ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨੁਰਾਗ ਵਰਮਾ

Date:

spot_img

ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਸਾਫ-ਸੁਥਰਾ ਅਤੇ ਕੂੜਾ ਰਹਿਤ ਬਣਾਉਣ ਅਤੇ ਸ਼ੁੱਧ ਵਾਤਾਵਰਣ ਰੱਖਣ ਦੀ ਵਚਨਬੱਧਤਾ ਤਹਿਤ ਅੱਜ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸ਼ਹਿਰਾਂ ਤੇ ਕਸਬਿਆਂ ਵਿੱਚ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਅਤੇ ਨਗਰ ਕੌਂਸਲ ਤੇ ਪੰਚਾਇਤਾਂ ਦੇ ਕਾਰਜਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਆਖਿਆ ਕਿ ਸ਼ਹਿਰਾਂ ਵਿੱਚ ਕੂੜਿਆਂ ਦੇ ਢੇਰ ਨੂੰ ਹਟਾਇਆ ਜਾਵੇ।ਇਸ ਸਬੰਧੀ ਵਿਆਪਕ ਯੋਜਨਾ ਬਣਾਉਂਦਿਆਂ ਇਸ ਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਤੁਰੰਤ ਪ੍ਰਬੰਧਨ ਕੀਤਾ ਜਾਵੇ।

CM Mann ਦੇ Mumbai ਦੌਰੇ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ

ਇਸ ਵਿਸ਼ੇਸ਼ ਮੁਹਿੰਮ ਤਹਿਤ ਨਵੇਂ ਉਪਰਾਲੇ ਕਰਦਿਆਂ ਲੰਬੇ ਸਮੇਂ ਤੋਂ ਇਕੱਠੇ ਹੋਏ ਕੂੜੇ ਨੂੰ ਚੁਕਾਉਣ ਦਾ ਇੰਤਜ਼ਾਮ ਕੀਤਾ ਜਾਵੇ।ਸ੍ਰੀ ਵਰਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸਫਾਈ ਅਭਿਆਨ ਦਾ ਨਿਰੰਤਰ ਜਾਇਜ਼ਾ ਲੈਣ। ਇਸ ਤੋਂ ਇਲਾਵਾ ਜਿੱਥੇ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਲਈ ਜਗ੍ਹਾਂ ਨਹੀਂ ਹੈ, ਉਥੇ ਡਿਪਟੀ ਕਮਿਸ਼ਨਰਾਂ ਨੂੰ ਜਗ੍ਹਾਂ ਉਪਲੱਬਧ ਕਰਵਾਉਣ ਲਈ ਕਿਹਾ ਗਿਆ। ਇਸੇ ਤਰ੍ਹਾਂ ਜਿੱਥੇ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦਾ ਕੰਮ ਚੱਲ ਰਿਹਾ ਹੈ, ਉਥੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੀ ਸਫ਼ਾਈ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਸਾਡੇ ਸ਼ਹਿਰ ਵਾਸੀਆਂ ਨੂੰ ਸਾਫ ਚੌਗਿਰਦਾ ਮੁਹੱਈਆ ਕਰਵਾਉਣ ਲਈ ਉਪਰਾਲੇ ਤੇਜ਼ ਕਰਨੇ ਚਾਹੀਦੇ ਹਨ।ਮੀਟਿੰਗ ਵਿੱਚ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਤੇ ਸਥਾਨਕ ਸਰਕਾਰਾਂ ਦੇ ਡਾਇਰੈਕਟਰ ਦੀਪਤੀ ਉੱਪਲ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...

Haryana ਵਿੱਚ ਖੇਤਰੀ ਹਵਾਈ ਸੰਪਰਕ ਨੂੰ ਮਿਲੇਗੀ ਨਵੀਂ ਉਡਾਣ- ਮੁੱਖ ਮੰਤਰੀ

👉ਮੁੱਖ ਮੰਤਰੀ ਨੇ ਭਿਵਾਨੀ ਵਿੱਚ ਚੌਧਰੀ ਬੰਸੀ ਲਾਲ ਸਿਵਲ...