WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਸਿੱਖਿਆ

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਓਰੀਐਨਟੇਸ਼ਨ ਪ੍ਰੋਗਰਾਮ “ਦੀਕਸ਼ਾਰੰਭ”ਦਾ ਸ਼ਾਨਦਾਰ ਆਗਾਜ਼

ਤਲਵੰਡੀ ਸਾਬੋ, 20 ਅਗਸਤ: ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਪ੍ਰਬੰਧਨ, ਅਕਾਦਮਿਕ ਨਿਯਮਾਂ, ਸਹੂਲਤਾਂ ਅਤੇ ਪ੍ਰਕਿਰਿਆਵਾਂ ਨਾਲ ਵਿਦਿਆਰਥੀਆਂ ਦਾ ਰਾਬਤਾ ਕਰਾਉਣ ਦੇ ਮੰਤਵ ਨਾਲ ਉਪ-ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਦੀ ਰਹਿ-ਨੁਮਾਈ ਹੇਠ ਓਰੀਐਨਟੇਸ਼ਨ ਪ੍ਰੋਗਰਾਮ “ਦੀਕਸ਼ਾਰੰਭ”ਦਾ ਆਗਾਜ਼ ਮੁੱਖ ਮਹਿਮਾਨ ਡਾ. ਪੀਯੂਸ਼ ਵਰਮਾ ਰਜਿਸਟਰਾਰ ਵੱਲੋਂ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਸਪੋਰਟਸ, ਡਿਪਟੀ ਡਾਇਰੈਕਟਰ ਆਈ.ਟੀ., ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ ਸਾਇੰਸਜ਼, ਫੈਕਲਟੀ ਆਫ਼ ਕੰਪਿਉਟਿੰਗ, ਫੈਕਲਟੀ ਆਫ਼ ਇੰਜੀਨਿਅਰਿੰਗ ਐਂਡ ਟੈਕਨਾਲੋਜੀ, ਫੈਕਲਟੀ ਆਫ਼ ਸਾਇੰਸਜ਼, ਫੈਕਲਟੀ ਆਫ਼ ਹਿਉਮੈਨਟੀਜ਼ ਐਂਡ ਲੈਂਗੂਏਜ਼ਸ ਦੇ ਡੀਨ ਸਾਹਿਬਾਨ ਅਤੇ ਐਡੀਸ਼ਨਲ ਕੰਟਰੋਲਰ ਪ੍ਰੀਖਿਆਵਾਂ ਵੱਲੋਂ ਪੀ.ਪੀ.ਟੀ. ਰਾਹੀਂ ਪ੍ਰੈਜ਼ੈਨਟੇਸ਼ਨਜ਼ ਦਿੱਤੀਆਂ ਗਈਆਂ।

Breaking: ਬਠਿੰਡਾ ’ਚ ਨਵੇਂ Mayor ਦੀ ਚੋਣ ਲਈ ਪ੍ਰਕ੍ਰਿਆ ਸ਼ੁਰੂ,ਕਮਿਸ਼ਨਰ ਨੇ ਸਰਕਾਰ ਨੂੰ ਲਿਖਿਆ ਪੱਤਰ

ਮੁੱਖ ਮਹਿਮਾਨ ਡਾ. ਵਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਯੂਨੀਵਰਸਿਟੀ ਦਾ ਮੁੱਖ ਮੰਤਵ ਵਿਦਿਆਰਥੀਆਂ ਦਾ ਸਰਵ-ਪੱਖੀ ਵਿਕਾਸ ਅਤੇ ਕਿੱਤਾ ਮੁੱਖੀ ਵਿੱਦਿਆ ਪ੍ਰਦਾਨ ਕਰਨਾ ਹੈ, ਜਿਸ ਰਾਹੀਂ ਉਹ ਚੰਗੇਰੇ ਇਨਸਾਨ ਬਣ ਕੇ ਸਮਾਜ ਵਿੱਚ ਉੱਚਾ ਰੁਤਬਾ ਹਾਸਿਲ ਕਰ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ‘ਵਰਸਿਟੀ ਦੇ ਨਿਯਮਾਂ, ਨੀਤੀਆਂ, ਪ੍ਰਸ਼ਾਸਨਿਕ ਢਾਂਚੇ ਅਤੇ ਵਰਸਿਟੀ ਨਾਲ ਸੰਬੰਧਿਤ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ‘ਵਰਸਿਟੀ ਸਿੱਖਿਆ ਦੇ ਖੇਤਰ ਵਿੱਚ ਆ ਰਹੇ ਬਦਲਾਵਾਂ, ਬਾਜ਼ਾਰ, ਸਮੇਂ ਅਤੇ ਉਦਯੋਗਾਂ ਦੀ ਲੋੜ ਅਨੁਸਾਰ ਸ਼ੁਰੂ ਕੀਤੇ ਗਏ ਨਵੇ ਪ੍ਰੋਗਰਾਮਾਂ ਆਦਿ ਬਾਰੇ ਜਾਣਕਾਰੀ ਦਿੱਤੀ।ਡਾ. ਪ੍ਰਦੀਪ ਕੌੜਾ ਡੀਨ ਅਕਾਦਮਿਕ ਨੇ ‘ਵਰਸਿਟੀ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਅਕਾਦਮਿਕ ਕੋਰਸਾਂ, ਉਨ੍ਹਾਂ ਸੰਬੰਧਿਤ ਯੋਗਤਾਵਾਂ, ‘ਵਰਸਿਟੀ ਦੇ ਵੱਖ-ਵੱਖ ਵਿਭਾਗਾਂ ਅਤੇ ਦਾਖਲੇ ਸੰਬੰਧੀ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦਿੱਤੀ।

