ਬਠਿੰਡਾ, 19 ਅਗਸਤ: ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ,ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ,ਹਰਜਿੰਦਰ ਸਿੰਘ ਝੁਨੀਰ, ਹਰਪ੍ਰੀਤ ਕੌਰ ਪੰਜੋਲਾ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਇੱਥੇ ਜਾਰੀ ਬਿਆਨ ਵਿਚ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਭਲਕੇ 20 ਅਗਸਤ ਨੂੰ ਚੰਡੀਗੜ੍ਹ ਵਿਖੇ ਸਬ ਕਮੇਟੀ ਨਾਲ ਹੋਣ ਵਾਲੀਆਂ ਮੀਟਿੰਗਾਂ ਮੁਲਤਵੀ ਕਰਕੇ ਹੁਣ 10 ਸਤੰਬਰ ਨੂੰ ਰੱਖ ਦਿੱਤੀਆਂ ਹਨ। ਉਨ੍ਹਾਂ ਸਰਕਾਰ ਦੇ ਇਸ ਫੈਸਲੇ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵੱਲੋਂ ਮੀਟਿੰਗਾਂ ਦੇ ਦਿੱਤੇ ਜਾ ਰਹੇ ਭਰੋਸੇ ਹੁਣ ਲਾਰੇ ਸਾਬਤ ਹੋ ਰਹੇ ਹਨ।
ਉਨ੍ਹਾਂ ਦਸਿਆ ਕਿ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਭਰਤੀ ਦੀ ਮੰਗ ਅਤੇ ਉਮਰ ਹੱਦ ਛੋਟ ਦੀ ਮੰਗ ਨੂੰ ਲੈਕੇ ਸੰਘਰਸ਼ ਕਰਦੇ ਬੇਰੁਜ਼ਗਾਰਾਂ ਨੇ ਸਾਂਝੇ ਮੋਰਚੇ ਨੂੰ ਮੁੱਖ ਮੰਤਰੀ ਨੇ 7 ਜੁਲਾਈ ਨੂੰ ਜਲੰਧਰ ਵਿਖੇ ਆਪਣੀ ਰਿਹਾਇਸ਼ ਉੱਤੇ ਮਿਲਣੀ ਕਰਕੇ ਭਰੋਸਾ ਦਿੱਤਾ ਸੀ ਕਿ ਜਲੰਧਰ ਦੀ ਜ਼ਿਮਨੀ ਚੋਣ ਮਗਰੋ 15 ਜੁਲਾਈ ਦੇ ਨੇੜੇ ਤੇੜੇ ਬੇਰੁਜ਼ਗਾਰਾਂ ਦੀ ਪੈਨਲ ਮੀਟਿੰਗ ਖੁਦ ਮੁੱਖ ਮੰਤਰੀ ਕਰਨਗੇ।ਪ੍ਰੰਤੂ ਲੰਬਾ ਸਮਾਂ ਉਡੀਕਣ ਮਗਰੋ ਸਾਂਝੇ ਮੋਰਚੇ ਨੇ 28 ਜੁਲਾਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਅਤੇ ਪ੍ਰਸਾਸਨ ਵੱਲੋ 20 ਅਗਸਤ ਲਈ ਸਬ ਕਮੇਟੀ ਨਾਲ ਪੈਨਲ ਮੀਟਿੰਗ ਦਾ ਪੱਤਰ ਦਿੱਤਾ।
ਪੰਜਾਬ ਦੀ ਇਸ ਕੇਂਦਰੀ ਜੇਲ੍ਹ ’ਚ ਦੋ ਗੁੱਟਾਂ ਵਿਚ ਹੋਈ ਖ਼ੂ+ਨੀ ਝੜਪ, ਇੱਕ ਕੈਦੀ ਹੋਇਆ ਜਖ਼.ਮੀ
ਇਸੇ ਨੂੰ ਵੇਖਦੇ ਹੋਏ ਬੇਰੁਜ਼ਗਾਰ ਸਾਂਝੇ ਮੋਰਚੇ ਨੇ 15 ਅਗਸਤ ਮੌਕੇ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਕਾਲੇ ਝੰਡੇ ਵਿਖਾਉਣ ਦਾ ਰੋਸ ਮੁਲਤਵੀ ਕਰ ਦਿੱਤਾ ਸੀ।ਬੇਰੁਜ਼ਗਾਰ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਡੰਗ ਟਪਾ ਰਹੀ ਹੈ।ਸਰਕਾਰ ਪੰਜਾਬ ਅੰਦਰ ਜਲਦੀ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਦੀ ਉਡੀਕ ਵਿਚ ਹੈ।ਬੇਰੁਜ਼ਗਾਰ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਅਸਲੀ ਚਿਹਰਾ ਬੇਪਰਦ ਕਰਨ ਲਈ ਜਲਦੀ ਅਗਲੀ ਯੋਜਨਾ ਉਲੀਕੀ ਜਾਵੇਗੀ ।