Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਵਪਾਰ

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

14 Views

ਮੁੰਬਈ, 21 ਅਗਸਤ:ਉੱਘੇ ਸਨਅਤਕਾਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਸੂਬੇ ਨੂੰ ਆਰਥਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ‘ਤੇ ਲਿਆਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਸਨ ਫਾਰਮਾਸਿਊਟੀਕਲਜ਼ ਦੇ ‘ਐਕਟਿਵ ਫਾਰਮਾਸਿਊਟੀਕਲ ਇੰਗਰੀਡੈਂਟਸ ਬਿਜ਼ਨਸ’ ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਆਪਣੀਆਂ ਨਿਵੇਸ਼ ਯੋਜਨਾਵਾਂ ਸਬੰਧੀ ਸਹੂਲਤ ਲਈ ਸੂਬੇ ਦੇ ਉਦਯੋਗ ਪੱਖੀ ਮਾਹੌਲ ਅਤੇ ਬਿਹਤਰ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ।

CM Mann ਦੇ Mumbai ਦੌਰੇ ਨਾਲ ਸੂਬੇ ਵਿੱਚ ਵੱਡੇ ਨਿਵੇਸ਼ ਪ੍ਰਾਜੈਕਟਾਂ ਲਈ ਰਾਹ ਪੱਧਰਾ ਹੋਇਆ

ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਵਿਸ਼ੇਸ਼ਤਾਵਾਂ, ਹੁਨਰਮੰਦ ਮਨੁੱਖੀ ਵਸੀਲਿਆਂ, ਬੁਨਿਆਦੀ ਢਾਂਚਾ, ਨੌਕਰਸ਼ਾਹੀ ਦੇ ਪੇਸ਼ੇਵਰ ਵਿਹਾਰ ਨੂੰ ਉਜਾਗਰ ਕੀਤਾ ਜੋ ਸੂਬੇ ਨੂੰ ਫਾਰਮਾਸਿਊਟੀਕਲ ਉਦਯੋਗਾਂ ਲਈ ਇਕ ਤਰਜੀਹੀ ਸਥਾਨ ਬਣਾਉਂਦਾ ਹੈ। ਉਦ੍ਯੋਗਪਤੀਆਂ ਨੇ ਮੁੱਖ ਮੰਤਰੀ ਦੇ ਦੂਰਅੰਦੇਸ਼ੀ ਫੈਸਲਿਆਂ ਰਾਹੀਂ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਆਰਪੀਜੀ (ਸੀਅਟ) ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਵਿੱਚ ਬਣਾਏ ਸਿੰਗਲ ਵਿੰਡੋ ਸਿਸਟਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਨਿਵੇਸ਼ਕਾਂ ਪੱਖੀ ਨੀਤੀਆਂ ਅਤੇ ਬੁਨਿਆਦੀ ਢਾਂਚੇ ਦੇ ਫਾਇਦਿਆਂ ਲਈ ਵੀ ਸੂਬੇ ਦੀ ਸ਼ਲਾਘਾ ਕੀਤੀ।

ਸਾਫ਼ ਵਾਤਾਵਰਣ ਪ੍ਰਤੀ ਮੁੱਖ ਮੰਤਰੀ ਦੀ ਵਚਨਬੱਧਤਾ ਤਹਿਤ ਸਾਰੇ ਸ਼ਹਿਰਾਂ ਵਿੱਚ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ: ਅਨੁਰਾਗ ਵਰਮਾ

ਉਨ੍ਹਾਂ ਕਿਹਾ ਕਿ ਪੰਜਾਬ ਦੇ ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਅਨੁਕੂਲ ਮਾਹੌਲ ਇਸ ਨੂੰ ਨਿਵੇਸ਼ ਪੱਖੋਂ ਆਦਰਸ਼ ਸਥਾਨ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਉਦਯੋਗਿਕ ਵਿਕਾਸ, ਰੁਜ਼ਗਾਰ ਦੇ ਮੌਕਿਆਂ ਅਤੇ ਆਰਥਿਕ ਵਿਕਾਸ ਵਿੱਚ ਮੋਹਰੀ ਹੋਵੇਗਾ।ਸਿਫੀ ਟੈਕਨਾਲੌਜੀਜ਼ ਦੇ ਮੀਤ ਪ੍ਰਧਾਨ ਦਲੀਪ ਕੌਲ ਨੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਜੇ.ਐਸ.ਡਬਲਯੂ. ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਕਾਰੋਬਾਰੀ ਮੁਖੀ ਅਮਰਜੀਤ ਸਿੰਘ ਦਾਹੀਆ ਅਤੇ ਅਸ਼ਵਨੀ ਕੁਮਾਰ ਸ਼ਰਮਾ ਨੇ ਵੀ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਬੇਮਿਸਾਲ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

 

Related posts

ਦੇਸ਼ ਭਰ ‘ਚ ਟਰੱਕ ਡਰਾਈਵਰਾਂ ਦੀ ਹੜਤਾਲ, ਪੈਟਰੋਲ ਪੰਪਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

punjabusernewssite

ਉਦਯੋਗਾਂ ਦੀ ਮੰਗ ਅਨੁਸਾਰ ਸ਼ੁਰੂ ਕੀਤੇ ਜਾਣਗੇ ਹੁਨਰ ਵਿਕਾਸ ਦੇ ਕੋਰਸ : ਡਿਪਟੀ ਕਮਿਸ਼ਨਰ

punjabusernewssite

ਗੁਰਸੇਵਕ ਮੌੜ ਬਣੇ ਪੈਟਰੋਲੀਅਮ ਡੀਲਰਜ ਐਸੋਸੀਏਸ਼ਨ ਦੇ ਪ੍ਰਧਾਨ, ਭੋਡੀਪੁਰਾ ਉੱਪ ਪ੍ਰਧਾਨ ਨਿਯੁਕਤ

punjabusernewssite