Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਕੀਤੀ ਜਾਰੀ

12 Views

3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ
ਚੰਡੀਗੜ੍ਹ, 19 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਲਈ ਵੀ ਵਚਨਬੱਧ ਹੈ।

ਪੰਥ ਦੇ ਨਾਮ ’ਤੇ ਵੋਟਾਂ ਮੰਗਣ ਵਾਲਿਆਂ ਨੇ ਸੰਸਦ ਵਿੱਚ ਕਦੇ ਪੰਜਾਬ ਦੀ ਗੱਲ ਨਹੀਂ ਕੀਤੀ-ਮੁੱਖ ਮੰਤਰੀ

ਉਹਨਾਂ ਕਿਹਾ ਕਿ ਪਿਛਲੇ ਦਿਨੀ ਰੱਖੜੀ ਦੇ ਬਰਨਾਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਭਰਨ ਦੀ ਘੋਸ਼ਣਾ ਕੀਤੀ ਹੈ। ਉਨਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭਰਤੀ ਨਾਲ ਨਵੇਂ ਰੁਜ਼ਗਾਰ ਦੇ ਰਾਹ ਖੁੱਲਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2024 ਤੋਂ ਅਕਤੂਬਰ 2024 ਤੱਕ ਲਈ 68.95 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਨੂੰ 4.81 ਕਰੋੜ, ਬਠਿੰਡਾ ਨੂੰ 3.56 ਕਰੋੜ, ਬਰਨਾਲਾ ਨੂੰ 1.65 ਕਰੋੜ, ਫਤਿਹਗੜ੍ਹ ਸਾਹਿਬ ਨੂੰ 1.80 ਕਰੋੜ, ਫਰੀਦਕੋਟ ਨੂੰ 1.40 ਕਰੋੜ, ਫਿਰੋਜਪੁਰ ਨੂੰ 3.21 ਕਰੋੜ ਅਤੇ ਫਾਜਿਲਕਾ ਨੂੰ 2.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

ਇਸੇ ਤਰ੍ਹਾਂ ਹੀ ਗੁਰਦਾਸਪੁਰ ਨੂੰ 5.14 ਕਰੋੜ ਰੁਪਏ, ਹੁਸ਼ਿਆਪੁਰ ਨੂੰ 4.82 ਕਰੋੜ, ਜਲੰਧਰ 4.10, ਕਪੂਰਥਲਾ ਨੂੰ 2.26 ਕਰੋੜ, ਲੁਧਿਆਣਾ ਨੂੰ 5.97 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 2.28 ਕਰੋੜ ਰੁਪਏ, ਮੋਗਾ 2.47 ਕਰੋੜ ਰੁਪਏ, ਮਾਨਸਾ 2.14, ਪਠਾਨਕੋਟ ਨੂੰ 2.14 ਕਰੋੜ, ਪਟਿਆਲਾ ਨੂੰ 4.69 ਕਰੋੜ, ਰੂਪਨਗਰ ਨੂੰ 2.22 ਕਰੋੜ, ਐਸ.ਏ.ਐਸ ਨਗਰ 1.63 ਕਰੋੜ ਰੁਪਏ, ਸੰਗਰੂਰ ਤੇ ਮਲੇਰਕੋਟਲਾ ਨੂੰ 5.01 ਕਰੋੜ ਰੁਪਏ, ਐਸ.ਬੀ.ਐਸ. ਨਗਰ ਨੂੰ 1.97 ਕਰੋੜ ਅਤੇ ਤਰਨਤਾਰਨ ਨੂੰ 2.86 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਮੰਤਰੀ ਨੇ ਵਿਭਾਗ ਦੇ ਜਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਸ਼ਣ ਟਰੈਕਰ ਤੇ ਡਾਟਾ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ।

 

Related posts

ਮੁੱਖ ਚੋਣ ਅਫ਼ਸਰ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਟਰਾਂਸਜੈਂਡਰਾਂ ਨੂੰ ਚੋਣਾਂ ਵਿੱਚ ਵੋਟ ਦੇਣ ਦਾ ਸੱਦਾ

punjabusernewssite

ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ ਨੂੰ: ਸਪੀਕਰ ਸੰਧਵਾਂ

punjabusernewssite

ਮੁੱਖ ਮੰਤਰੀ ਵੱਲੋਂ ’ਮਿਸ਼ਨ ਰੋਜ਼ਗਾਰ’ ਜਾਰੀ, 30 ਮਹੀਨਿਆਂ ਵਿੱਚ 44974 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

punjabusernewssite