Big News: ਕੋਲਕਾਤਾ ’ਚ ਡਾਕਟਰ ਦੀ ਮੌ+ਤ ਮਾਮਲੇ ਵਿਚ ਸੁਪਰੀਮ ਕੋਰਟ ਨੇ ਡੀਜੀਪੀ ਨੂੰ ਬਦਲਣ ਦੇ ਦਿੱਤੇ ਹੁਕਮ

ਉਨ੍ਹਾਂ ‘ਵਰਸਿਟੀ ਵੱਲੋਂ ਨਵੀਂ ਸਿੱਖਿਆ ਨੀਤੀ-2020 ਅਨੁਸਾਰ ਜੀ.ਕੇ.ਯੂ. ਵੱਲੋਂ ਤਿਆਰ ਕੀਤੇ ਸਿਲੇਬਸ ਅਤੇ ਕੋਰਸਾਂ ਸੰਬੰਧੀ ਵੀ ਵਿਚਾਰ ਸਾਂਝੇ ਕੀਤੇ। ਡਾ. ਅਸ਼ਵਨੀ ਸੇਠੀ ਡਾਇਰੈਕਟਰ ਆਈ.ਕਿਉ.ਏ.ਸੀ. ਨੇ ਨਵੇਂ ਸੈਸ਼ਨ ਲਈ ਵਿਦਿਆਰਥੀਆਂ ਨੂੰ ਉਜੱਵਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਭੇਂਟ ਕਰਦੇ ਹੋਏ ਕੰਪਿਊਟਰ ਅਤੇ ਨਵੀਂ ਤਕਨੀਕ ਵਿੱਚ ਮਹਾਰਤ ਹਾਸਿਲ ਕਰਨ ਦੀ ਪ੍ਰੇਰਨਾ ਦਿੱਤੀ।ਆਪਣੇ ਧੰਨਵਾਦੀ ਭਾਸ਼ਣ ਵਿੱਚ ਸਰਦੂਲ ਸਿੰਘ ਸਿੱਧੂ ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ‘ਵਰਸਿਟੀ ਵੱਲੋਂ ਕਰਵਾਏ ਜਾਂਦੇ ਸੱਭਿਆਚਾਰਕ ਪ੍ਰੋਗਰਾਮਾਂ, ਐਨ.ਐਸ.ਐਸ. , ਐਨ.ਸੀ.ਸੀ. ਦੀਆਂ ਗਤੀਵਿਧੀਆਂ , ਯੁਵਕ ਭਲਾਈ ਮੇਲੇ ਅਤੇ ਵਰਸਿਟੀ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਚਾਨਣਾ ਪਾਇਆ। ਮੰਚ ਸੰਚਾਲਨ ਦੀ ਭੂਮਿਕਾ ਲਵਲੀਨ ਸੱਚਦੇਵਾ ਅਤੇ ਪਿਆਸ਼ਾ ਮੁਖਰਜੀ ਨੇ ਬਾਖੂਬੀ ਨਿਭਾਈ।

 

Related posts

ਰਿਜਨਲ ਸੈਂਟਰ ਵਿਖੇ ਫਰੈਸ਼ਰ-ਕਮ-ਫੇਅਰਵੈਲ ਪਾਰਟੀ ਦਾ ਆਯੋਜਨ

punjabusernewssite

ਸੇਂਟ ਜ਼ੇਵੀਅਰਜ਼ ਸਕੂਲ ਵਿੱਚ ਹੋਇਆ ਸਕੂਲ ਪਾਰਲੀਮੈਂਟ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ

punjabusernewssite

ਮਾਲਵਾ ਕਾਲਜ ਦੇ ਵਿਦਿਆਰਥੀਆਂ ਨੂੰ ਲੁਧਿਆਣਾ ਬੈਵਰੇਜ਼ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਉਦਯੋਗਿਕ ਦੌਰਾ ਕਰਵਾਇਆ

punjabusernewssite