Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਵੱਲੋਂ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦਾਇਕ ਭਾਸ਼ਣ

7 Views

ਚੰਡੀਗੜ੍ਹ, 21 ਅਗਸਤ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਦੇ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਇੱਕ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀ, ਜੋ ਕਿ ਇਸੇ ਵਿਭਾਗ ਤੋਂ ਪੀ.ਐਚ.ਡੀ ਦੇ ਵਿਦਿਆਰਥੀ ਵੀ ਹਨ, ਨੇ ਸਫਲਤਾ ਪ੍ਰਾਪਤ ਕਰਨ ਲਈ ਸਿੱਖਿਆ, ਮਿਹਨਤ ਅਤੇ ਲਗਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।ਸਿੱਖਿਆ ਦਾ ਜੀਵਨ ਵਿੱਚ ਪ੍ਰਭਾਵ ਦਾ ਜਿਕਰ ਕਰਦਿਆਂ, ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਿੱਖਿਆ ਇੱਕ ਜੀਵਨ ਭਰ ਦਾ ਸਫ਼ਰ ਹੈ ਜੋ ਜਨਮ ਤੋਂ ਸ਼ੁਰੂ ਹੁੰਦਾ ਹੈ ਅਤੇ ਮੌਤ ਤੱਕ ਜਾਰੀ ਰਹਿੰਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਖੁਦ ਇੱਕ ਲੈਕਚਰਾਰ ਦੇ ਤੌਰ ’ਤੇ ਆਪਣਾ ਕੈਰੀਅਰ ਸ਼ੁਰੂ ਕੀਤਾ ਸੀ ਅਤੇ ਇਹ ਸਿੱਖਣ ਦਾ ਜਨੂੰਨ ਹੀ ਹੈ ਜੋ ਉਨ੍ਹਾਂ ਨੂੰ ਅੱਜ ਦੇ ਸਥਾਨ ਤੱਕ ਲੈ ਆਇਆ ਹੈ।

CM Mann ਦੇ Mumbai ਦੌਰੇ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਅਕਤੀ ਦੀ ਆਰਥਿਕਤਾ ਦਾ ਸਿੱਖਿਆ ਵਿੱਚ ਮਾਮੂਲੀ ਭੂਮਿਕਾ ਹੁੰਦੀ ਹੈ ਅਤੇ ਦ੍ਰਿੜ ਇਰਾਦੇ ਨਾਲ ਕੋਈ ਵੀ ਹੁਨਰ ਅਤੇ ਗਿਆਨ ਪ੍ਰਾਪਤ ਕਰ ਸਕਦਾ ਹੈ।ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨੂੰ ਮੁਹਾਰਤ ਲਈ ਯਤਨ ਅਤੇ ਟੀਚਿਆਂ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਸ਼ੇ ਵਿੱਚ ਮੁਹਾਰਤ ਹਾਸਲ ਕਰਨ ਲਈ ਡੂੰਘਾਈ ਨਾਲ ਅਧਿਐਨ ਅਤੇ ਖੋਜ ਜ਼ਰੂਰੀ ਹੈ ਅਤੇ ਸਖ਼ਤ ਮਿਹਨਤ ਦਾ ਕੋਈ ਬਦਲ ਨਹੀਂ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮਿਹਨਤ ਕਰਕੇ ਆਪਣੇ ਮਾਤਾ-ਪਿਤਾ ਦੀਆਂ ਉਮੀਦਾਂ ਨੂੰ ਪੂਰਾ ਕਰਨ।ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹੋਰਨਾਂ ਦੀ ਮਦਦ ਕਰਨ ਅਤੇ ਸਮਾਜ ਵਿੱਚ ਸਕਾਰਾਤਮਕ ਪ੍ਰਭਾਵ ਪਾਉਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।

ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨੁਰਾਗ ਵਰਮਾ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੱਚੀ ਸਫਲਤਾ ਸਿਰਫ ਨਿੱਜੀ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਨਹੀਂ ਬਲਕਿ ਦੂਜਿਆਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਵਿੱਚ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਅਸੀਂ ਨਾ ਸਿਰਫ਼ ਦੂਜਿਆਂ ਨੂੰ ਮੁਸ਼ਕਲ ਵਿੱਚ ਉਭਾਰਦੇ ਹਾਂ ਬਲਕਿ ਹਮਦਰਦੀ ਅਤੇ ਬਰਾਬਰੀ ਵਾਲਾ ਸਮਾਜ ਵੀ ਸਿਰਜਦੇ ਹਾਂ।ਪ੍ਰੋ: ਨਮਿਤਾ ਗੁਪਤਾ ਵੱਲੋਂ ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼ ਦੀ ਨਵੀਂ ਚੇਅਰਪਰਸਨ ਵਜੋਂ ਅਹੁਦਾ ਸੰਭਾਲਣ ਮੌਕੇ ਡਾ: ਉਪਨੀਤ ਕੌਰ ਮਾਂਗਟ ਨੂੰ ਵਿਦਾਇਗੀ ਦੇਣ ਮੌਕੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਿਭਾਗ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇੰਨ੍ਹਾਂ ਅਧਿਆਪਕਾਵਾਂ ਨੂੰ ਵਧਾਈ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਪੰਜਾਬ ਯੂਨੀਵਰਸਿਟੀ ਵਰਗੀ ਵਿਸ਼ਵ ਪੱਧਰੀ ਸੰਸਥਾ ਵਿੱਚ ਪੜ੍ਹਾਈ ਕਰਨ ਦੇ ਮਿਲੇ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਹਰ ਕੋਈ ਇੰਨੇ ਭਾਗਾਂ ਵਾਲਾ ਨਹੀਂ ਹੁੰਦਾ ਕਿ ਅਜਿਹੀ ਸਿੱਖਿਆ ਪ੍ਰਾਪਤ ਕਰ ਸਕੇ।

 

Related posts

ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ

punjabusernewssite

ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ

punjabusernewssite

ਵਿਧਾਨ ਸਭਾ ਦੇ ਬਜਟ ਉਪਰ ਬਹਿਸ ਅੱਜ, ਕਾਂਗਰਸੀ ਵਿਧਾਇਕ ਬੈਠਾ ਧਰਨੇ ‘ਤੇ

punjabusernewssite