WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਮੁਕਤਸਰ

ਪੰਜਾਬ ਦੇ ਅਮੀਰ ਵਿਰਸੇ ਨਾਲ ਸਾਂਝ ਪੁਆਏਗਾ ਤੀਆਂ ਦਾ ਮੇਲਾ, ਪਿੰਡ ਭਲਾਈਆਣਾ ਵਿਖੇ ਹੋਵੇਗਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਅਮੀਰ ਵਿਰਸੇ ਨੂੰ ਸਮਰਪਿਤ ਤੀਆਂ ਦਾ ਮੇਲਾ ਪ੍ਰੋਗਰਾਮ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿਖੇ ਆਉਣ ਵਾਲੇ ਦਿਨਾਂ ਵਿਚ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਨਿਰਦੇਸ਼ਾਂ ਅਨੁਸਾਰ ਐਸਡੀਐਮ ਡਾ: ਸੰਜੀਵ ਕੁਮਾਰ ਨੇ ਭਲਾਈਆਣਾ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।

ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨੁਰਾਗ ਵਰਮਾ

ਇਸ ਮੌਕੇ ਐਸਡੀਐਮ ਡਾ: ਸੰਜੀਵ ਕੁਮਾਰ ਨੇ ਆਖਿਆ ਕਿ ਇਹ ਸਮਾਗਮ ਜਿੱਥੇ ਪੰਜਾਬੀ ਸਭਿਆਚਾਰ ਅਤੇ ਵਿਰਸੇ ਦੀ ਗੱਲ ਕਰੇਗਾ ਉਥੇ ਹੀ ਇਹ ਸਮਾਜ ਦੇ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਔਰਤਾਂ ਦੀਆਂ ਪ੍ਰਾਪਤੀਆਂ ਦੀਆਂ ਪ੍ਰੇਰਕ ਕਹਾਣੀਆਂ ਤੋਂ ਵੀ ਸਮਾਜ ਨੂੰ ਜਾਣੂ ਕਰਾਵਾਉਣ ਦਾ ਮਾਧਿਅਮ ਬਣੇਗਾ।ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਤਿੰਨ ਦਿਨ ਵੱਖ ਵੱਖ ਸਭਿਆਚਾਰਕ ਵੰਨਗੀਆਂ ਵੇਖਣ ਨੂੰ ਮਿਲਣਗੀਆਂ। ਪੰਜਾਬ ਦੀਆਂ ਵਿਰਾਸਤੀ ਖੇਡਾਂ ਦੇ ਰੋਚਕ ਮੁਕਾਬਲੇ ਵੀ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਹੋਣਗੇ ਅਤੇ ਵਿਰਾਸਤੀ ਹੁਨਰਾਂ ਦੇ ਮੁਕਾਬਲੇ ਨਵੀਂ ਪੀੜ੍ਹੀ ਦੀ ਵਿਰਾਸਤ ਨਾਲ ਸਾਂਝ ਪੁਆਉਣਗੇ।

CM Mann ਦੇ Mumbai ਦੌਰੇ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ

ਇਸੇ ਤਰਾਂ ਔਰਤਾਂ ਵੱਲੋਂ ਚਲਾਏ ਜਾ ਰਹੇ ਸਵੈ ਸਹਾਇਤਾਂ ਸਮੂਹਾਂ ਵੱਲੋਂ ਵੀ ਸਟਾਲ ਲਗਾਏ ਜਾਣਗੇ।ਵਿਰਾਸਤੀ ਭੋਜਨ ਉਪਲਬੱਧ ਹੋਣਗੇ। ਸੈਲਫੀ ਕਾਰਨਰ, ਮਹਿੰਦੀ ਕਾਰਨਰ, ਪੀਂਘਾਂ, ਸਫਲ ਔਰਤਾਂ ਦੇ ਜੀਵਨ ਦੀਆਂ ਕਹਾਣੀਆਂ ਵੀ ਦੱਸੀਆਂ ਜਾਣਗੀਆਂ।ਇਸ ਮੌਕੇ ਏਡੀਸੀ ਵਿਕਾਸ ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਐਸਡੀਐਮ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਡੀਐਸਪੀ ਸ੍ਰੀ ਅਵਤਾਰ ਸਿੰਘ ਰਾਜਪਾਲ, ਸਿਵਲ ਸਰਜਨ ਡਾ: ਜਗਦੀਪ ਚਾਵਲਾ, ਜਿਲ੍ਹਾ ਭਾਸ਼ਾ ਅਫ਼ਸਰ ਜਗਰੀਤ ਕੌਰ, ਆਦਿ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Related posts

Breaking: ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਨੇ ਸਾਥੀਆਂ ਨਾਲ ਕਿਹਾ ਅਲਵਿਦਾ

punjabusernewssite

ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੱਧੂ ਨੇ ਲੰਬੀ ਹਲਕੇ ’ਚ ਤੁਫ਼ਾਨੀ ਚੋਣ ਦੌਰਾ

punjabusernewssite

ਵਕੀਲ ਦੀ ਕੁੱਟਮਾਰ ਕਰਨ ਵਾਲੇ ਐਸ.ਪੀ. ਸਹਿਤ ਅੱਧੀ ਦਰਜ਼ਨ ਪੁਲਸੀਆਂ ’ਤੇ ਅਦਾਲਤ ਦੇ ਆਦੇਸ਼ਾਂ ਬਾਅਦ ਪਰਚਾ ਦਰਜ਼

punjabusernewssite