵੇ ਦੇ ਬਠਿੰਡਾ, ਮਾਨਸਾ, ਫਿਰੋਜਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਰਾਈਸ ਮਿਲਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਖੁਰਾਕ ਸਪਲਾਈ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ, ਵਧੀਕ ਡਾਇਰੈਕਟਰ ਅਜੈਬੀਰ ਸਿੰਘ ਸਰਾਓ ਅਤੇ ਐਸਡੀਐਮ ਬਠਿੰਡਾ ਮੈਡਮ ਇਨਾਯਤ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਮੌਕੇ ਪ੍ਰਿੰਸੀਪਲ ਸੈਕਟਰੀ ਵਿਕਾਸ ਗਰਗ ਨੇ ਰਾਈਸ ਮਿਲਰਾਂ ਨੂੰ ਕਿਹਾ ਕਿ ਹਰ ਸਾਲ ਨਵੀਂ ਬਨਣ ਵਾਲੀ ਕਸਟਮ ਮਿਲਿੰਗ ਪਾਲਿਸੀ ਚ ਸੁਧਾਰ ਕੀਤਾ ਜਾਵੇਗਾ।

ਮੁੱਖ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

ਇਸ ਦੌਰਾਨ ਉਨ੍ਹਾਂ ਰਾਈਸ ਮਿਲਰਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਹਰ ਸੰਭਵ ਹੱਲ ਕੱਢਿਆ ਜਾਵੇਗਾ।ਇਸ ਤੋਂ ਪਹਿਲਾਂ ਪ੍ਰਿੰਸੀਪਲ ਸੈਕਟਰੀ ਨੇ ਰਾਈਸ ਮਿਲਰਾਂ ਦੇ ਸੁਝਾਅ ਲਏ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰਾਇਸ ਮਿਲਰਾਂ ਨੂੰ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦਿੱਤਾ ਜਾਵੇ।ਇਸ ਮੌਕੇ ਖੁਰਾਕ ਸਿਵਲ ਤੇ ਸਪਲਾਈ ਕੰਟਰੋਲਰ ਮੈਡਮ ਰੂਪਪ੍ਰੀਤ, ਸਹਾਇਕ ਸਿਵਲ ਤੇ ਸਪਲਾਈ ਕੰਟਰੋਲਰ ਅਫਸਰ ਹਰਸ਼ਿਤ ਮਹਿਤਾ, ਸ਼੍ਰੀ ਮੁਕਤਸਰ ਸਾਹਿਬ, ਫਾਜਿਲਕਾ, ਫਿਰੋਜਪੁਰ, ਮਾਨਸਾ ਅਤੇ ਫਰੀਦਕੋਟ ਆਦਿ ਜ਼ਿਲਿ੍ਹਆਂ ਦੇ ਡੀਐਫਐਸਸੀਜ਼ ਤੋਂ ਇਲਾਵਾ ਜ਼ਿਲ੍ਹਾ ਮੈਨੇਜ਼ਰ ਪਨਸਪ, ਵੇਅਰਹਾਊਸ, ਮਾਰਕਫੈਡ ਤੇ ਰਾਈਸ ਮਿਲਰ ਆਦਿ ਹਾਜ਼ਰ ਸਨ।

 

Related posts

ਸਪੀਕਰ ਕੁਲਤਾਰ ਸੰਧਵਾਂ ਪਿੰਡ ਹਰਰਾਇਪੁਰ ਦੇ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਵਿਖੇ ਹੋਏ ਨਤਮਸਤਕ

punjabusernewssite

ਚੋਣ ਜਾਬਤੇ ਦੀ ਉਲੰਘਣਾ ਕਰਕੇ ਮਨਪ੍ਰੀਤ ਦਾ ਪ੍ਰਚਾਰ ਕਰਨ ਵਾਲੇ ਕਾਂਗਰਸੀਆਂ ’ਤੇ ਪਰਚਾ ਦਰਜ਼

punjabusernewssite

ਹਾੜੀ ਦੀਆਂ ਫ਼ਸਲਾਂ ਦੀ ਵਿਉਂਬੰਦੀ ਲਈ ਕਿਸਾਨ ਸਲਾਹਕਾਰ ਕਮੇਟੀ ਦੀ ਮੀਟਿੰਗ

punjabusernewssite